ਜਾਣੋ, ਕਾਂਗਰਸ ਪਾਰਟੀ 'ਚ ਚੱਲ ਰਹੇ ਕਾਟੋ ਕਲੇਸ਼ 'ਤੇ ਕੀ ਬੋਲੇ ਡਾ.ਦਲਜੀਤ ਸਿੰਘ ਚੀਮਾ

By  Jashan A July 21st 2021 04:57 PM -- Updated: July 21st 2021 05:09 PM

ਰੋਪੜ: 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ 'ਚ ਕਾਟੋ ਕਲੇਸ਼ ਚੱਲ ਰਿਹਾ ਹੈ। ਜਿਸ ਦੌਰਾਨ ਵਿਰੋਧੀ ਧਿਰਾਂ ਵੱਲੋਂ ਲਗਾਤਾਰ ਕਾਂਗਰਸ (Congress)'ਤੇ ਸਵਾਲ ਖੜੇ ਕੀਤੇ ਜਾ ਰਹੇ ਹਨ ਤੇ ਸ਼ਬਦੀ ਤੰਜ ਕਸੇ ਜਾ ਰਹੇ ਹਨ। ਜਿਸ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ (Shiromani Akali Dal ) ਦੇ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ (Dr.Daljit Singh Cheema) ਨੇ ਵੀ ਕਾਂਗਰਸ ਪਾਰਟੀ (Congress) ਨੂੰ ਆੜੇ ਹੱਥੀਂ ਲਿਆ ਹੈ। ਇਸ ਕਲੇਸ਼ 'ਤੇ ਡਾ ਚੀਮਾ ਨੇ ਬੋਲਦਿਆਂ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਇਸ ਗੱਲ ਦੇ ਨਾਲ ਕੋਈ ਲੈਣਾ ਦੇਣਾ ਨਹੀਂ ਕਿ ਕੌਣ ਕਿਸ ਕੋਲੋਂ ਮਾਫੀ ਮੰਗਦਾ ਹੈ ਪ੍ਰੰਤੂ ਇਨ੍ਹਾਂ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਇਹ ਜਵਾਬ ਦੇਣਾ ਪਵੇਗਾ ਕਿ ਜੋ ਝੂਠੇ ਵਾਅਦੇ ਪੰਜਾਬੀਆਂ ਨਾਲ ਕੀਤੇ ਗਏ ਸਨ ਉਨ੍ਹਾਂ ਝੂਠੇ ਵਾਅਦਿਆਂ ਨੂੰ ਕਰਨ ਵਾਲੇ ਵਿਅਕਤੀ ਦਾ ਚਿਹਰਾ ਲੋਕਾਂ ਸਾਹਮਣੇ ਨੰਗਾ ਹੋਵੇਗਾ।

ਨਵਜੋਤ ਸਿੱਧੂ 'ਤੇ ਕੀ ਬੋਲੇ ਡਾ.ਚੀਮਾ ?

ਨਾਲ ਹੀ ਉਹਨਾਂ ਕਾਂਗਰਸ ਪਾਰਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu)ਦੀ ਪ੍ਰਧਾਨਗੀ ਸਬੰਧੀ ਬੋਲਦਿਆਂ ਕਿਹਾ ਕਿ ਸਾਡੀ ਪਾਰਟੀ ਦਾ ਇਸ ਉੱਤੇ ਬੋਲਣਾ ਨਹੀਂ ਬਣਦਾ ਹੈ। ਉਨ੍ਹਾਂ ਕਿਹਾ ਕਿ ਇਹ ਕੈਪਟਨ ਅਮਰਿੰਦਰ ਸਿੰਘ ਤੋਂ ਪੁੱਛੋ ਕਿ ਉਹ ਨਵੇਂ ਬਣੇ ਪ੍ਰਧਾਨ ਤੋਂ ਖੁਸ਼ ਹਨ ਜਾਂ ਨਹੀਂ। ਜਿੱਥੋਂ ਤਕ ਗੱਲ ਸ਼੍ਰੋਮਣੀ ਅਕਾਲੀ ਦਲ ਦੀ ਹੈ ਸ਼੍ਰੋਮਣੀ ਅਕਾਲੀ ਦਲ ਦਾ ਮੁਕਾਬਲਾ ਸੋਨੀਆ ਗਾਂਧੀ ਦੇ ਨਾਲ ਵੀ ਹੈ ਰਾਹੁਲ ਗਾਂਧੀ ਦੇ ਨਾਲ ਵੀ ਹੈ ਅਤੇ ਕੈਪਟਨ ਅਮਰਿੰਦਰ ਸਿੰਘ (Captain Amarinder Singh ) ਦੇ ਨਾਲ ਵੀ ਹੈ ਪ੍ਰੰਤੂ ਉਹ ਕਿਸੇ ਦੂਜੀ ਪਾਰਟੀ ਦੇ ਅੰਦਰੂਨੀ ਮਾਮਲਿਆਂ ਵਿੱਚ ਦਖ਼ਲ ਨਹੀਂ ਦੇ ਸਕਦੇ।

SAD Spokesperson Dr.Daljit Singh Cheema Statement On Congress ਕੈਪਟਨ ਤੇ ਸਿੱਧੂ ਦੀ ਲੜਾਈ 'ਤੇ ਪ੍ਰਤੀਕਿਰਿਆ-

ਕੈਪਟਨ ਅਤੇ ਸਿੱਧੂ ਦੀ ਲੜਾਈ ਨੂੰ ਡਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਵੱਲੋਂ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਦੇ ਲਈ ਜਾਣਬੁੱਝ ਕੇ ਅਜਿਹਾ ਕਾਟੋ ਕਲੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਬਿਜਲੀ ਦਾ ਮੁੱਦਾ ਇਸ ਤੋਂ ਇਲਾਵਾ ਹੋਰ ਮੁੱਦੇ ਹਨ ਜਿਨ੍ਹਾਂ ਦਾ ਲੋਕਾਂ ਦੇ ਨਾਲ ਸਿੱਧਾ ਵਾਹ ਵਾਸਤਾ ਹੈ ਪਰੰਤੂ ਕਾਂਗਰਸ ਪਾਰਟੀ ਵੱਲੋਂ ਜਾਣਬੁੱਝ ਕੇ ਲੋਕਾਂ ਦਾ ਧਿਆਨ ਮੁੱਦਿਆਂ ਤੋਂ ਭਟਕਾਇਆ ਜਾ ਰਿਹਾ ਹੈ।

ਹੋਰ ਪੜ੍ਹੋ:‘ਮੋਦੀ ਚਾਹ’ ਚਲਾਉਣ ਵਾਲੇ ਬਜ਼ੁਰਗ ਦਾ ਕਤਲ, ਪ੍ਰਧਾਨ ਮੰਤਰੀ ਤੋਂ ਪ੍ਰੇਰਿਤ ਹੋ ਕੇ ਖੋਲੀ ਸੀ ਦੁਕਾਨ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਖੁੱਲ੍ਹ ਕੇ ਤਾਰੀਫ ਕੀਤੇ ਜਾਣ ਦੇ ਮੁੱਦੇ ਤੇ ਬੋਲਦਿਆਂ ਡਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਾਰੀਆਂ ਪਾਰਟੀਆਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤਾਰੀਫ਼ ਕਰਦੀਆਂ ਹਨ।

ਪ੍ਰੰਤੂ ਕੁਝ ਲੋਕ ਹੁੰਦੇ ਹਨ ਜੋ ਖੁੱਲ੍ਹ ਕੇ ਆਪਣੀ ਗੱਲ ਰੱਖਦੇ ਹਨ ਕੁਝ ਪਾਰਟੀਆਂ ਦੇ ਦਬਾਅ ਹੇਠ ਖੁੱਲ੍ਹ ਕੇ ਨਹੀਂ ਬੋਲਦੇ ਹਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਰਹਿੰਦਿਆਂ ਪ੍ਰਕਾਸ਼ ਸਿੰਘ ਬਾਦਲ ਵੱਲੋਂ ਆਪਸੀ ਭਾਈਚਾਰਕ ਸਾਂਝ ਦੇ ਲਈ ਇਸ ਤਰ੍ਹਾਂ ਦਾ ਕੰਮ ਕੀਤਾ ਗਿਆ ਉਸ ਤੋਂ ਇਲਾਵਾ ਪੰਜਾਬ ਦੀ ਡੈਵਲਪਮੈਂਟ ਦੇ ਲਈ ਜਾਂ ਫਿਰ ਸੰਗਤ ਦਰਸ਼ਨਾਂ ਰਾਹੀਂ ਲੋਕਾਂ ਦੇ ਨਾਲ ਜੋ ਰਾਬਤਾ ਕਾਇਮ ਕੀਤਾ ਉਸ ਦੇ ਚਲਦਿਆਂ ਲੋਕ ਅੱਜ ਵੀ ਉਨ੍ਹਾਂ ਨੂੰ ਯਾਦ ਕਰਦੇ ਹਨ।

-PTC News

Related Post