ਸਮਾਣਾ-ਪਟਿਆਲਾ ਰੋਡ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਨੌਜਵਾਨਾਂ ਦੀ ਮੌਤ

By  Jashan A September 30th 2019 10:08 AM -- Updated: September 30th 2019 01:22 PM

ਸਮਾਣਾ-ਪਟਿਆਲਾ ਰੋਡ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਨੌਜਵਾਨਾਂ ਦੀ ਮੌਤ,ਸਮਾਣਾ: ਪੰਜਾਬ 'ਚ ਸੜਕੀ ਹਾਦਸਿਆਂ ਦੀਆਂ ਘਟਨਾਵਾਂ ਲਗਤਾਰ ਵਧਦੀਆਂ ਜਾ ਰਹੀਆਂ ਹਨ। ਤੇਜ਼ ਰਫਤਾਰ ਕਾਰਨ ਆਏ ਦਿਨ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ। ਜਿਨ੍ਹਾਂ 'ਚ ਹੁਣ ਤੱਕ ਅਨੇਕਾਂ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। Road Accident ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਸਮਾਣਾ-ਪਟਿਆਲਾ ਰੋਡ 'ਤੇ ਵਾਪਰਿਆ ਹੈ। ਜਿਥੇ ਇੱਕ ਟਰੱਕ ਦੀ ਕਾਰ ਨਾਲ ਭਿਆਨਕ ਟੱਕਰ ਹੋ ਗਈ। ਜਿਸ ਕਾਰਨ 2 ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹੋਰ ਪੜ੍ਹੋ: ਪਾਣੀ-ਪਾਣੀ ਹੋਇਆ ਪੰਜਾਬ, ਪਾਣੀ 'ਚ ਡੁੱਬੀਆਂ ਸੜਕਾਂ, ਸੈਂਕੜੇ ਏਕੜ ਫ਼ਸਲ ਤਬਾਹ Road Accident ਮ੍ਰਿਤਕਾਂ ਦੀ ਪਹਿਚਾਣ ਗੁਰਪ੍ਰੀਤ ਸਿੰਘ ਅਤੇ ਅਵਤਾਰ ਸਿੰਘ ਵਜੋਂ ਹੋਈ ਹੈ। ਜਦੋਂ ਇਸ ਘਟਨਾ ਬਾਰੇ ਸਥਾਨਕ ਲੋਕਾਂ ਨੂੰ ਪਤਾ ਚੱਲਿਆ ਤਾਂ ਉਹਨਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਤਾਂ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। -PTC News

Related Post