ਸੰਗਰੂਰ ਜ਼ਿਮਨੀ ਚੋਣਾਂ 2022: CM ਮਾਨ ਦਾ ਅੱਜ ਭਦੌੜ 'ਚ ਰੋਡ ਸ਼ੋਅ

By  Riya Bawa June 16th 2022 07:33 AM

ਚੰਡੀਗੜ੍ਹ: ਸੰਗਰੂਰ ਲੋਕ ਸਭਾ ਸੀਟ (Sangrur Lok Sabha Seat) ਦੀ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ (Aam Admi Party) ਨੇ ਚੋਣ ਅਖਾੜ ਭਖਾ ਦਿੱਤਾ ਹੈ। ਆਮ ਆਦਮੀ ਪਾਰਟੀ ਜ਼ਿਮਨੀ ਚੋਣ ਵਿੱਚ ਵੀ ਆਪਣੀ ਜਿੱਤ ਲਈ ਪੂਰਾ ਜ਼ੋਰ ਲਾ ਰਹੀ ਹੈ। ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪਾਰਟੀ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੀ ਚੋਣ ਮੁਹਿੰਮ ਵਿੱਚ ਹਿੱਸਾ ਲੈਣਗੇ। ਸੀਐਮ ਮਾਨ ਅੱਜ ਭਦੌੜ 'ਚ ਰੋਡ ਸ਼ੋਅ ਕੱਢਣਗੇ।

ਦੂਜੇ ਪਾਸੇ ਜੇਕਰ ਦੂਜਾ ਪੱਖ ਦੇਖੀਏ 'ਤੇ ਸੰਗਰੂਰ ਲੋਕ ਸਭਾ ਸੀਟ (Sangrur Lok Sabha Seat) ਦੀ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ (Aam Admi Party) ਇਸ ਵੇਲੇ ਤਣਾਅ ਵਿਚ ਦਿੱਖ ਰਹੀ ਹੈ। ਪਾਰਟੀ ਲਈ ਇਹ ਮੁਸੀਬਤ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਦਿਨ ਦਿਹਾੜੇ ਹੋਏ ਕਤਲ ਤੋਂ ਬਾਅਦ ਪੈਦਾ ਹੋਈ ਹੈ। ਹੁਣ ਸੰਗਰੂਰ ਸੀਟ (Sangrur Seat) ਜਿੱਤਣ ਲਈ ਪਾਰਟੀ ਨੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੂੰ ਆਪ ਰੋਡ ਸ਼ੋਅ 'ਚ ਉਤਾਰਨ ਦੀ ਤਰਕੀਬ ਬਣਾਈ ਹੈ ਕਿਓਂਕਿ ਉਹ ਮੂਸੇਵਾਲਾ ਕਤਲੇਆਮ ਨੂੰ ਲੈ ਕੇ ਬੁਰੀ ਤਰਾਂ ਘਿਰੀ ਹੋਈ ਹੈ।

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਨੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਕੇ ਰੋਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਵਿਰੋਧੀ ਪਾਰਟੀਆਂ 'ਤੇ ਹਮਲਾ ਕਰਦਿਆਂ ਜਰਨੈਲ ਸਿੰਘ ਨੇ ਕਿਹਾ ਕਿ ਕਾਂਗਰਸ ਤੇ ਭਾਜਪਾ ਸਰਕਾਰਾਂ ਨੇ ਪੰਜਾਬ 'ਚ ਡਰੱਗ ਮਾਫੀਆ, ਮਾਈਨਿੰਗ ਮਾਫੀਆ, ਕੇਬਲ ਮਾਫੀਆ ਤੇ ਗੈਂਗਸਟਰਾਂ ਦੀ ਸਰਪ੍ਰਸਤੀ ਕੀਤੀ ਤੇ ਪੰਜਾਬ ਨੂੰ ਕਰਜ਼ੇ 'ਚ ਡੁਬੋ ਦਿੱਤਾ।

ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਲਗਾਤਾਰ ‘ਆਪ’ ਸਰਕਾਰ ‘ਤੇ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੇ ਇਲਜ਼ਾਮ ਲਗਾ ਰਹੀ ਹੈ, ਜਦਕਿ ਇਨ੍ਹਾਂ ਰਵਾਇਤੀ ਪਾਰਟੀਆਂ ਨੇ ਆਪਣੇ ਸ਼ਾਸਨ ਦੌਰਾਨ ਅਪਰਾਧੀਆਂ ਨੂੰ ਤਿਆਰ ਕਰਕੇ ਪਨਾਹ ਦਿੱਤੀ ਹੈ। ਜਰਨੈਲ ਸਿੰਘ ਨੇ ਕਿਹਾ ਕਿ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ। ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮਾਂ ਨੂੰ ਦੇਖਦਿਆਂ ਇਲਾਕੇ ਦੇ ਲੋਕ ਵੱਡੀ ਜਿੱਤ ਹਾਸਲ ਕਰਕੇ ‘ਆਪ’ ਦੇ ਉਮੀਦਵਾਰ ਨੂੰ ਮੁੜ ਸੰਸਦ ਵਿੱਚ ਭੇਜਣਗੇ।

ਇਹ ਵੀ ਪੜ੍ਹੋ: Weather Update: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਪਿਆ ਮੀਂਹ, ਅੱਤ ਦੀ ਗਰਮੀ ਤੋਂ ਮਿਲੀ ਰਾਹਤ

ਜਿੱਥੇ ਹੁਣ ਸੰਗਰੂਰ ਜ਼ਿਮਨੀ ਚੋਣ (Sangrur Lok Sabha Elections) ਜਿੱਤਣ ਲਈ ਆਮ ਆਦਮੀ ਪਾਰਟੀ (Aam Admi Party) ਨੇ ਪਹਿਲਾਂ ਹੀ 6 ਮੰਤਰੀਆਂ ਦੀ ਡਿਊਟੀ ਲਗਾਈ ਹੋਈ ਹੈ। ਜੋ ਕਿ ਲਗਾਤਾਰ ਪਾਰਟੀ ਪ੍ਰਚਾਰ ਵਿੱਚ ਲੱਗੇ ਹੋਏ ਹਨ, ਸਰਕਾਰ ਦੇ 6 ਮੰਤਰੀ ਬ੍ਰਹਮਸ਼ੰਕਰ ਜ਼ਿੰਪਾ, ਮੀਤ ਹੇਅਰ, ਹਰਭਜਨ ਸਿੰਘ, ਕੁਲਦੀਪ ਧਾਲੀਵਾਲ, ਲਾਲਜੀਤ ਭੁੱਲਰ ਅਤੇ ਡਾ: ਬਲਜੀਤ ਕੌਰ ਪਾਰਟੀ ਲਈ ਪ੍ਰਚਾਰ ਕਰ ਰਹੇ ਹਨ। ਉੱਥੇ ਹੀ ਹੁਣ ਪਾਰਟੀ ਵੱਲੋਂ ਪੰਜਾਬ ਭਰ ਦੇ ਵਿਧਾਇਕਾਂ ਨੂੰ ਪਿੰਡਾਂ ਵਿੱਚ ਚੋਣ ਪ੍ਰਚਾਰ ਲਈ ਤਾਇਨਾਤ ਕੀਤਾ ਗਿਆ ਹੈ। ਸੰਗਰੂਰ ਸੀਟ (Sangrur Seat) ਲਈ 23 ਜੂਨ ਨੂੰ ਵੋਟਾਂ ਪੈਣੀਆਂ ਹਨ।

-PTC News

Related Post