PM-KISAN Scheme: PM ਮੋਦੀ ਵੱਲੋਂ ਯੋਗ ਕਿਸਾਨਾਂ ਲਈ 16000 ਕਰੋੜ ਰੁਪਏ ਦੀ 12ਵੀਂ ਕਿਸ਼ਤ ਜਾਰੀ

By  Ravinder Singh October 17th 2022 02:03 PM -- Updated: October 17th 2022 04:03 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਇੱਥੇ ਭਾਰਤੀ ਖੇਤੀ ਖੋਜ ਸੰਸਥਾਨ ਦੇ ਪੂਸਾ ਮੇਲਾ ਮੈਦਾਨ ਵਿੱਚ ਦੋ ਰੋਜ਼ਾ "ਪ੍ਰਧਾਨ ਮੰਤਰੀ ਕਿਸਾਨ ਸਨਮਾਨ ਸੰਮੇਲਨ 2022" ਦਾ ਉਦਘਾਟਨ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀਐੱਮ-ਕਿਸਾਨ ਸਕੀਮ ਤਹਿਤ 11 ਕਰੋੜ ਯੋਗ ਕਿਸਾਨਾਂ ਲਈ 16,000 ਕਰੋੜ ਰੁਪਏ ਦੀ 12ਵੀਂ ਕਿਸ਼ਤ ਜਾਰੀ ਕਰ ਦਿੱਤੀ ਹੈ। ਇਸ ਸੱਜਰੀ ਕਿਸ਼ਤ ਨਾਲ ਯੋਗ ਲਾਭਪਾਤਰੀ ਕਿਸਾਨਾਂ ਦੇ ਖਾਤਿਆਂ ਵਿੱਚ ਹੁੁਣ ਤੱਕ 2.16 ਲੱਖ ਕਰੋੜ ਰੁਪਏ ਦੀ ਰਾਸ਼ੀ ਤਬਦੀਲ ਕੀਤੀ ਜਾ ਚੁੱਕੀ ਹੈ। ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ (ਪੀਐੱੱਮ-ਕਿਸਾਨ) ਤਹਿਤ ਕਿਸਾਨਾਂ ਨੂੰ ਹਰ ਚਾਰ ਮਹੀਨਿਆਂ ਬਾਅਦ 2000 ਰੁਪਏ ਦੀਆਂ ਤਿੰਨ ਬਰਾਬਰ ਕਿਸ਼ਤਾਂ ਵਿੱਚ ਸਾਲਾਨਾ 6000 ਰੁਪਏ ਦਾ ਵਿੱਤੀ ਲਾਭ ਦਿੱਤਾ ਜਾਂਦਾ ਹੈ। ਸਕੀਮ ਦੀ ਸ਼ੁਰੂਆਤ ਫਰਵਰੀ 2019 ਵਿੱਚ ਕੀਤੀ ਗਈ ਸੀ। ਪ੍ਰਧਾਨ ਮੰਤਰੀ ਨੇ 12ਵੀਂ ਕਿਸ਼ਤ ਕੌਮੀ ਰਾਜਧਾਨੀ ਦੇ ਪੂਸਾ ਕੈਂਪਸ ਵਿੱਚ ਕਰਵਾਏ ਦੋ ਰੋਜ਼ਾ ‘ਪੀਐੱਮ ਕਿਸਾਨ ਸਨਮਾਨ ਸੰਮੇਲਨ 2022’ ਦੌਰਾਨ ਜਾਰੀ ਕੀਤੀ ਹੈ।

PM ਮੋਦੀ ਵੱਲੋਂ 8 ਕਰੋੜ ਕਿਸਾਨਾਂ ਲਈ ਸਨਮਾਨ ਨਿਧੀ ਕਿਸ਼ਤ ਜਾਰੀਮੋਦੀ ਨੇ ਆਪਣੀ ਸਰਕਾਰ ਦੀ ਅੱਠਵੀਂ ਵਰ੍ਹੇਗੰਢ ਦੇ ਮੌਕੇ 'ਤੇ ਮਈ 'ਚ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿਚ ਕਿਸਾਨ ਸਨਮਾਨ ਨਿਧੀ ਦੀ 11ਵੀਂ ਕਿਸ਼ਤ ਵਜੋਂ 21,000 ਕਰੋੜ ਰੁਪਏ ਜਾਰੀ ਕੀਤੇ ਸਨ। ਇਸ ਮੌਕੇ ਮੋਦੀ ਨੇ ਐਗਰੀ ਸਟਾਰਟਅੱਪ ਕਨਕਲੇਵ ਅਤੇ ਪ੍ਰਦਰਸ਼ਨੀ ਦਾ ਉਦਘਾਟਨ ਵੀ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਕੇਂਦਰੀ ਰਸਾਇਣ ਤੇ ਖਾਦ ਮੰਤਰਾਲੇ ਦੇ ਅਧੀਨ 600 ਪ੍ਰਧਾਨ ਮੰਤਰੀ-ਕਿਸਾਨ ਸਮਰਿਧੀ ਕੇਂਦਰਾਂ (ਪੀ.ਐੱਮ.-ਕੇ.ਐੱਸ.ਕੇ.) ਦਾ ਉਦਘਾਟਨ ਵੀ ਕੀਤਾ ਤੇ 'ਭਾਰਤ' ਯੂਰੀਆ ਬ੍ਰਾਂਡ ਤਹਿਤ ਕਿਸਾਨਾਂ ਲਈ 'ਵਨ ਨੇਸ਼ਨ-ਵਨ ਫਰਟੀਲਾਈਜ਼ਰ' ਨਾਂ ਦੀ ਮਹੱਤਵਪੂਰਨ ਯੋਜਨਾ ਵੀ ਸ਼ੁਰੂ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਡੀ ਗਿਣਤੀ ਵਿਚ ਕਿਸਾਨਾਂ ਨੂੰ ਸੰਬੋਧਨ ਕਰਨਗੇ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ESI ਹਸਪਤਾਲ 'ਚੋਂ ਮਿਲੀ ਨਵਜੰਮੀ ਬੱਚੀ ਦੀ ਲਾਸ਼, ਪੁਲਿਸ ਜਾਂਚ 'ਚ ਜੁਟੀ

ਖੇਤੀਬਾੜੀ ਮੰਤਰਾਲੇ ਅਨੁਸਾਰ ਇਕ ਕਰੋੜ ਤੋਂ ਵੱਧ ਕਿਸਾਨ ਡਿਜੀਟਲ ਮਾਧਿਅਮ ਰਾਹੀਂ ਇਸ ਸਮਾਗਮ ਵਿੱਚ ਹਿੱਸਾ ਲੈ ਰਹੇ ਹਨ। ਦੱਸਣਯੋਗ ਹੈ ਕਿ ਦੇਸ਼ ਦੇ ਦਰਮਿਆਨੇ ਅਤੇ ਛੋਟੇ ਕਿਸਾਨਾਂ ਦੀ ਮਦਦ ਲਈ ਸ਼ੁਰੂ ਕੀਤੀ ਇਸ ਯੋਜਨਾ ਨੂੰ ਅੱਠ ਸਾਲ ਹੋ ਗਏ ਹਨ ਅਤੇ ਦੇਸ਼ ਦੇ ਕਰੋੜਾਂ ਕਿਸਾਨਾਂ ਨੂੰ ਇਸ ਦਾ ਲਾਭ ਮਿਲ ਚੁੱਕਾ ਹੈ। ਕੇਂਦਰ ਸਰਕਾਰ ਨੇ 24 ਫਰਵਰੀ 2019 ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਸ਼ੁਰੂ ਕੀਤੀ ਸੀ। ਇਸ ਸਕੀਮ ਤਹਿਤ ਯੋਗ ਲਾਭਪਾਤਰੀ ਕਿਸਾਨ ਪਰਿਵਾਰਾਂ ਨੂੰ ਪ੍ਰਤੀ ਸਾਲ 6,000 ਰੁਪਏ ਦਾ ਵਿੱਤੀ ਲਾਭ ਦਿੱਤਾ ਜਾਂਦਾ ਹੈ। ਫੰਡ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ 'ਚ ਟਰਾਂਸਫਰ ਕੀਤੇ ਜਾਂਦੇ ਹਨ।

-PTC News

 

Related Post