ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਉਤਸ਼ਾਹ ਸਹਿਤ ਮਨਾਇਆ ਗਿਆ ਸਿਰਜਣਾ ਦਿਵਸ

By  Shanker Badra July 1st 2020 11:16 AM -- Updated: July 1st 2020 11:21 AM

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਉਤਸ਼ਾਹ ਸਹਿਤ ਮਨਾਇਆ ਗਿਆ ਸਿਰਜਣਾ ਦਿਵਸ:ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ ਅੱਜ ਬੜੇ ਹੀ ਉਤਸ਼ਾਹ ਸਹਿਤ ਮਨਾਇਆ ਗਿਆ ਹੈ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਦੇ ਭੋਗ ਉਪਰੰਤ ਹਜੂਰੀ ਰਾਗੀ ਜਥੇ ਵਲੋਂ ਇਲਾਹੀ ਬਾਣੀ ਦਾ ਸ਼ਬਦ ਕੀਰਤਨ ਕੀਤਾ ਗਿਆ। ਇਸ ਦੌਰਾਨ ਸੰਗਤ ਸ੍ਰੀ ਅਕਾਲ ਤਖ਼ਤ ਸਾਹਿਬ ਦੇਸਿਰਜਣਾ ਦਿਵਸ ਮੌਕੇ ਨਤਮਸਤਕ ਹੋਈ ਹੈ।

ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੀ ਸਿੱਖ ਕੌਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਵਸ ਦੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਇੱਕ ਇਮਾਰਤ ਨਹੀਂ ਸਗੋਂ ਸੱਚਾ ਸੁੱਚਾ ਸੰਕਲਪ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੋਸ਼ਿਸ਼ਾਂ ਬਹੁਤ ਹੋਈਆਂ ਪਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕੋਈ ਢਾਹ ਨਹੀਂ ਲਾ ਸਕਦਾ।  ਸੋਸ਼ਲ ਮੀਡੀਆ 'ਤੇ ਸਿੱਖ ਸਿਧਾਂਤਾਂ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗਰੰਥੀ ਗਿਆਨੀ ਜਗਤਾਰ ਸਿੰਘ , ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਰਘਬੀਰ ਸਿੰਘ , ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ,

Sajna Diwas of Akal Takht Sahib Celebrate Today ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਉਤਸ਼ਾਹ ਸਹਿਤ ਮਨਾਇਆ ਗਿਆ ਸਿਰਜਣਾ ਦਿਵਸ

ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ,ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ,ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ, ਭਗਵੰਤ ਸਿੰਘ ਸਿਆਲਕਾ ਸਮੇਤ ਹੋਰ ਪਰਮੁੱਖ ਸ਼ਖਸੀਅਤਾ ਤੇ ਸੰਗਤਾਂ ਹਾਜ਼ਰ ਸਨ।

-PTCNews

Related Post