ਉੱਤਰ ਪ੍ਰਦੇਸ਼ ਦੇ ਸਹਾਰਨਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੀ ਤੋੜੀ ਮੂਰਤੀ , ਦਲਿਤ ਭਾਈਚਾਰੇ ਨੇ ਕੀਤਾ ਰੋਸ ਪ੍ਰਦਰਸ਼ਨ

By  Shanker Badra September 10th 2019 07:00 PM

ਉੱਤਰ ਪ੍ਰਦੇਸ਼ ਦੇ ਸਹਾਰਨਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੀ ਤੋੜੀ ਮੂਰਤੀ , ਦਲਿਤ ਭਾਈਚਾਰੇ ਨੇ ਕੀਤਾ ਰੋਸ ਪ੍ਰਦਰਸ਼ਨ:ਸਹਾਰਨਪਰ : ਉੱਤਰ ਪ੍ਰਦੇਸ਼ ਦੇ ਸਹਾਰਨਪੁਰ 'ਚ ਇਕ ਵਾਰ ਫਿਰ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।ਇੱਥੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਤੋੜਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮੰਦਭਾਗੀ ਘਟਨਾ ਨੂੰ ਲੈ ਕੇ ਦਲਿਤ ਭਾਈਚਾਰੇਵਿੱਚ ਭਾਰੀ ਰੋਸ ਹੈ। ਇਸ ਤੋਂ ਬਾਅਦ ਗੁੱਸੇ 'ਚ ਆਏ ਦਲਿਤ ਭਾਈਚਾਰੇ ਦੇ ਲੋਕਾਂ ਨੇ ਬੇਹਟ -ਸਹਾਰਨਪੁਰ ਸੜਕ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਹੈ।

Saharanpur Ambedkar breaking statue , Dalit community protest ਉੱਤਰ ਪ੍ਰਦੇਸ਼ ਦੇ ਸਹਾਰਨਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੀ ਤੋੜੀ ਮੂਰਤੀ , ਦਲਿਤ ਭਾਈਚਾਰੇਨੇ ਕੀਤਾ ਰੋਸ ਪ੍ਰਦਰਸ਼ਨ

ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਇਲਾਕੇ 'ਚ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਮੂਰਤੀ ਤੋੜੇ ਜਾਣ ਤੋਂ ਨਾਰਾਜ਼ ਲੋਕਾਂ ਨੇ ਸੜਕਾਂ ਜਾਮ ਕਰ ਦਿੱਤੀਆਂ, ਜਿਸ ਨਾਲ ਆਵਾਜਾਈ 'ਚ ਰੁਕਾਵਟ ਪੈਦਾ ਹੋ ਗਈ। ਇਸ ਤੋਂ ਬਾਅਦ ਜਿਵੇਂ-ਕਿਵੇਂ ਪੁਲਿਸ ਪ੍ਰਸ਼ਾਸਨ ਨੇ ਸਥਿਤੀ ਨੂੰ ਸੰਭਾਲਿਆ। ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਤਣਾਅ ਦੇ ਹਾਲਾਤ ਪੈਦਾ ਹੋ ਗਏ ਹਨ।

Saharanpur Ambedkar breaking statue , Dalit community protest ਉੱਤਰ ਪ੍ਰਦੇਸ਼ ਦੇ ਸਹਾਰਨਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੀ ਤੋੜੀ ਮੂਰਤੀ , ਦਲਿਤ ਭਾਈਚਾਰੇਨੇ ਕੀਤਾ ਰੋਸ ਪ੍ਰਦਰਸ਼ਨ

ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ ,ਉਰਮਿਲਾ ਮਾਤੋਂਡਕਰ ਨੇ ਦਿੱਤਾ ਅਸਤੀਫ਼ਾ

ਇਹ ਮਾਮਲਾ ਸਹਾਰਨਪੁਰ ਦੇ ਬੇਹਟ ਥਾਣਾ ਇਲਾਕੇ ਦੇ ਦੱਸਿਆ ਜਾ ਰਿਹਾ ਹੈ। ਓਥੇ ਘੁਨਾ ਬੱਸ ਅੱਡੇ ਨੇੜੇ ਲੱਗੀ ਮੂਰਤੀ ਨੂੰ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਤੋੜ ਦਿੱਤਾ ਗਿਆ ਹੈ। ਇਸ ਤੋਂ ਬਾਅਦ ਭੜਕੇ ਲੋਕਾਂ ਨੇ ਬੇਹਟ -ਸਹਾਰਨਪੁਰ ਮਾਰਗ 'ਤੇ ਜਾਮ ਲਾ ਦਿੱਤਾ ਹੈ। ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਬਾਬਾ ਅੰਬੇਡਕਰ ਦੀ ਨਵੀਂ ਮੂਰਤੀ ਜਲਦ ਤੋਂ ਜਲਦ ਲਗਾਉਣ ਦੀ ਮੰਗ ਵੀ ਕੀਤੀ।

-PTCNews

Related Post