ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਅਤੇ ਕੋਰ ਕਮੇਟੀ ਦੇ ਸੀਨੀਅਰ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਦਿੱਤਾ ਅਸਤੀਫ਼ਾ

By  Shanker Badra September 29th 2018 05:51 PM -- Updated: September 29th 2018 05:58 PM

ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਅਤੇ ਕੋਰ ਕਮੇਟੀ ਦੇ ਸੀਨੀਅਰ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਦਿੱਤਾ ਅਸਤੀਫ਼ਾ:ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਸ਼੍ਰੋਮਣੀ ਅਕਾਲੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।ਜਿਸ ਸਬੰਧੀ ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਇੱਕ ਚਿੱਠੀ ਰਾਹੀਂ ਜਾਣਕਾਰੀ ਭੇਜੀ ਹੈ। ਜਾਣਕਾਰੀ ਅਨੁਸਾਰ ਸੁਖਦੇਵ ਸਿੰਘ ਢੀਂਡਸਾ ਨੇ ਚਿੱਠੀ ਵਿਚ ਖਰਾਬ ਸਿਹਤ ਦਾ ਹਵਾਲਾ ਦਿੱਤਾ ਹੈ।ਉਨ੍ਹਾਂ ਨੇ ਚਿੱਠੀ ਵਿੱਚ ਲਿਖਿਆ ਹੈ ਕਿ ਹੁਣ ਮੈਨੂੰ ਮੇਰੀ ਸਿਹਤ ਹੋਰ ਕੰਮ ਕਰਨ ਦੀ ਇਜਾਜ਼ਤ ਨਹੀਂ ਦਿੰਦੀ। ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਮੈਂ ਸ਼੍ਰੋਮਣੀ ਅਕਾਲੀ ਦਲ ਨਾਲ ਹਮੇਸ਼ਾ ਖੜ੍ਹਾ ਰਹਾਂਗਾ।ਦੱਸ ਦਈਏ ਕਿ ਸੁਖਦੇਵ ਸਿੰਘ ਢੀਂਡਸਾ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਕੋਰ ਕਮੇਟੀ ਦੇ ਮੈਂਬਰ ਹਨ। -PTCNews

Related Post