ਅਵਾਰਾ ਕੁੱਤਿਆਂ ਦੀ ਦਹਿਸ਼ਤ , ਖੇਤਾਂ 'ਚ ਗਏ ਕਿਸਾਨ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ

By  Shanker Badra June 6th 2020 04:56 PM

ਅਵਾਰਾ ਕੁੱਤਿਆਂ ਦੀ ਦਹਿਸ਼ਤ , ਖੇਤਾਂ 'ਚ ਗਏ ਕਿਸਾਨ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ:ਸਮਾਣਾ : ਪੰਜਾਬ ‘ਚ ਆਏ ਦਿਨ ਅਵਾਰਾ ਕੁੱਤਿਆਂ ਦਾ ਕਹਿਰ ਵਧਦਾ ਜਾ ਰਿਹਾ ਹੈ। ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਦੌਰਾਨ ਹੁਣ ਤੱਕ ਕਈ ਮਾਸੂਮ ਇਹਨਾਂ ਕੁੱਤਿਆਂ ਦਾ ਸ਼ਿਕਾਰ ਹੋ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਸਮਾਣਾ ਦੇ ਪਿੰਡ ਮਵੀਸੱਪਾ ਤੋਂ ਸਾਹਮਣੇ ਆਇਆ ਹੈ।

ਮਿਲੀ ਜਾਣਕਾਰੀ ਅਨੁਸਾਰ ਸਮਾਣਾ ਦੇ ਪਿੰਡ ਮਵੀਸੱਪਾ ਵਿਖੇ ਖੇਤਾਂ ਵਿਚ ਗਏ ਕਿਸਾਨ 'ਤੇ ਅਵਾਰਾ ਕੁੱਤਿਆਂ ਨੇ ਘੇਰ ਕੇ ਹਮਲਾ ਕਰ ਦਿੱਤਾ ਅਤੇ ਨੋਚ-ਨੋਚ ਕੇ ਮਾਰ ਦਿੱਤਾ ਹੈ।ਪਿੰਡ ਵਾਸੀਆਂ ਨੇ ਦੱਸਿਆ ਕਿ ਇਸ ਕਿਸਾਨ ਨੂੰ ਕੁੱਤਿਆਂ ਨੇ ਵੱਢ ਲਿਆ ਸੀ ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੇ ਪਰਿਵਾਰ ਨੇ ਸਰਕਾਰ ਤੋਂ 10 ਲੱਖ ਰੁਪਏ ਦਾ ਮੁਆਵਜਾ ਦੇਣ ਦੀ ਮੰਗ ਕੀਤੀ।

ਇਸ ਮੌਕੇ ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਅਵਾਰਾ ਕੁੱਤਿਆਂ ਦੇ ਹਮਲਿਆ ਨੂੰ ਰੋਕਣ ਲਈ ਸਰਕਾਰ ਅਤੇ ਪ੍ਰਸ਼ਾਸਨ ਸਖਤ ਕਦਮ ਚੁੱਕੇ, ਨਹੀ ਤਾਂ ਕਿਸਾਨ ਇਨ੍ਹਾਂ ਕੁੱਤਿਆਂ ਨੂੰ ਮਾਰਨ ਲਈ ਮਜਬੂਰ ਹੋਣਗੇ। ਦੱਸ ਦੇਈਏ ਕਿ ਇਨ੍ਹਾਂ ਕੁੱਤਿਆਂ ਦੀ ਦਹਿਸ਼ਤ ਇੰਨੀ ਜ਼ਿਆਦਾ ਹੋ ਗਈ ਹੈ ਕਿ ਪਸ਼ੂਆਂ ਤੋਂ ਲੈ ਕੇ ਆਮ ਵਿਅਕਤੀ ਨੂੰ ਆਪਣਾ ਨਿਸ਼ਾਨਾ ਬਣਾ ਰਹੇ ਹਨ ਪਰ ਪ੍ਰਸ਼ਾਸਨ ਬਿਲਕੁਲ ਲਾਚਾਰ ਨਜ਼ਰ ਆ ਰਿਹਾ ਹੈ।

-PTCNews

Related Post