ਇਨਸਾਫ਼ ਲਈ ਸ਼੍ਰੋਮਣੀ ਅਕਾਲੀ ਦਲ ਦਾ ਸੰਘਰਸ਼ ਜਾਰੀ ,ਭਾਈ ਲੌਂਗੋਵਾਲ ਨੇ ਸੰਭਾਲਿਆ ਮੋਰਚਾ

By  Shanker Badra November 2nd 2018 01:51 PM

ਇਨਸਾਫ਼ ਲਈ ਸ਼੍ਰੋਮਣੀ ਅਕਾਲੀ ਦਲ ਦਾ ਸੰਘਰਸ਼ ਜਾਰੀ ,ਭਾਈ ਲੌਂਗੋਵਾਲ ਨੇ ਸੰਭਾਲਿਆ ਮੋਰਚਾ:ਸ਼੍ਰੋਮਣੀ ਅਕਾਲੀ ਦਲ ਵੱਲੋਂ ਤਿੰਨ ਸਿੱਖ ਮੁੱਦਿਆਂ ਨੂੰ ਲੈ ਕੇ ਅੱਜ ਦੂਜੇ ਦਿਨ ਅੰਮ੍ਰਿਤਸਰ 'ਚ ਕਾਂਗਰਸ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਇਹ ਰੋਸ ਧਰਨਾ ਪਹਿਲੇ ਦਿਨ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਸ਼ੁਰੂ ਕੀਤਾ ਗਿਆ ਸੀ।ਇਸ ਧਰਨੇ ਦੇ ਦੂਸਰੇ ਦਿਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਗਵਾਈ ਕਰ ਰਹੇ ਹਨ। 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਤੇ ਸਿੱਖ ਇਤਿਹਾਸ ਨਾਲ ਛੇੜਛਾੜ ਕਰਨ ਵਾਲੇ ਲੋਕਾਂ 'ਤੇ ਕੇਸ ਦਰਜ ਕਰਨ ਦੀ ਮੰਗ ਅਤੇ ਪੰਜਾਬ 'ਚ ਹੋ ਰਹੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦੂਜੇ ਦਿਨ ਧਰਨਾ ਜਾਰੀ ਹੈ। ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਝੰਡੇ ਬੁੰਗੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕੀਤੀ ਗਈ।ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਹੋਰ ਐਸ.ਜੀ.ਪੀ.ਸੀ. ਮੈਂਬਰ ਤੇ ਅਧਿਕਾਰੀ ਹਾਜ਼ਰ ਸਨ। ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਗੁਰੂ ਇਤਿਹਾਸ ਨਾਲ ਛੇੜ ਛਾੜ ਖਿਲਾਫ ਬੀਤੇ ਕੱਲ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸ਼ੁਰੂ ਕੀਤਾ ਗਿਆ ਧਰਨਾ ਅੱਜ ਦੂਜੇ ਦਿਨ 9 ਵਜੇ ਆਰੰਭ ਹੋ ਗਿਆ।ਅੱਜ ਇਸ ਧਰਨੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਕਰ ਰਹੇ ਹਨ।ਇਸ ਤੋਂ ਇਲਾਵਾ ਸ. ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਸਮੇਤ ਹੋਰ ਸੀਨੀਅਰ ਆਗੂ ਇਸ ਧਰਨੇ 'ਚ ਸ਼ਾਮਲ ਹਨ। -PTCNews

Related Post