ਲੋਕ ਸਭਾ ਚੋਣਾਂ 2019 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਸੁਖਦੇਵ ਢੀਂਡਸਾ ਨੇ ਆਪਣੇ ਪੁੱਤ ਨੂੰ ਪਾਈ ਵੋਟ

By  Shanker Badra May 19th 2019 04:24 PM -- Updated: May 19th 2019 04:36 PM

ਲੋਕ ਸਭਾ ਚੋਣਾਂ 2019 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਸੁਖਦੇਵ ਢੀਂਡਸਾ ਨੇ ਆਪਣੇ ਪੁੱਤ ਨੂੰ ਪਾਈ ਵੋਟ:ਸੰਗਰੂਰ : ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇੱਕ ਲੋਕ ਸਭਾ ਸੀਟ ਲਈ ਵੋਟਾਂ ਪੈ ਰਹੀਆਂ ਹਨ।ਜਿਸ ਵਿੱਚ ਅੱਜ ਗੁਰਦਾਸਪੁਰ, ਅੰਮ੍ਰਿਤਸਰ, ਖਡੂਰ ਸਾਹਿਬ, ਜਲੰਧਰ (ਰਿਜ਼ਰਵ), ਹੁਸ਼ਿਆਰਪੁਰ (ਰਿਜ਼ਰਵ), ਸ੍ਰੀ ਅਨੰਦਪੁਰ ਸਾਹਿਬ, ਲੁਧਿਆਣਾ, ਫ਼ਤਿਹਗੜ ਸਾਹਿਬ (ਰਿਜ਼ਰਵ), ਫ਼ਰੀਦਕੋਟ (ਰਿਜ਼ਰਵ), ਫਿਰੋਜ਼ਪੁਰ, ਬਠਿੰਡਾ, ਸੰਗਰੂਰ, ਪਟਿਆਲਾ ਤੇ ਚੰਡੀਗੜ ਦੀ ਇੱਕ ਲੋਕ ਸਭਾ ਸੀਟ 'ਤੇ ਵੋਟਾਂ ਪੈ ਰਹੀਆਂ ਹਨ।

SAD Senior leader Sukhdev Singh Dhindsa Village Ubhawal Vote
ਲੋਕ ਸਭਾ ਚੋਣਾਂ 2019 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਸੁਖਦੇਵ ਢੀਂਡਸਾ ਨੇ ਆਪਣੇ ਪੁੱਤ ਨੂੰ ਪਾਈ ਵੋਟ

ਅੱਜ ਸਵੇਰੇ ਤੋਂ ਹੀ ਵੋਟਿੰਗ ਸ਼ੁਰੂ ਹੁੰਦਿਆਂ ਹੀ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਿਆ ਗਿਆ ਹੈ ਅਤੇ ਬੂਥ ਕੇਂਦਰਾਂ ਉਤੇ ਵੋਟਰਾਂ ਦੀਆਂ ਲੰਬੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ।ਇਸ ਦੌਰਾਨ ਜਿਥੇ ਆਮ ਵੋਟਰ ਆਪਣੀ ਵੋਟ ਦਾ ਭੁਗਤਾਨ ਕਰ ਰਹੇ ਹਨ ,ਓਥੇ ਹੀ ਵੋਟਾਂ ਪਾਉਣ ਲਈ ਨੌਜਵਾਨਾਂ ਤੋਂ ਲੈ ਬਜ਼ੁਰਗਾਂ ਵਿਚ ਭਾਰੀ ਉਤਸ਼ਾਹ ਹੈ।ਇਸ ਦੌਰਾਨ ਪੰਜਾਬ 'ਚ ਕਈ ਥਾਵਾਂ 'ਤੇ ਸ਼ਾਂਤਮਈ ਢੰਗ ਨਾਲ ਵੋਟਾਂ ਪੈ ਰਹੀਆਂ ਹਨ ਅਤੇ ਕਈ ਥਾਵਾਂ 'ਤੇ ਹਿੱਸਾ ਦੀਆਂ ਖਬਰਾਂ ਮਿਲੀਆਂ ਹਨ।

SAD Senior leader Sukhdev Singh Dhindsa Village Ubhawal Vote
ਲੋਕ ਸਭਾ ਚੋਣਾਂ 2019 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਸੁਖਦੇਵ ਢੀਂਡਸਾ ਨੇ ਆਪਣੇ ਪੁੱਤ ਨੂੰ ਪਾਈ ਵੋਟ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੇ ਪਿਤਾ ਸੁਖਦੇਵ ਸਿੰਘ ਢੀਂਡਸਾ ਨੇ ਆਪਣੇ ਜੱਦੀ ਪਿੰਡ ਉਭਾਵਾਲ ਵਿਖੇ ਵੋਟ ਪਾਈ ਹੈ।ਇਸ ਦੌਰਾਨ ਸੁਖਦੇਵ ਢੀਂਡਸਾ ਨੇ ਕਿਹਾ ਕਿ ਦੇਸ਼ ਵਿੱਚ ਐਨ.ਡੀ.ਏ. ਦੀ ਸਰਕਾਰ ਬਣੇਗੀ।ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚੋ ਕਾਂਗਰਸ ਦਾ ਸਫ਼ਾਇਆ ਹੋ ਚੁੱਕਿਆ ਹੈ ,ਜਿਸ ਕਰਕੇ ਪਰਮਿੰਦਰ ਸਿੰਘ ਢੀਂਡਸਾ ਦੀ ਜਿੱਤ ਪੱਕੀ ਹੈ।

SAD Senior leader Sukhdev Singh Dhindsa Village Ubhawal Vote
ਲੋਕ ਸਭਾ ਚੋਣਾਂ 2019 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਸੁਖਦੇਵ ਢੀਂਡਸਾ ਨੇ ਆਪਣੇ ਪੁੱਤ ਨੂੰ ਪਾਈ ਵੋਟ

ਇਸ ਤੋਂ ਪਹਿਲਾਂ ਅੱਜ ਸਵੇਰੇ ਸੰਗਰੂਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਆਪਣੇ ਜੱਦੀ ਪਿੰਡ ਉਭਾਵਾਲ ਵਿਖੇ ਵੋਟ ਪਾਈ ਹੈ।ਇਸ ਦੌਰਾਨ ਉਨ੍ਹਾਂ ਦੀ ਧਰਮਪਤਨੀ ਗਗਨਦੀਪ ਕੌਰ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਦੀ ਮਾਤਾ ਅਤੇ ਸੁਖਦੇਵ ਢੀਂਡਸਾ ਦੀ ਧਰਮ ਪਤਨੀ ਬੀਬੀ ਹਰਜੀਤ ਕੌਰ ਢੀਂਡਸਾ ਨੇ ਵੀ ਆਪਣੀ ਵੋਟ ਪਾਈ ਹੈ।

SAD Senior leader Sukhdev Singh Dhindsa Village Ubhawal Vote
ਲੋਕ ਸਭਾ ਚੋਣਾਂ 2019 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਸੁਖਦੇਵ ਢੀਂਡਸਾ ਨੇ ਆਪਣੇ ਪੁੱਤ ਨੂੰ ਪਾਈ ਵੋਟ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਲੋਕ ਸਭਾ ਚੋਣਾਂ 2019 : SGPC ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸਕੱਤਰ ਡਾਕਟਰ ਰੂਪ ਸਿੰਘ ਨੇ ਪਾਈ ਵੋਟ

ਇਨ੍ਹਾਂ ਚੋਣਾਂ ਵਿਚ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ੍ਹ 278 ਉਮੀਦਵਾਰ ਚੋਣ ਮੈਦਾਨ ਵਿਚ ਹਨ ,ਜਿਨ੍ਹਾਂ ਵਿੱਚ 254 ਮਰਦ ਅਤੇ 24 ਮਹਿਲਾਵਾਂ ਹਨ।ਜਿਨ੍ਹਾਂ ਦੀ ਕਿਸਮਤ ਦਾ ਫੈਸਲਾ ਪੰਜਾਬ ਦੇ 2,07,81,211 ਵੋਟਰ ਕਰਨਗੇ।ਇਨ੍ਹਾਂ ਵੋਟਰਾਂ ਵਿਚ 1,09,50,735 ਪੁਰਸ਼ ਵੋਟਰ ,9,82,916 ਮਹਿਲਾ ਵੋਟਰ ਅਤੇ ਥਰਡ ਜੈਂਡਰ ਦੇ 560 ਵੋਟਰ ਹਨ।ਇਨ੍ਹਾਂ ਵਿਚੋਂ 3,94,780 ਵੋਟਰ ਪਹਿਲੀ ਵਾਰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ।

-PTCNews

Related Post