ਸੰਯੁਕਤ ਕਿਸਾਨ ਮੋਰਚੇ ਤੋਂ ਵੱਖ ਹੋਏ ਗੁਰਨਾਮ ਸਿੰਘ ਚੜੂਨੀ ਨਾਲ ਪੰਜ ਮੈਂਬਰੀ ਕਮੇਟੀ ਅੱਜ ਕਰੇਗੀ ਮੁਲਾਕਾਤ

By  Shanker Badra August 9th 2021 12:25 PM

ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚੇ ( Samyukt Kisan Morcha )ਵੱਲੋਂ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ (Gurnam Singh Chaduni) ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਅੱਜ ਸੰਯੁਕਤ ਕਿਸਾਨ ਮੋਰਚੇ ਵੱਲੋਂ ਬਣਾਈ ਗਈ ਪੰਜ ਮੈਬਰੀ ਗੁਰਨਾਮ ਸਿੰਘ ਚੜੂਨੀ ਨਾਲ ਮੁਲਾਕਾਤ ਕਰੇਗੀ। ਇਸ ਪੰਜ ਮੈਬਰੀ ਕਮੇਟੀ ਵਿੱਚ ਵੱਖ -ਵੱਖ ਸੂਬਿਆਂ ਦੇ ਨੁਮਾਇੰਦੇ ਸ਼ਾਮਲ ਹਨ।

ਸੰਯੁਕਤ ਕਿਸਾਨ ਮੋਰਚੇ ਤੋਂ ਵੱਖ ਹੋਏ ਗੁਰਨਾਮ ਸਿੰਘ ਚੜੂਨੀ ਨਾਲ ਪੰਜ ਮੈਂਬਰੀ ਕਮੇਟੀ ਅੱਜ ਕਰੇਗੀ ਮੁਲਾਕਾਤ

ਪੜ੍ਹੋ ਹੋਰ ਖ਼ਬਰਾਂ : ਯੂਥ ਅਕਾਲੀ ਦਲ ਦੇ ਲੀਡਰ ਵਿੱਕੀ ਮਿੰਡੂਖੇੜਾ ਕਤਲ ਮਾਮਲੇ 'ਚ ਇੱਕ ਸ਼ੂਟਰ ਦੀ ਹੋਈ ਸ਼ਨਾਖ਼ਤ

ਗੁਰਨਾਮ ਸਿੰਘ ਚੜੂਨੀ ਵੱਲੋਂ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ 'ਤੇ ਮਨਮਰਜੀ ਕਰਨ ਦੇ ਇਲਜ਼ਾਮ ਲਗਾਏ ਗਏ ਸੀ। ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਬੀਤੇ ਦਿਨੀਂ ਆਪਣੇ ਆਪ ਨੂੰ ਸੰਯੁਕਤ ਕਿਸਾਨ ਮੋਰਚੇ ਵਿੱਚੋਂ ਅਲੱਗ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਸੰਯੁਕਤ ਕਿਸਾਨ ਮੋਰਚੇ ਨਾਲ ਨਿਰਾਜ਼ਗੀ ਪ੍ਰਗਟਾਉਂਦੇ ਹੋਏ ਕਿਹਾ ਸੀ ਕਿ ਕੁਝ ਕਿਸਾਨ ਯੂਨੀਅਨਾਂ ਨੂੰ ਉਸ ਤੋਂ ਤਕਲੀਫ ਹੈ, ਇਸ ਲਈ ਉਹ ਆਪਣੇ ਆਪ ਨੂੰ ਇਸ ਤੋਂ ਅਲੱਗ ਕਰਦੇ ਹਨ।

ਸੰਯੁਕਤ ਕਿਸਾਨ ਮੋਰਚੇ ਤੋਂ ਵੱਖ ਹੋਏ ਗੁਰਨਾਮ ਸਿੰਘ ਚੜੂਨੀ ਨਾਲ ਪੰਜ ਮੈਂਬਰੀ ਕਮੇਟੀ ਅੱਜ ਕਰੇਗੀ ਮੁਲਾਕਾਤ

ਉਨ੍ਹਾਂ ਇਹ ਵੀ ਕਿਹਾ ਸੀ ਕਿ ਉਥੇ ਭੇਦਭਾਵ ਕੀਤਾ ਜਾ ਰਿਹਾ ਹੈ। ਉਹ ਕਿਸਾਨ ਅੰਦੋਲਨ ਨਾਲ ਜੁੜੇ ਰਹਿਣਗੇ। ਉਨ੍ਹਾਂ ਕਿਹਾ ਕਿ ਜੋ ਸੰਯੁਕਤ ਕਿਸਾਨ ਮੋਰਚਾ ਅਗਲੇ ਪ੍ਰੋਗਰਾਮ ਦੇਵੇਗਾ, ਪਹਿਲਾਂ ਦੀ ਤਰ੍ਹਾਂ ਕਰਦੇ ਰਹਿਣਗੇ ਪਰ ਸੰਯੁਕਤ ਕਿਸਾਨ ਮੋਰਚੇ ਕਮੇਟੀ ਦੀ ਕਿਸੇ ਵੀ ਤਰ੍ਹਾਂ ਦੀ ਮੀਟਿੰਗ ਵਿੱਚ ਹਿੱਸਾ ਨਹੀਂ ਲੈਣਗੇ। ਹਰਿਆਣਾ ਦੇ ਮਸਲਿਆਂ ਲਈ ਵੱਖਰੇ ਤੌਰੇ 'ਤੇ ਵੀ ਪੰਜ ਮੈਬਰੀ ਕਮੇਟੀ ਕਾਇਮ ਕੀਤੀ ਗਈ ਹੈ।

ਸੰਯੁਕਤ ਕਿਸਾਨ ਮੋਰਚੇ ਤੋਂ ਵੱਖ ਹੋਏ ਗੁਰਨਾਮ ਸਿੰਘ ਚੜੂਨੀ ਨਾਲ ਪੰਜ ਮੈਂਬਰੀ ਕਮੇਟੀ ਅੱਜ ਕਰੇਗੀ ਮੁਲਾਕਾਤ

ਗੁਰਨਾਮ ਸਿੰਘ ਚੜੂਨੀ ਨਾਲ ਗੱਲਬਾਤ ਕਰਨ ਵਾਲੀ ਕਮੇਟੀ ਵਿੱਚ ਪੰਜਾਬ ਤੋਂ ਬਲਬੀਰ ਸਿੰਘ ਰਾਜੇਵਾਲ ਹਰਿਆਣਾ ਤੋਂ ਇੰਦਰਜੀਤ ਸਿੰਘ ਅਤੇ ਆਤਮਜੀਤ ਸਿੰਘ, ਰਾਜਸਥਾਨ ਤੋਂ ਰਾਜੂ ਸਿੰਘ ਤੇ ਢਾਂਸਾ ਬਾਰਡਰ ਤੋਂ ਵਰਿੰਦਰ ਡਾਂਗਰ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਨੇ ਗੁਰਨਾਮ ਸਿੰਘ ਚੜੂਨੀ ਨੂੰ 15 ਦਿਨਾਂ ਲਈ ਮੁਅੱਤਲ ਕਰ ਦਿੱਤਾ ਸੀ। ਵਰਨਣਯੋਗ ਹੈ ਕਿ ਗੁਰਨਾਮ ਸਿੰਘ ਚੜੂਨੀ ਪਿੱਛਲੇ ਕੁਝ ਸਮੇਂ ਤੋਂ ਪੰਜਾਬ ਵਿੱਚ ਸਰਗਰਮ ਹਨ।

-PTCNews

Related Post