ਸ਼੍ਰੋਮਣੀ ਅਕਾਲੀ ਦਲ ਨੇ ਸਿੱਕਮ ਦੇ ਮੁੱਖ ਮੰਤਰੀ ਨੂੰ ਗੁਰਦੁਆਰਾ ਗੁਰੂ ਡਾਂਗਮਾਰ ਸਿੱਖਾਂ ਨੂੰ ਸੌਂਪੇ ਜਾਣ ਦੀ ਕੀਤੀ ਅਪੀਲ

By  Shanker Badra June 18th 2019 09:23 PM -- Updated: June 18th 2019 09:27 PM

ਸ਼੍ਰੋਮਣੀ ਅਕਾਲੀ ਦਲ ਨੇ ਸਿੱਕਮ ਦੇ ਮੁੱਖ ਮੰਤਰੀ ਨੂੰ ਗੁਰਦੁਆਰਾ ਗੁਰੂ ਡਾਂਗਮਾਰ ਸਿੱਖਾਂ ਨੂੰ ਸੌਂਪੇ ਜਾਣ ਦੀ ਕੀਤੀ ਅਪੀਲ:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਇੱਕ ਵਫ਼ਦ ਨੇ ਅੱਜ ਸਿੱਕਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਾਮੰਗ ਨੂੰ ਅਪੀਲ ਕੀਤੀ ਹੈ ਕਿ ਉਹ ਉੱਤਰੀ ਸਿੱਕਮ ਵਿਚ ਪੈਂਦੇ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਨੂੰ ਸਿੱਖਾਂ ਨੂੰ ਸੌਂਪ ਦੇਣ।ਇਸ ਤੋਂ ਇਲਾਵਾ ਸਿੱਖਾਂ ਨੂੰ ਇਸ ਪ੍ਰਬੰਧ ਚਲਾਉਣ ਦੀ ਵੀ ਆਗਿਆ ਦਿੱਤੀ ਜਾਵੇ।

SAD Sikkim CM Gurudwara GuruDongmar Sahib Sikhs handed over Appeal ਸ਼੍ਰੋਮਣੀ ਅਕਾਲੀ ਦਲ ਨੇ ਸਿੱਕਮ ਦੇ ਮੁੱਖ ਮੰਤਰੀ ਨੂੰ ਗੁਰਦੁਆਰਾ ਗੁਰੂ ਡਾਂਗਮਾਰ ਸਿੱਖਾਂ ਨੂੰ ਸੌਂਪੇ ਜਾਣ ਦੀ ਕੀਤੀ ਅਪੀਲ

ਅੱਜ ਸ਼ਾਮੀਂ ਦਿੱਲੀ ਵਿਖੇ ਮੁੱਖ ਮੰਤਰੀ ਨਾਲ ਮੀਟਿੰਗ ਦੌਰਾਨ ਅਕਾਲੀ ਦਲ ਦੇ ਵਫ਼ਦ, ਜਿਸ ਵਿਚ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵੀ ਸ਼ਾਮਿਲ ਸਨ, ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਕਿਸ ਤਰ੍ਹਾਂ ਸਥਾਨਕ ਨਗਰ ਪਾਲਿਕਾ ਦੇ ਅਧਿਕਾਰੀਆਂ ਨੇ 2017 ਵਿਚ ਗੁਰਦੁਆਰਾ ਸਾਹਿਬ ਅੰਦਰ ਸੁਸ਼ੋਭਿਤ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੇਤ ਗੁਰਦੁਆਰਾ ਸਾਹਿਬ ਦੀਆਂ ਸਾਰੀਆਂ ਵਸਤਾਂ ਨੂੰ ਜਬਰਦਸਤੀ ਬਾਹਰ ਕੱਢ ਕੇ ਸੜਕ ਦੇ ਵਿਚਕਾਰ ਰੱਖ ਦਿੱਤਾ ਸੀ।

SAD Sikkim CM Gurudwara GuruDongmar Sahib Sikhs handed over Appeal ਸ਼੍ਰੋਮਣੀ ਅਕਾਲੀ ਦਲ ਨੇ ਸਿੱਕਮ ਦੇ ਮੁੱਖ ਮੰਤਰੀ ਨੂੰ ਗੁਰਦੁਆਰਾ ਗੁਰੂ ਡਾਂਗਮਾਰ ਸਿੱਖਾਂ ਨੂੰ ਸੌਂਪੇ ਜਾਣ ਦੀ ਕੀਤੀ ਅਪੀਲ

ਬੀਬਾ ਬਾਦਲ ਨੇ ਕਿਹਾ ਕਿ ਗੁਰੂਘਰ ਦੀ ਇਮਾਰਤ ਨੂੰ ਤੋੜ ਕੇ ਇਸ ਦੀ ਥਾਂ ਇੱਕ ਬੋਧੀ ਮੱਠ ਬਣਾਉਣ ਦੀਆਂ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ।ਉਹਨਾਂ ਕਿਹਾ ਕਿ ਦੁਨੀਆਂ ਭਰ ਦੇ ਸਿੱਖ ਚਾਹੁੰਦੇ ਹਨ ਕਿ ਇਸ ਇਮਾਰਤ ਨੂੰ ਗੁਰੂਘਰ ਹੀ ਰਹਿਣ ਦਿੱਤਾ ਜਾਵੇ।ਉਹਨਾਂ ਨੇ ਮੁੱਖ ਮੰਤਰੀ ਨੂੰ ਇਹ ਅਪੀਲ ਸਵੀਕਾਰ ਕਰਨ ਦੀ ਬੇਨਤੀ ਕੀਤੀ।ਤਾਮੰਗ ਨੇ ਅਕਾਲੀ ਦਲ ਦੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਮੁੱਦੇ ਦੀ ਤਹਿ ਤੱਕ ਜਾਣਗੇ ਅਤੇ ਸਿੱਖਾਂ ਦੀ ਤਸੱਲੀ ਮੁਤਾਬਿਕ ਇਸ ਦਾ ਹੱਲ ਕੱਢਣਗੇ।

-PTCNews

Related Post