ਬਰਨਾਲਾ : ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਖੇਤੀ ਬਿਲਾਂ ਦੇ ਵਿਰੋਧ 'ਚ ਟਰੈਕਟਰ ਨੂੰ ਲਾਈ ਅੱਗ

By  Shanker Badra September 25th 2020 02:30 PM -- Updated: September 25th 2020 02:59 PM

ਬਰਨਾਲਾ : ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਖੇਤੀ ਬਿਲਾਂ ਦੇ ਵਿਰੋਧ 'ਚ ਟਰੈਕਟਰ ਨੂੰ ਲਾਈ ਅੱਗ:ਬਰਨਾਲਾ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਰੋਸ ਪ੍ਰਗਟ ਕਰਨ ਲਈ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਬੰਦ ਨੂੰ ਪੰਜਾਬ ਵਿਚ ਕਿਸਾਨ ਜਥੇਬੰਦੀਆਂ ਦੇ ਨਾਲ ਨਾਲ ਸਾਰੀਆਂ ਰਾਜਨੀਤਿਕ ਪਾਰਟੀਆਂ ਅਤੇ ਹੋਰ ਜਥੇਬੰਦੀਆਂ ਨੇ ਪੂਰਨ ਸਹਿਯੋਗ ਦਿੱਤਾ ਹੈ। ਇਸ ਦਾ ਵਿਆਪਕ ਅਸਰ ਦੇਖਣ ਨੂੰ ਮਿਲ ਰਿਹਾ ਹੈ।

https://www.facebook.com/ptcnewsonline/videos/718302805694249/

ਬਰਨਾਲਾ : ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਖੇਤੀ ਬਿਲਾਂ ਦੇ ਵਿਰੋਧ 'ਚ ਟਰੈਕਟਰ ਨੂੰ ਲਾਈ ਅੱਗ

ਸ਼੍ਰੋਮਣੀ ਅਕਾਲੀ ਦਲ ਵੱਲੋਂ ਬਰਨਾਲਾ ਵਿਖੇ ਵੀ ਅੱਜ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਅਕਾਲੀ ਦਲ ਦੇ ਵਰਕਰਾਂ ਅਤੇ ਕਿਸਾਨਾਂ ਨੇ ਟਰੈਕਟਰ ਨੂੰ ਅੱਗ ਲਗਾ ਕੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਗਟਾਇਆ ਹੈ। ਧਨੌਲਾ ਰੋਡ 'ਤੇ ਨੈਸ਼ਨਲ ਹਾਈਵੇ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਅਕਾਲੀ ਆਗੂ ਦਵਿੰਦਰ ਸਿੰਘ ਬੀਹਲਾ ਵਲੋਂ ਟਰੈਕਟਰ ਨੂੰ ਅੱਗ ਲਾ ਕੇ ਕੇਂਦਰ ਸਰਕਾਰ ਖਿਲਾਫ  ਰੋਸ ਪ੍ਰਗਟ ਕੀਤਾ ਗਿਆ ਹੈ।

ਬਰਨਾਲਾ : ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਖੇਤੀ ਬਿਲਾਂ ਦੇ ਵਿਰੋਧ 'ਚ ਟਰੈਕਟਰ ਨੂੰ ਲਾਈ ਅੱਗ

ਦਵਿੰਦਰ ਸਿੰਘ ਬੀਹਲਾ ਨੇ ਕਿਹਾ ਕਿ ਅੱਜ ਉਸ ਨੇ ਕਿਸਾਨੀ ਦੇ ਪੁੱਤ ਕਹੇ ਜਾਣ ਵਾਲੇ ਆਪਣੇ ਟਰੈਕਟਰ ਨੂੰ ਅੱਗ ਲਾਈ ਹੈ। ਜੇਕਰ ਕੇਂਦਰ ਸਰਕਾਰ ਨੇ ਖੇਤੀ ਬਿਲਾਂ ਨੂੰ ਵਾਪਸ ਨਾ ਲਿਆ ਤਾਂ ਉਹ ਪ੍ਰਧਾਨ ਮੰਤਰੀ ਦੀ ਰਿਹਾਇਸ਼ ਅੱਗੇ ਆਪਣੇ ਆਪ ਨੂੰ ਅੱਗ ਲਾਉਣਗੇ। ਧਰਨੇ ਤੋਂ ਬਾਅਦ ਫਾਇਰ ਬ੍ਰਿਗੇਡ ਵਲੋਂ ਟਰੈਕਟਰ ਨੂੰ ਲਾਈ ਅੱਗ ਨੂੰ ਬੁਝਾਇਆ ਗਿਆ।

ਬਰਨਾਲਾ : ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਖੇਤੀ ਬਿਲਾਂ ਦੇ ਵਿਰੋਧ 'ਚ ਟਰੈਕਟਰ ਨੂੰ ਲਾਈ ਅੱਗ

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਾ ਕਹਿਣਾ ਹੈ ਕਿ ਅਸੀਂ ਕਿਸਾਨ ਪਰਿਵਾਰਾਂ 'ਚੋਂ ਹਾਂ, ਜਦੋ ਕਿਸਾਨ ਹੀ ਨਹੀਂ ਬਚਿਆ ਤਾਂ ਟਰੈਕਟਰ ਸਾਡੇ ਕਿਸ ਕੰਮ ਦੇ ਹਨ। ਉਥੇ ਹੀ ਅਕਾਲੀ ਦਲ ਵਰਕਰਾਂ ਵੱਲੋਂ ਬਰਨਾਲਾ, ਸੰਗਰੂਰ-ਚੰਡੀਗੜ੍ਹ ਹਾਈਵੇਅ ਜਾਮ ਕਰ ਦਿੱਤਾ ਗਿਆ ਹੈ ਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

-PTCNews

Related Post