ਸ਼੍ਰੋਮਣੀ ਅਕਾਲੀ ਦਲ ਨੇ ਬ੍ਰਹਮਪੁਰਾ ਦੀ ਨਵਜੋਤ ਸਿੱਧੂ ਕੋਲ ਕੀਤੀ ਮੰਗ ਦਾ ਮਖੌਲ ਉਡਾਇਆ

By  Jashan A January 21st 2020 09:06 PM

ਸ਼੍ਰੋਮਣੀ ਅਕਾਲੀ ਦਲ ਨੇ ਬ੍ਰਹਮਪੁਰਾ ਦੀ ਨਵਜੋਤ ਸਿੱਧੂ ਕੋਲ ਕੀਤੀ ਮੰਗ ਦਾ ਮਖੌਲ ਉਡਾਇਆ

ਹੁਣ ਆਪਣੀ ਪਾਰਟੀ ਦਾ ਨਾਂ ਬਦਲ ਕੇ ਠੋਕੋ ਤਾਲੀ ਦਲ ਰੱਖ ਲਵੋ : ਡਾ. ਚੀਮਾ

ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਟਕਸਾਲੀ ਅਕਾਲੀ ਦਲ ਦੇ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਨਵਜੋਤ ਸਿੱਧੂ ਨੂੰ ਉਹਨਾਂ ਦੀ ਪਾਰਟੀ ਦੀ ਅਗਵਾਈ ਕਰਨ ਅਤੇ ਮੁੱਖ ਮੰਤਰੀ ਬਣਨ ਦੀ ਕੀਤੀ ਅਪੀਲ 'ਤੇ ਵਿਅੰਗ ਕੱਸਦਿਆਂ ਕਿਹਾ ਹੈ ਕਿ ਹੁਣ ਸਮਾਂ ਆ ਗਿਆ ਹੈ ਕਿ ਇਹ ਲੋਕ ਆਪਣੀ ਪਾਰਟੀ ਦਾ ਨਾਂ ਬਦਲ ਕੇ 'ਠੋਕੋ ਤਾਲੀ ਦਲ' ਰੱਖ ਲੈਣ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ੍ਰੀ ਬ੍ਰਹਮਪੁਰਾ ਵੱਲੋਂ ਕੀਤੀ ਗਈ ਮੰਗ ਸਾਬਤ ਕਰਦੀ ਹੈ ਕਿ ਉਹਨਾਂ ਨੂੰ ਮਹਿਸੂਸ ਹੋ ਗਿਆ ਹੈ ਕਿ ਉਹ ਪਾਰਟੀ ਦੀ ਅਗਵਾਈ ਕਰਨ ਦੇ ਸਮਰਥ ਨਹੀਂ ਹਨ ਅਤੇ ਪਾਰਟੀ ਵਿਚ ਲੀਡਰਸ਼ਿਪ ਦਾ ਸੰਕਟ ਹੈ।

ਹੋਰ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਨੇ ਸਿੱਧੂ ਮੂਸੇਵਾਲਾ ਦੇ ਗੀਤ 'ਤੇ ਤੁਰੰਤ ਪਾਬੰਦੀ ਲਾਉਣ ਅਤੇ ਉਸ ਖਿਲਾਫ ਕੇਸ ਦਰਜ ਕਰਨ ਦੀ ਕੀਤੀ ਮੰਗ

ਉਹਨਾਂ ਕਿਹਾ ਕਿ ਉਹਨਾਂ ਵੱਲੋਂ ਨਵਜੋਤ ਸਿੱਧੂ, ਜਿਸਨੂੰ ਪਹਿਲਾਂ ਹੀ ਕਾਂਗਰਸ ਹਾਈ ਕਮਾਂਡ ਨੇ ਅਸਤੀਫਾ ਦੇ ਕੇ ਘਰ ਬੈਠਣ ਲਈ ਮਜਬੂਰ ਕਰ ਦਿੱਤਾ ਹੈ, ਨੂੰ ਕੀਤੀ ਅਪੀਲ ਨੇ ਲੋਕਾਂ ਨੂੰ ਇਹ ਸੋਚਣ ਲਈ ਮਜਬੂਰ ਕਰ ਦਿੱਤਾ ਹੈ ਕਿ ਉਹ ਕੀ ਰਸਮੀ ਤੌਰ 'ਤੇ ਐਲਾਨ ਕਰਨਗੇ ਕਿ ਉਹਨਾਂ ਦੀ ਪਾਰਟੀ ਦਾ ਨਾਂ ਹੁਣ 'ਠੋਕ ਤਾਲੀ ਦਲ' ਹੋਵੇਗਾ।

-PTC News

Related Post