ਸੰਯੁਕਤ ਕਿਸਾਨ ਮੋਰਚੇ ਵੱਲੋਂ PM ਮੋਦੀ ਨੂੰ ਚਿੱਠੀ ਲਿੱਖ ਕੇ ਕਿਸਾਨਾਂ ਨਾਲ ਮੁੜ ਗੱਲਬਾਤ ਕਰਨ ਦੀ ਅਪੀਲ   

By  Shanker Badra May 22nd 2021 09:55 AM

ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਕਿਸਾਨਾਂ ਨਾਲ ਮੁੜ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ। ਇਸ ਚਿੱਠੀ ਵਿੱਚ ਮੁੱਖ ਤੌਰ 'ਤੇ ਕਿਸਾਨੀ-ਅੰਦੋਲਨ 'ਤੇ ਸਰਕਾਰ ਦੇ ਰਵੱਈਏ ਦਾ ਜ਼ਿਕਰ ਹੈ। ਇਸਦੇ ਨਾਲ ਹੀ ਸਰਕਾਰ ਨੂੰ ਪੇਂਡੂ ਖੇਤਰ ਦੇ ਲੋਕਾਂ ਅਤੇ ਆਮ ਨਾਗਰਿਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਠੋਸ ਕਦਮ ਚੁੱਕਣ ਦੀ ਵੀ ਮੰਗ ਕੀਤੀ ਹੈ।

ਪੜ੍ਹੋ ਹੋਰ ਖ਼ਬਰਾਂ : ਜਲੰਧਰ 'ਚ  ਹੁਣ ਨਾਈਟ ਕਰਿਫਊ  ,ਦੁਕਾਨਾਂ ਖੋਲ੍ਹਣ ਤੇ ਬੰਦ ਕਰਨ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ

Samyukt Kisan Morcha writes letter to PM Modi Appeal to renegotiate with farmers ਸੰਯੁਕਤ ਕਿਸਾਨ ਮੋਰਚੇ ਵੱਲੋਂ PM ਮੋਦੀ ਨੂੰ ਚਿੱਠੀ ਲਿੱਖ ਕੇ ਕਿਸਾਨਾਂ ਨਾਲ ਮੁੜ ਗੱਲਬਾਤ ਕਰਨ ਦੀ ਅਪੀਲ

ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ, ਡਾ: ਦਰਸ਼ਨ ਪਾਲ, ਗੁਰਨਾਮ ਸਿੰਘ ਚਢੂਨੀ, ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੋਣ ਕਰਕੇ ਸਰਕਾਰ ਨੂੰ ਸੰਜੀਦਗੀ ਦਿਖਾਉਣੀ ਚਾਹੀਦੀ ਹੈ ਅਤੇ ਕਿਸਾਨਾਂ ਦੀਆਂ ਮੰਗਾਂ ‘ਤੇ ਵਿਚਾਰ ਕਰਨਾ ਚਾਹੀਦਾ ਹੈ। ਕਿਸਾਨਾਂ ਦੁਆਰਾ ਸਿਰੇ ਤੋਂ ਨਕਾਰ ਦਿੱਤੇ ਗਏ ਕਾਨੂੰਨਾਂ ਨੂੰ ਲਾਗੂ ਕਰਨਾ ਦੇਸ਼ ਦੇ ਲੋਕਤੰਤਰੀ ਅਤੇ ਮਨੁੱਖੀ ਕਦਰਾਂ ਕੀਮਤਾਂ ਦੇ ਖ਼ਿਲਾਫ਼ ਹੈ।

Samyukt Kisan Morcha writes letter to PM Modi Appeal to renegotiate with farmers ਸੰਯੁਕਤ ਕਿਸਾਨ ਮੋਰਚੇ ਵੱਲੋਂ PM ਮੋਦੀ ਨੂੰ ਚਿੱਠੀ ਲਿੱਖ ਕੇ ਕਿਸਾਨਾਂ ਨਾਲ ਮੁੜ ਗੱਲਬਾਤ ਕਰਨ ਦੀ ਅਪੀਲ

ਸੰਯੁਕਤ ਕਿਸਾਨ ਮੋਰਚਾ ਸ਼ਾਂਤਮਈ ਅੰਦੋਲਨ ਵਿਚ ਵਿਸ਼ਵਾਸ ਰੱਖਦਾ ਹੈ ਅਤੇ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਜਾਰੀ ਰੱਖੇਗਾ। ਬੀਤੇ ਕੱਲ ਮਹਾਨ ਵਾਤਾਵਰਣ ਪ੍ਰੇਮੀ ਅਤੇ ਅੰਦੋਲਨਕਾਰੀ ਸੁੰਦਰ ਲਾਲ ਬਹੁਗੁਣਾ ਦਾ ਦਿਹਾਂਤ ਹੋ ਗਿਆ। ਸੰਯੁਕਤ ਕਿਸਾਨ ਮੋਰਚਾ ਉਨ੍ਹਾਂ ਦੀ ਮੌਤ 'ਤੇ ਅਫਸੋਸ ਕਰਦਾ ਹੈ। ਕਈ ਅੰਦੋਲਨਾਂ ਦੇ ਆਗੂ  ਬਹੁਗੁਣਾ ਨੇ ਦੇਸ਼ ਅਤੇ ਵਿਸ਼ਵ ਦੇ ਲੋਕਾਂ ਦੀ ਵਾਤਾਵਰਣ ਬਾਰੇ ਸਮਝ ਵਧਾਈ ਅਤੇ ਲੋਕਾਂ ਨੂੰ ਵਾਤਾਵਰਣ ਨਾਲ ਜੋੜਿਆ।

Samyukt Kisan Morcha writes letter to PM Modi Appeal to renegotiate with farmers ਸੰਯੁਕਤ ਕਿਸਾਨ ਮੋਰਚੇ ਵੱਲੋਂ PM ਮੋਦੀ ਨੂੰ ਚਿੱਠੀ ਲਿੱਖ ਕੇ ਕਿਸਾਨਾਂ ਨਾਲ ਮੁੜ ਗੱਲਬਾਤ ਕਰਨ ਦੀ ਅਪੀਲ

ਪੜ੍ਹੋ ਹੋਰ ਖ਼ਬਰਾਂ :ਭਾਰਤ 'ਚ ਕਦੋਂ ਖ਼ਤਮ ਹੋਵੇਗੀ ਕੋਰੋਨਾ ਦੀ ਦੂਜੀ ਲਹਿਰ ਅਤੇ ਕਦੋਂ ਆਵੇਗੀ ਤੀਜੀ ਲਹਿਰ ?

ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨ ਮੋਰਚੇ ਨੇ ਕਰਨਾਟਕ ਦੇ ਕਿਸਾਨ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸ਼੍ਰੀ ਬਾਬਾ ਗੌੜਾ ਪਾਟਿਲ ਦੀ ਮੌਤ ‘ਤੇ ਦੁੱਖ ਪ੍ਰਗਟਾਇਆ। ਕਰਨਾਟਕ ਦੇ ਕਿਸਾਨਾਂ ਦੀ ਆਵਾਜ਼ ਸ਼੍ਰੀ ਗੌੜਾ ਦੇ ਕਿਸਾਨ ਭਲਾਈ ਲਈ ਪਾਏ ਯੋਗਦਾਨ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।

-PTCNews

Related Post