ਸ਼੍ਰੋਮਣੀ ਅਕਾਲੀ ਦਲ ਨੇ ਸਦਨ 'ਚੋਂ ਕੀਤਾ ਵਾਕਆਊਟ , ਮਹਿੰਗੀ ਬਿਜਲੀ ਨੂੰ ਲੈ ਕੇ ਨਾਅਰੇਬਾਜ਼ੀ 

By  Shanker Badra March 5th 2021 01:44 PM -- Updated: March 5th 2021 01:50 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਅੰਦਰ ਬਜਟ ਇਜਲਾਸ ਦੇ ਪੰਜਵੇਂ ਦਿਨ ਦੀ ਕਾਰਵਾਈ ਜਾਰੀ ਹੈ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਅੱਜ ਰਾਜਪਾਲ ਦੇ ਭਾਸ਼ਣ 'ਤੇ ਬਹਿਸ 'ਚ ਉੱਠੇ ਸੁਆਲਾਂ ਦੇ ਜੁਆਬ ਦੇ ਰਹੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਜਿਵੇਂ ਹੀ ਆਪਣੇ ਭਾਸ਼ਣ ਦੀ ਸ਼ੁਰੂਆਤ ਕੀਤੀ ਤਾਂ ਵਿਰੋਧੀ ਧਿਰਾਂ ਵੱਲੋਂ ਜੰਮ ਕੇ ਹੰਗਾਮਾ ਕੀਤਾ ਗਿਆ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇਸਦਨ 'ਚ ਨਾਅਰੇਬਾਜ਼ੀ ਕਰਦਿਆਂ ਵਾਕਆਊਟ ਕੀਤਾ ਹੈ।

ਪੜ੍ਹੋ ਹੋਰ ਖ਼ਬਰਾਂ : ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੂੰ 3 ਦਿਨ ਲਈ ਸਦਨ 'ਚੋਂ ਕੀਤਾ ਗਿਆ ਮੁਅੱਤਲ, ਸਦਨ 'ਚੋਂ ਵਾਕਆਊਟ

SAD walked out of the House , Speaker suspended the Akali MLAs from the House for the remaining 3 days ਸ਼੍ਰੋਮਣੀ ਅਕਾਲੀ ਦਲ ਨੇ ਸਦਨ 'ਚੋਂ ਕੀਤਾ ਵਾਕਆਊਟ , ਮਹਿੰਗੀ ਬਿਜਲੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਾਅਰੇਬਾਜ਼ੀ

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿਚ ਉਸ ਵੇਲੇ ਜ਼ਬਰਦਸਤ ਹੰਗਾਮਾ ਹੋਇਆ ਹੈ। ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਪਾਲ ਦੇ ਭਾਸ਼ਣ ਤੋਂ ਬਾਅਦ ਆਪਣਾ ਜਵਾਬੀ ਭਾਸ਼ਣ ਅੰਗਰੇਜ਼ੀ 'ਚ ਸ਼ੁਰੂ ਕੀਤਾ ਤਾਂ ਇਸ ਦੌਰਾਨ ਵਿਰੋਧੀਆਂ ਵੱਲੋਂ ਜ਼ਬਰਦਸਤ ਹੰਗਾਮਾ ਕੀਤਾ ਗਿਆ ਹੈ। ਵਿਰੋਧੀਆਂ ਦਾ ਹੰਗਾਮਾ ਵੇਖ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਭਾਸ਼ਣ ਰੋਕਣਾ ਪਿਆ ਅਤੇ 15 ਮਿੰਟਾਂ ਲਈ ਕਾਰਵਾਈ ਨੂੰ ਮੁਲਤਵੀ ਕਰਨ ਤੋਂ ਬਾਅਦ ਮੁੜ ਤੋਂ ਕਾਰਵਾਈ ਸ਼ੁਰੂ ਕੀਤੀ ਗਈ ਹੈ। SAD walked out of the House , Speaker suspended the Akali MLAs from the House for the remaining 3 daysਮੁੱਖ ਮੰਤਰੀ ਭਾਰੀ ਵਿਰੋਧ ਦੇ ਬਾਵਜੂਦ ਆਪਣਾ ਭਾਸ਼ਣ ਮਾਂ ਬੋਲੀ ਦੀ ਥਾਂ ਅੰਗਰੇਜ਼ੀ ਵਿਚ ਦੇਣ ਲਈ ਅੜੇ ਰਹੇ। ਇਸ ਦੇ ਨਾਲ ਆਪ ਪਾਰਟੀ ਵੱਲੋਂ ਵੀ ਵਿਰੋਧ ਕੀਤਾ ਗਿਆ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਅਤੇ ਐਨ.ਕੇ ਸ਼ਰਮਾ ਵੱਲੋਂ ਪੰਜਾਬ ਸਰਕਾਰ ਨੂੰ ਸਵਾਲ ਕੀਤੇ ਗਏ ਹਨ। ਮਹਿੰਗੀ ਬਿਜਲੀ ਉਪਰ ਵਿਧਾਨ ਸਭਾ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਹੈ।ਸਪੀਕਰ ਨੇ ਬੋਲਣ ਵਾਲੇ ਵਿਧਾਇਕਾਂ ਨੂੰ ਰਹਿੰਦੇ 3 ਦਿਨ ਲਈ ਸਦਨ ਵਿਚੋਂ ਬਾਹਰ ਕੱਢਣ ਦੀ ਚਿਤਾਵਨੀ ਦਿੱਤੀ ਹੈ।

SAD walked out of the House , Speaker suspended the Akali MLAs from the House for the remaining 3 days ਸ਼੍ਰੋਮਣੀ ਅਕਾਲੀ ਦਲ ਨੇ ਸਦਨ 'ਚੋਂ ਕੀਤਾ ਵਾਕਆਊਟ , ਮਹਿੰਗੀ ਬਿਜਲੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਾਅਰੇਬਾਜ਼ੀ

ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਗਣਤੰਤਰ ਦਿਵਸ ਵਾਲੇ ਦਿਨ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹਿੰਸਾ ਦੇ ਮਾਮਲੇ ਵਿਚ ਗ੍ਰਿਫ਼ਤਾਰ ਪੰਜਾਬ ਦੇ ਨੌਜਵਾਨਾਂ ’ਤੇ ਤਿਹਾੜ ਜੇਲ੍ਹ ਵਿਚ ਅੱਤਿਆਚਾਰ ਹੋਣ ਦੇ ਦੋਸ਼ ਲਾਏ ਹਨ। ਸ਼੍ਰੋਮਣੀ ਅਕਾਲੀ ਦਲ ਨੇ ਇਸ ’ਤੇ ਨਿੰਦਾ ਪ੍ਰਸਤਾਵ ਲਿਆਉਣ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਹੈ।

-PTCNews

Related Post