ਚੰਡੀਗੜ੍ਹ : ਬਜਟ ਸੈਸ਼ਨ ਦੇ ਪਹਿਲੇ ਦਿਨਸ਼੍ਰੋਮਣੀ ਅਕਾਲੀ ਦਲ ਦਾ ਕੈਪਟਨ ਸਰਕਾਰ ਖਿਲਾਫ਼ ਹੱਲਾ ਬੋਲ

By  Shanker Badra March 1st 2021 12:36 PM -- Updated: March 1st 2021 12:38 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾ ਰਿਹਾ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵੇਲੇ ਲੋਕਾਂ ਨਾਲ ਕੀਤੇ ਝੂਠੇ ਵਾਅਦਿਆਂ ਅਤੇ ਪੰਜਾਬ ਦੇ ਲੋਕਾਂ ਦੀ ਕੀਤੀ ਜਾ ਰਹੀ ਲੁੱਟ ਦਾ ਜਵਾਬ ਮੰਗਿਆ ਜਾਵੇਗਾ। ਇਸ ਦੌਰਾਨ   ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪਹਿਲਾਂ ਸੈਕਟਰ -25 ਵਿੱਚ ਰੈਲੀ ਕੀਤੀ ਜਾ ਰਹੀ ਹੈ ਅਤੇ ਬਾਅਦ ਵਿਚ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ। [caption id="attachment_478522" align="aligncenter" width="300"]SAD to gherao Punjab Vidhan Sabha ahead of Budget session 2021 ਚੰਡੀਗੜ੍ਹ : ਬਜਟ ਸੈਸ਼ਨ ਦੇ ਪਹਿਲੇ ਦਿਨਸ਼੍ਰੋਮਣੀ ਅਕਾਲੀ ਦਲ ਦਾ ਕੈਪਟਨ ਸਰਕਾਰ ਖਿਲਾਫ਼ ਹੱਲਾ ਬੋਲ[/caption] ਇਸ ਮੌਕੇ ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੇ ਚਾਰ ਸਾਲਾਂ 'ਚ ਕਿਸੇ ਵੀ ਤਰ੍ਹਾਂ ਦਾ ਵਾਅਦਾ ਪੂਰਾ ਨਹੀਂ ਕੀਤਾ ਗਿਆ। ਇਸ ਮੌਕੇ ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਜੋ ਇਨਸਾਨ ਪਾਵਨ ਪਵਿੱਤਰ ਗੁਟਕਾ ਸਾਹਿਬ ਦੀਆਂ ਝੂਠੀਆਂ ਸਹੁੰਆਂ ਖਾ ਕੇ ਲੋਕਾਂ ਨੂੰ ਗੁੰਮਰਾਹ ਕਰ ਸਕਦਾ ਹੈ ,ਉਹ ਆਖ਼ਰੀ ਬਜਟ ਵਿਚ ਵੀ ਪੰਜਾਬ ਦੇ ਲੋਕਾਂ ਨੂੰ ਕੀ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸਰਕਾਰ ਤੋਂ ਹਰ ਵਰਗ ਦੁਖੀ ਹੋਇਆ ਪਿਆ ਹੈ। [caption id="attachment_478521" align="aligncenter" width="300"]SAD to gherao Punjab Vidhan Sabha ahead of Budget session 2021 ਚੰਡੀਗੜ੍ਹ : ਬਜਟ ਸੈਸ਼ਨ ਦੇ ਪਹਿਲੇ ਦਿਨਸ਼੍ਰੋਮਣੀ ਅਕਾਲੀ ਦਲ ਦਾ ਕੈਪਟਨ ਸਰਕਾਰ ਖਿਲਾਫ਼ ਹੱਲਾ ਬੋਲ[/caption] ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨਾਲ ਚੋਣਾਂ 'ਚ ਝੂਠੇ ਲਾਰੇ ਲਾ ਕੇ ਸੱਤਾ ਵਿਚ ਆਈ ਕਾਂਗਰਸ ਸਰਕਾਰ ਦੇ ਕਾਰਜਕਾਲ ਦੇ 4 ਸਾਲ ਬੀਤ ਜਾਣ 'ਤੇ ਵੀ ਕੋਈ ਵੀ ਵਾਅਦਾ ਪੂਰਾ ਨਾ ਕਰਨ 'ਤੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਜਾ ਰਹੇ ਆਖ਼ਰੀ ਬਜਟ ਵਿਚ ਵੀ ਪੰਜਾਬ ਦੇ ਲੋਕਾਂ ਲਈ ਕੁਝ ਨਹੀਂ ਨਿਕਲੇਗਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਹਿਲੇ ਬਜਟਾ ਵਿੱਚੋਂ ਪੰਜਾਬ ਦੇ ਲੋਕਾਂ ਨੂੰ ਕੁਝ ਨਹੀਂ ਮਿਲਿਆ ਤੇ ਇਸ ਵਾਰ ਵੀ ਨਹੀਂ ਮਿਲੇਗਾ। [caption id="attachment_478523" align="aligncenter" width="300"]SAD to gherao Punjab Vidhan Sabha ahead of Budget session 2021 ਚੰਡੀਗੜ੍ਹ : ਬਜਟ ਸੈਸ਼ਨ ਦੇ ਪਹਿਲੇ ਦਿਨਸ਼੍ਰੋਮਣੀ ਅਕਾਲੀ ਦਲ ਦਾ ਕੈਪਟਨ ਸਰਕਾਰ ਖਿਲਾਫ਼ ਹੱਲਾ ਬੋਲ[/caption] ਉਹਨਾਂ ਕਿਹਾ ਕਿ ਪਾਰਟੀ ਦੇ ਰੋਸ ਪ੍ਰਦਰਸ਼ਨ ਦਾ ਮੁੱਖ ਧੁਰਾ ਲੋਕਾਂ ਦੇ ਲੱਕ ਤੋੜਵੇ ਬਿਜਲੀ ਦਰਾਂ ਵਿਚ ਵਾਧੇ ਤੇ ਕੇਂਦਰ ਤੇ ਰਾਜ ਸਰਕਾਰਾਂ ਵੱਲੋਂ ਟੈਕਸਾਂ ਵਿਚ ਕੀਤੇ ਵਾਧੇ ਦੀ ਬਦੌਲਤ ਤੇ ਜਦੋਂ ਕੌਮਾਂਤਰੀ ਬਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਡਿੱਗ ਰਹੀਆਂ ਹਨ, ਉਦੋਂ ਡੀਜ਼ਲ, ਪੈਟਰੋਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਹੈਰਾਨੀਜਨਕ ਵਾਧਾ ਹੋ ਰਿਹਾ ਹੈ। SAD to gherao Punjab Vidhan Sabha ahead of Budget session 2021ਪੰਜਾਬ ਵਿਧਾਨ ਸਭਾ (Punjab Assembly session) ਦਾ ਬਜਟ ਸੈਸ਼ਨ ਅੱਜ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਇਆ ਹੈ। ਇਹ ਮੌਜੂਦਾ ਕੈਪਟਨ ਸਰਕਾਰ ਦੇ ਕਾਰਜਕਾਲ ਦਾ ਆਖ਼ਰੀ ਬਜਟ ਸੈਸ਼ਨ ਹੋਣ ਕਰ ਕੇ ਇਸ ਨੂੰ ਕਾਫ਼ੀ ਅਹਿਮ ਮੰਨਿਆ ਜਾਂਦਾ ਹੈ ਕਿਉਂਕਿ ਅਗਲੇ ਸਾਲ ਵਿਚ 2022 ਵਿਚ ਰਾਜ ਵਿਧਾਨ ਸਭਾ ਦੀਆਂ ਚੋਣਾਂ ਹੋਣੀਆਂ ਹਨ। -PTCNews

Related Post