ਸੰਯੁਕਤ ਸਮਾਜ ਮੋਰਚੇ ਨੇ ਪਟਿਆਲਾ (ਦਿਹਾਤੀ) ਤੋਂ ਉਮੀਦਵਾਰ ਐਲਾਨੇ

By  Jasmeet Singh January 20th 2022 06:39 PM -- Updated: January 20th 2022 06:44 PM

ਪਟਿਆਲਾ: ਸੰਯੁਕਤ ਸਮਾਜ ਮੋਰਚੇ (ਐੱਸਐੱਸਐੱਮ) ਵਲੋਂ ਪਟਿਆਲਾ (ਦਿਹਾਤੀ) ਤੋਂ ਧਰਮਿੰਦਰ (ਸ਼ਰਮਾ) ਸਪੋਲੀਆ ਨੂੰ ਟਿਕਟ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਧਰਮਿੰਦਰ ਕਿਸਾਨ ਆਗੂ ਡਾ. ਦਰਸ਼ਨ ਪਾਲ ਦੇ ਨਜ਼ਦੀਕੀ ਰਿਸ਼ਤੇਦਾਰ ਹਨ। ਮੋਰਚੇ ਵਲੋਂ ਰਾਜਪੁਰਾ ਤੋਂ ਹਰਵਿੰਦਰ ਸਿੰਘ ਹਰਪਾਲਪੁਰ ਨੂੰ ਟਿਕਟ ਦਿੱਤੀ ਗਈ ਹੈ, ਹਰਵਿੰਦਰ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਦੇ ਭਾਣਜੇ ਹਨ।

ਇਹ ਵੀ ਪੜ੍ਹੋ: ਸੰਯੁਕਤ ਸਮਾਜ ਮੋਰਚਾ ਵਲੋਂ ਉਮੀਦਵਾਰਾਂ ਦੀ ਅਗਲੀ ਸੂਚੀ ਜਾਰੀ

ਚਡੂਨੀ ਗਰੁੱਪ (ਸੰਯੁਕਤ ਸੰਘਰਸ਼ ਪਾਰਟੀ) ਵਲੋਂ ਸਮਾਣਾ ਤੋਂ ਰਛਪਾਲ ਸਿੰਘ ਜੋੜੇਮਾਜਰਾ ਨੂੰ ਟਿਕਟ ਦਿੱਤੀ ਗਈ ਹੈ। ਦਸਣਯੋਗ ਹੈ ਕਿ ਰਛਪਾਲ ਸਿੰਘ ਲੰਬਾ ਸਮਾਂ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਓ.ਐੱਸ.ਡੀ ਰਹੇ ਹਨ।

ਕਿਸਾਨ ਯੂਨੀਅਨਾਂ ਦੇ ਸਿਆਸੀ ਫਰੰਟ, ਸੰਯੁਕਤ ਸਮਾਜ ਮੋਰਚਾ ਨੇ ਬੁੱਧਵਾਰ ਨੂੰ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 17 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਹੁਣ ਤੱਕ ਐੱਸਐੱਸਐੱਮ ਨੇ 20 ਫਰਵਰੀ ਨੂੰ ਹੋਣ ਵਾਲੀ ਚੋਣ ਲਈ 47 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜਦੋਂ ਕਿ ਐੱਸਐੱਸਐੱਮ ਅਤੇ ਗੁਰਨਾਮ ਸਿੰਘ ਚਢੂਨੀ ਦੀ ਸੰਯੁਕਤ ਸੰਘਰਸ਼ ਪਾਰਟੀ (ਐੱਸਐੱਸਪੀ) ਹੁਣ ਤੱਕ 10 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਚਢੂਨੀ ਦੀ ਐੱਸਐੱਸਪੀ ਅਤੇ ਰਾਜੇਵਾਲ ਸੀ ਐੱਸਐੱਸਐੱਮ ਪਾਰਟੀ ਮਿਲ ਕੇ ਪੰਜਾਬ ਚੋਣ ਲੜ ਰਹੇ ਹਨ।

ਇਹ ਵੀ ਪੜ੍ਹੋ: ਹੁਣ ਹਰਿਆਣਾ 'ਚ ਵੀ ਹੋਣਗੀਆਂ 5ਵੀਂ ਤੇ 8ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ, ਨੋਟੀਫਿਕੇਸ਼ਨ ਜਾਰੀ

ਇੱਕ ਪ੍ਰੈਸ ਕਾਨਫਰੰਸ ਦੌਰਾਨ ਐੱਸਐੱਸਐਮ ਆਗੂ ਐਡਵੋਕੇਟ ਪ੍ਰੇਮ ਸਿੰਘ ਭੰਗੂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ 'ਤੇ ਈਡੀ ਵੱਲੋਂ ਛਾਪੇਮਾਰੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਛਾਪੇ ਮਾਰਨ ਤੋਂ ਪਹਿਲਾਂ ਇਸ ਦੀ ਜਾਂਚ ਹੋਣੀ ਚਾਹੀਦੀ ਸੀ।

- ਏਐਨਆਈ ਦੇ ਸਹਿਯੋਗ ਨਾਲ

-PTC News

Related Post