Sangrur Bye Elections 2022: ਸੰਗਰੂਰ ਲੋਕ ਸਭਾ ਸੀਟ 'ਤੇ 23 ਜੂਨ ਨੂੰ ਹੋਵੇਗੀ ਜ਼ਿਮਨੀ ਚੋਣ, 26 ਨੂੰ ਆਵੇਗਾ ਨਤੀਜਾ

By  Riya Bawa May 26th 2022 10:48 AM

Sangrur By-Election Date: ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਲਈ ਜ਼ਿਮਨੀ ਚੋਣ ਲਈ 23 ਜੂਨ ਨੂੰ ਵੋਟਾਂ ਪੈਣਗੀਆਂ। ਨਾਮਜ਼ਦਗੀਆਂ 30 ਮਈ ਤੋਂ 6 ਜੂਨ ਤੱਕ ਹੋਣਗੀਆਂ। ਨਾਮਜ਼ਦਗੀਆਂ ਦੀ ਪੜਤਾਲ 7 ਜੂਨ ਨੂੰ ਹੋਵੇਗੀ। 9 ਜੂਨ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਇਸ ਦਾ ਨਤੀਜਾ 26 ਜੂਨ ਨੂੰ ਐਲਾਨਿਆ ਜਾਵੇਗਾ। ਇਹ ਸੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਸੀ।

 Sangrur Bye Elections 2022: ਸੰਗਰੂਰ ਲੋਕ ਸਭਾ ਸੀਟ 'ਤੇ 23 ਜੂਨ ਨੂੰ ਹੋਵੇਗੀ ਜ਼ਿਮਨੀ ਚੋਣ, 26 ਨੂੰ ਆਵੇਗਾ ਨਤੀਜਾ

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਬਹੁਮਤ ਮਿਲਣ ਅਤੇ ਧੂਰੀ ਸੀਟ ਤੋਂ ਵਿਧਾਇਕ ਚੁਣੇ ਜਾਣ ਤੋਂ ਬਾਅਦ ਉਨ੍ਹਾਂ ਨੇ ਇਹ ਸੀਟ ਖਾਲੀ ਕਰ ਦਿੱਤੀ ਸੀ। ਜ਼ਿਮਨੀ ਚੋਣਾਂ ਲਈ ਪੂਰੀ ਸੰਗਰੂਰ ਸੀਟ 'ਤੇ ਤੁਰੰਤ ਪ੍ਰਭਾਵ ਨਾਲ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਆਮ ਆਦਮੀ ਪਾਰਟੀ ਇੱਥੋਂ ਸੀਐਮ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਚੋਣ ਲੜ ਸਕਦੀ ਹੈ।

 Sangrur Bye Elections 2022: ਸੰਗਰੂਰ ਲੋਕ ਸਭਾ ਸੀਟ 'ਤੇ 23 ਜੂਨ ਨੂੰ ਹੋਵੇਗੀ ਜ਼ਿਮਨੀ ਚੋਣ, 26 ਨੂੰ ਆਵੇਗਾ ਨਤੀਜਾ

ਇਹ ਵੀ ਪੜ੍ਹੋ : ਪੰਜਾਬ ਦੇ ਇਸ ਸਰਕਾਰੀ ਸਕੂਲ ਨੇ ਸਿੱਖ ਨੌਜਵਾਨ ਨੂੰ ਕੜਾ ਅਤੇ ਕਿਰਪਾਨ ਪਾਉਣ 'ਤੇ ਲਾਈ ਰੋਕ, ਪੂਰਾ ਪੜ੍ਹੋ

ਸੰਗਰੂਰ ਸੀਟ ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਹੈ। ਮਾਨ ਨੇ ਇੱਥੋਂ ਲਗਾਤਾਰ ਦੋ ਲੋਕ ਸਭਾ ਚੋਣਾਂ ਜਿੱਤੀਆਂ ਸਨ। 2019 'ਚ ਜਦੋਂ ਪੂਰੇ ਦੇਸ਼ 'ਚ 'ਆਪ' ਦੇ ਲੋਕ ਸਭਾ ਉਮੀਦਵਾਰ ਹਾਰ ਗਏ ਸਨ ਤਾਂ ਮਾਨ ਇਕੱਲੇ ਹੀ ਜਿੱਤ ਕੇ ਲੋਕ ਸਭਾ 'ਚ ਪਹੁੰਚੇ ਸਨ। ਧੂਰੀ ਸੀਟ ਜਿਸ ਤੋਂ ਮਾਨ ਨੇ ਵਿਧਾਇਕ ਦੀ ਚੋਣ ਜਿੱਤੀ ਸੀ, ਉਹ ਵੀ ਇਸ ਸੀਟ ਅਧੀਨ ਆਉਂਦੀ ਹੈ।

Sangrur Bye Elections 2022: ਸੰਗਰੂਰ ਲੋਕ ਸਭਾ ਸੀਟ 'ਤੇ 23 ਜੂਨ ਨੂੰ ਹੋਵੇਗੀ ਜ਼ਿਮਨੀ ਚੋਣ, 26 ਨੂੰ ਆਵੇਗਾ ਨਤੀਜਾ

ਸੰਗਰੂਰ ਉਪ ਚੋਣ 'ਚ ਸਰਕਾਰ ਦੀ ਭਰੋਸੇਯੋਗਤਾ ਦਾਅ 'ਤੇ ਲੱਗੇਗੀ। ਨਵੀਂ ਸਰਕਾਰ ਦੇ ਕਰੀਬ ਢਾਈ ਮਹੀਨੇ ਬਾਅਦ ਇਹ ਉਪ ਚੋਣਾਂ ਹੋ ਰਹੀਆਂ ਹਨ। ਜੇਕਰ ਉਹ ਇੱਥੇ ਜਿੱਤ ਜਾਂਦੇ ਹਨ ਤਾਂ ਉਨ੍ਹਾਂ ਦੀ ਸਰਕਾਰ ਦੇ ਕੰਮ 'ਤੇ ਮੋਹਰ ਲੱਗ ਜਾਵੇਗੀ ਜਿਸ ਦਾ ਹੋਰ ਫਾਇਦਾ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹੋਵੇਗਾ। ਜੇਕਰ 'ਆਪ' ਇਹ ਸੀਟ ਹਾਰਦੀ ਹੈ ਤਾਂ ਇਹ ਤੈਅ ਹੈ ਕਿ ਸਰਕਾਰ ਸਾਹਮਣੇ ਇਹ ਵੱਡੀ ਚੁਣੌਤੀ ਹੋਵੇਗੀ। ਇਸ ਦੇ ਨਾਲ ਹੀ ਇਹ ਆਮ ਆਦਮੀ ਪਾਰਟੀ ਲਈ ਸਿਆਸੀ ਤੌਰ 'ਤੇ ਨੁਕਸਾਨਦੇਹ ਸਾਬਤ ਹੋਵੇਗਾ।

-PTC News

Related Post