ਰਾਜਪੁਰਾ ਸਦਰ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ, 700 ਗ੍ਰਾਮ ਹੈਰੋਇਨ ਸਮੇਤ ਵਿਦੇਸ਼ੀ ਔਰਤ ਕਾਬੂ

By  Riya Bawa September 10th 2021 08:24 PM -- Updated: September 10th 2021 08:32 PM

ਰਾਜਪੁਰਾ: ਸਦਰ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਵੱਡੀ ਕਾਮਯਾਬੀ ਮਿਲੀ ਹੈ। ਇਸ ਤਹਿਤ ਉਨ੍ਹਾਂ ਨੇ ਇਕ ਵਿਦੇਸ਼ੀ ਔਰਤ ਨੂੰ 700 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰ ਲਿਆ ਹੈ। ਇਹ ਔਰਤ ਕਾਰ ਵਿਚ ਸਵਾਰ ਹੋ ਕੇ ਦਿਲੀ ਤੋਂ ਆ ਰਹੀ ਸੀ ਅਤੇ ਅੰਮ੍ਰਿਤਸਰ ਸਾਈਡ ਨੂੰ ਜਾ ਰਹੀ ਸੀ। ਪੁਲਿਸ ਨੇ ਇਸ ਔਰਤ ਦੇ ਖਿਲਾਫ ਕੇਸ ਦਰਜ ਕਰ ਕੇ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਔਰਤ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਸਪੀ ਸੰਦੀਪ ਗਰਗ ਨੇ ਦੱਸਿਆ ਕਿ ਇਹ ਔਰਤ ਪਿਛਲੇ ਤਿੰਨ ਸਾਲ ਤੋਂ ਦਿੱਲੀ ਵਿਖੇ ਰਹਿ ਰਹੀ ਸੀ। ਉਨ੍ਹਾਂ ਨੇ ਅੱਗੇ ਦੱਸਿਆ ਕਿ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਤਹਿਤ ਉਸ ਸਮੇਂ ਵੱਡੀ ਸਫਲਤਾ ਮਿਲੀ ਹੈ।

Heroin Seized in Delhi

ਡੀ ਐੱਸ ਪੀ ਗੁਰਬੰਸ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਥਾਣਾ ਸਦਰ ਇੰਚਾਰਜ ਗੁਰਪ੍ਰੀਤ ਸਿੰਘ ਵੱਲੋਂ ਸਰਾਏਬੰਜਾਰਾ ਨੇੜੇ ਨਾਕਾਬੰਦੀ ਦੌਰਾਨ ਇਕ ਵੈਗਨਾਰ ਕਾਰ ਨੂੰ ਰੋਕਿਆ ਗਿਆ ਤਾਂ ਉਸਦੇ ਵਿੱਚੋਂ ਤਲਾਸ਼ੀ ਦੌਰਾਨ 700 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਜਿਸ ਦੀ ਕੀਮਤ ਕਰੋੜਾਂ ਰੁਪਏ ਦੱਸੀ ਜਾਂਦੀ ਹੈ।

-PTC News

Related Post