ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਲਤਾਨਪੁਰ ਲੋਧੀ ਨੂੰ ‘‘ਸਫੇਦ ਸ਼ਹਿਰ’’ ਬਣਾਉਣ ਦੀ ਕੀਤੀ ਜਾਵੇਗੀ ਸੇਵਾ

By  Shanker Badra September 2nd 2019 05:56 PM

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਲਤਾਨਪੁਰ ਲੋਧੀ ਨੂੰ ‘‘ਸਫੇਦ ਸ਼ਹਿਰ’’ ਬਣਾਉਣ ਦੀ ਕੀਤੀ ਜਾਵੇਗੀ ਸੇਵਾ:ਚੰਡੀਗੜ੍ਹ : ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਪਵਿੱਤਰ ਅਤੇ ਇਤਿਹਾਸਕ ਨਗਰ ਸੁਲਤਾਨਪੁਰ ਲੋਧੀ ਨੂੰ ‘‘ਸਫੇਦ ਸ਼ਹਿਰ’’ ਬਣਾਉਣ ਦੀ ਸੇਵਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਸ਼ੁਭ ਕਾਰਜ ਦਾ ਆਰੰਭ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ 5 ਸਤੰਬਰ, 2019 ਨੂੰ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿੱਚ ਅਰਦਾਸ ਕਰਨ ਉਪਰੰਤ ਕਰਨਗੇ। [caption id="attachment_335460" align="aligncenter" width="300"]SAD Sultanpur Lodhi
ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਲਤਾਨਪੁਰ ਲੋਧੀ ਨੂੰ ‘‘ਸਫੇਦ ਸ਼ਹਿਰ’’ ਬਣਾਉਣ ਦੀ ਕੀਤੀ ਜਾਵੇਗੀ ਸੇਵਾ[/caption] ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਜਥੇਬੰਦੀ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਧਾਰਮਿਕ ਅਤੇ ਸਮਾਜਿਕ ਸ਼ਖਸ਼ੀਅਤਾਂ, ਜ਼ਿਲ੍ਹਾ ਜਥੇਦਾਰ ਸਹਿਬਾਨ, ਵਿਧਾਇਕ, ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਹਿਬਾਨ ਹਿੱਸਾ ਲੈਣਗੇ। [caption id="attachment_335458" align="aligncenter" width="300"]SAD Sultanpur Lodhi
ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਲਤਾਨਪੁਰ ਲੋਧੀ ਨੂੰ ‘‘ਸਫੇਦ ਸ਼ਹਿਰ’’ ਬਣਾਉਣ ਦੀ ਕੀਤੀ ਜਾਵੇਗੀ ਸੇਵਾ[/caption] ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਜਨਮ ਦਿਨ ਮਨਾਉਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਿਸ ਤਰੀਕੇ 1999 ਦੇ ਵਿੱਚ ਖਾਲਸਾ ਪੰਥ ਦੇ 300 ਸਾਲਾ ਸਾਜਨਾ ਦਿਵਸ ਮੌਕੇ ਸ਼੍ਰੀ ਆਨੰਦਪੁਰ ਸਾਹਿਬ ਨੂੰ ਸਫੇਦ ਰੰਗ ਕਰਕੇ ਵਿਸ਼ੇਸ਼ ਦਿੱਖ ਦਿੱਤੀ ਗਈ ਸੀ,ਉਸੇ ਹੀ ਤਰਾਂ ਸੁਲਤਾਨਪੁਰ ਲੋਧੀ ਦੀ ਇਤਿਹਾਸਕ ਮਹੱਤਤਾ ਅਤੇ ਆ ਰਹੇ ਸ਼ਤਾਬਦੀ ਸਮਾਗਮਾਂ ਦੇ ਮੱਦੇਨਜਰ ਸੰਗਤਾਂ ਦੀਆਂ ਇਛਾਵਾਂ ਦੇ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਇਹ ਸੇਵਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਨ ਦਾ ਫੈਸਲਾ ਕੀਤਾ ਹੈੇ।ਉਹਨਾਂ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਸੰਗਤ ਨੂੰ ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। -PTCNews

Related Post