ਪਤੀ ਪਤਨੀ ਬੜੇ ਹੀ ਚਾਵਾਂ ਨਾਲ ਗਏ ਸਨ ਮੱਥਾ ਟੇਕਣ ਪਰ ਵਰਤਿਆ ਇਹ ਭਾਣਾ

By  Shanker Badra November 9th 2018 03:31 PM

ਪਤੀ ਪਤਨੀ ਬੜੇ ਹੀ ਚਾਵਾਂ ਨਾਲ ਗਏ ਸਨ ਮੱਥਾ ਟੇਕਣ ਪਰ ਵਰਤਿਆ ਇਹ ਭਾਣਾ:ਸਮਾਣਾ-ਪਟਿਆਲਾ ਸੜਕ 'ਤੇ ਬੀਤੀ ਰਾਤ ਅੱਡਾ ਢੈਂਠਲ ਨੇੜੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਸੜਕ ਹਾਦਸੇ ਵਿਚ ਪਤੀ-ਪਤਨੀ ਦੀ ਮੌਤ ਹੋ ਗਈ ਹੈ।ਜਾਣਕਾਰੀ ਅਨੁਸਾਰ ਸ਼ਿੰਗਾਰਾ ਰਾਮ ਅਤੇ ਉਸ ਦੀ ਪਤਨੀ ਬਿਮਲਾ ਦੇਵੀ ਇਕ ਪੀਰ ਦੇ ਮੱਥਾ ਟੇਕਣ ਉਪਰੰਤ ਮੋਟਰਸਾਈਕਲ 'ਤੇ ਸਵਾਰ ਹੋ ਕੇ ਘਰ ਆ ਰਹੇ ਸਨ ਕਿ ਉਨ੍ਹਾਂ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ,ਜਿਸ ਦੌਰਾਨ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ। ਇਸ ਦੌਰਾਨ ਮ੍ਰਿਤਕਾਂ ਦੇ ਬੇਟੇ ਨੇ ਦੱਸਿਆ ਕਿ ਉਸ ਦੇ ਮਾਤਾ-ਪਿਤਾ ਪਟਿਆਲਾ ਰੋਡ 'ਤੇ ਸਥਿਤ ਪਿੰਡ ਨੱਸੁਪੁਰ ਵਿਚ ਇਕ ਪੀਰ-ਬਾਬੇ ਦੀ ਦਰਗਾਹ ਤੋਂ ਦੇਰ ਸ਼ਾਮ ਨੂੰ ਮੱਥਾ ਟੇਕ ਕੇ ਵਾਪਸ ਆ ਰਹੇ ਸਨ ਕਿ ਰਸਤੇ ਵਿਚ ਮਹਾਦੇਵ ਰਾਈਸ ਮਿਲ ਨੇੜੇ ਪਿੱਛੋਂ ਆ ਰਹੀ ਇਕ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦੀ ਮਾਂ ਵਿਮਲਾ ਦੇਵੀ ਇਕ ਪਾਸੇ ਡਿੱਗ ਗਈ, ਜਦੋਂਕਿ ਉਸ ਦੇ ਪਿਤਾ ਸ਼ਿੰਗਾਰਾ ਸਿੰਘ ਨੂੰ ਕਾਰ ਨੇ ਕੁਚਲ ਦਿੱਤਾ, ਜਿਸ ਦੀ ਘਟਨਾਸਥਾਨ 'ਤੇ ਹੀ ਮੌਤ ਹੋ ਗਈ। ਇਸ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖਮੀ ਹੋਈ ਉਸ ਦੀ ਮਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮਾਮਲੇ ਸਬੰਧੀ ਪੁਲਿਸ ਦੇ ਜਾਂਚ ਅਧਿਕਾਰੀ ਸ਼ਿੰਦਰ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਤੋਂ ਬਾਅਦ ਕਾਰ ਚਾਲਕ ਫਰਾਰ ਹੋ ਗਿਆ।ਇਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਕਾਰ ਸਵਾਰ ਵਿਰੁੱਧ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। -PTCNews

Related Post