ਲੋਕ ਸਭਾ ਚੋਣਾਂ 2019 : ਸੰਗਰੂਰ ਤੋਂ ਆਪ ਉਮੀਦਵਾਰ ਭਗਵੰਤ ਮਾਨ ਨੇ ਮੋਹਾਲੀ ਵਿਖੇ ਪਾਈ ਵੋਟ

By  Shanker Badra May 19th 2019 06:03 PM -- Updated: May 19th 2019 06:18 PM

ਲੋਕ ਸਭਾ ਚੋਣਾਂ 2019 : ਸੰਗਰੂਰ ਤੋਂ ਆਪ ਉਮੀਦਵਾਰ ਭਗਵੰਤ ਮਾਨ ਨੇ ਮੋਹਾਲੀ ਵਿਖੇ ਪਾਈ ਵੋਟ:ਮੋਹਾਲੀ : ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇੱਕ ਲੋਕ ਸਭਾ ਸੀਟ ਲਈ ਵੋਟਾਂ ਪੈ ਰਹੀਆਂ ਹਨ।ਜਿਸ ਵਿੱਚ ਅੱਜ ਗੁਰਦਾਸਪੁਰ, ਅੰਮ੍ਰਿਤਸਰ, ਖਡੂਰ ਸਾਹਿਬ, ਜਲੰਧਰ (ਰਿਜ਼ਰਵ), ਹੁਸ਼ਿਆਰਪੁਰ (ਰਿਜ਼ਰਵ), ਸ੍ਰੀ ਅਨੰਦਪੁਰ ਸਾਹਿਬ, ਲੁਧਿਆਣਾ, ਫ਼ਤਿਹਗੜ ਸਾਹਿਬ (ਰਿਜ਼ਰਵ), ਫ਼ਰੀਦਕੋਟ (ਰਿਜ਼ਰਵ), ਫਿਰੋਜ਼ਪੁਰ, ਬਠਿੰਡਾ, ਸੰਗਰੂਰ, ਪਟਿਆਲਾ ਤੇ ਚੰਡੀਗੜ ਦੀ ਇੱਕ ਲੋਕ ਸਭਾ ਸੀਟ 'ਤੇ ਵੋਟਾਂ ਪੈ ਰਹੀਆਂ ਹਨ।

Sangrur Candidate Bhagwant Mann vote in Mohali ਲੋਕ ਸਭਾ ਚੋਣਾਂ 2019 : ਸੰਗਰੂਰ ਤੋਂ ਆਪ ਉਮੀਦਵਾਰ ਭਗਵੰਤ ਮਾਨ ਨੇ ਮੋਹਾਲੀ ਵਿਖੇ ਪਾਈ ਵੋਟ

ਇਸ ਦੌਰਾਨ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਤੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਆਪਣੀ ਵੋਟ ਮੋਹਾਲੀ ਵਿਖੇ ਪਾਈ ਹੈ।ਦਰਅਸਲ 'ਚ ਭਗਵੰਤ ਮਾਨ ਪਿਛਲੀ ਵਾਰ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸਨ। ਭਗਵੰਤ ਮਾਨ ਦੀ ਵੋਟ ਮੋਹਾਲੀ ਬਣੀ ਹੋਣ ਕਰਕੇ ਉਨ੍ਹਾਂ ਨੇ ਸੰਗਰੂਰ ਵੋਟ ਨਹੀਂ ਪਈ ਸਗੋਂ ਮੋਹਾਲੀ ਦੇ ਪੋਲਿੰਗ ਬੂਥ 'ਤੇ ਪਾਈ ਹੈ।ਜ਼ਿਕਰਯੋਗ ਹੈ ਕਿ ਸੰਗਰੂਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਰਮਿੰਦਰ ਸਿੰਘ ਢੀਂਡਸਾ , ਕਾਂਗਰਸ ਵੱਲੋਂ ਕੇਵਲ ਸਿੰਘ ਢਿੱਲੋਂ , ਆਮ ਆਦਮੀ ਪਾਰਟੀ ਵੱਲੋਂ ਮੌਜੂਦਾ ਸੰਸਦ ਮੈਂਬਰ ਭਗਵੰਤ ਮਾਨ ,ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ ) ਵੱਲੋਂ ਸਿਮਰਨਜੀਤ ਸਿੰਘ ਮਾਨ, ਪੰਜਾਬ ਜਮਹੂਰੀ ਗੱਠਜੋੜ ਵਲੋਂ ਜੱਸੀ ਜਸਰਾਜ ਅਤੇ ਅਕਾਲੀ ਦਲ ਟਕਸਾਲੀ ਵਲੋਂ ਰਾਜਦੇਵ ਸਿੰਘ ਖਾਲਸਾ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਹਨ।ਇਸ ਹਲਕੇ ਤੋਂ ‘ਆਪ’, ਅਕਾਲੀ ਦਲ ਅਤੇ ਕਾਂਗਰਸ ਵਿਚਕਾਰ ਤਿਕੋਨੇ ਮੁਕਾਬਲੇ ਦੇ ਆਸਾਰ ਬਣਦੇ ਨਜ਼ਰ ਆ ਰਹੇ ਹਨ।

Sangrur Candidate Bhagwant Mann vote in Mohali ਲੋਕ ਸਭਾ ਚੋਣਾਂ 2019 : ਸੰਗਰੂਰ ਤੋਂ ਆਪ ਉਮੀਦਵਾਰ ਭਗਵੰਤ ਮਾਨ ਨੇ ਮੋਹਾਲੀ ਵਿਖੇ ਪਾਈ ਵੋਟ

ਅੱਜ ਸਵੇਰੇ ਤੋਂ ਹੀ ਵੋਟਿੰਗ ਸ਼ੁਰੂ ਹੁੰਦਿਆਂ ਹੀ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਿਆ ਗਿਆ ਹੈ ਅਤੇ ਬੂਥ ਕੇਂਦਰਾਂ ਉਤੇ ਵੋਟਰਾਂ ਦੀਆਂ ਲੰਬੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ।ਇਸ ਦੌਰਾਨ ਜਿਥੇ ਆਮ ਵੋਟਰ ਆਪਣੀ ਵੋਟ ਦਾ ਭੁਗਤਾਨ ਕਰ ਰਹੇ ਹਨ ,ਓਥੇ ਹੀ ਵੋਟਾਂ ਪਾਉਣ ਲਈ ਨੌਜਵਾਨਾਂ ਤੋਂ ਲੈ ਬਜ਼ੁਰਗਾਂ ਵਿਚ ਭਾਰੀ ਉਤਸ਼ਾਹ ਹੈ।ਇਸ ਦੌਰਾਨ ਪੰਜਾਬ 'ਚ ਕਈ ਥਾਵਾਂ 'ਤੇ ਸ਼ਾਂਤਮਈ ਢੰਗ ਨਾਲ ਵੋਟਾਂ ਪੈ ਰਹੀਆਂ ਹਨ ਅਤੇ ਕਈ ਥਾਵਾਂ 'ਤੇ ਹਿੱਸਾ ਦੀਆਂ ਖਬਰਾਂ ਮਿਲੀਆਂ ਹਨ।

Sangrur Candidate Bhagwant Mann vote in Mohali ਲੋਕ ਸਭਾ ਚੋਣਾਂ 2019 : ਸੰਗਰੂਰ ਤੋਂ ਆਪ ਉਮੀਦਵਾਰ ਭਗਵੰਤ ਮਾਨ ਨੇ ਮੋਹਾਲੀ ਵਿਖੇ ਪਾਈ ਵੋਟ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਨੌਜਵਾਨ ਦੇ ਹੌਸਲੇ ਨੂੰ ਸਲਾਮ : ਹੱਥ ਨਾ ਹੋਣ ਕਰਕੇ ਪੈਰ ਨਾਲ ਪਾਈ ਵੋਟ , ਹਰ ਕੋਈ ਕਰ ਰਿਹੈ ਸਲਾਮ

ਇਨ੍ਹਾਂ ਚੋਣਾਂ ਵਿਚ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ੍ਹ 278 ਉਮੀਦਵਾਰ ਚੋਣ ਮੈਦਾਨ ਵਿਚ ਹਨ ,ਜਿਨ੍ਹਾਂ ਵਿੱਚ 254 ਮਰਦ ਅਤੇ 24 ਮਹਿਲਾਵਾਂ ਹਨ।ਜਿਨ੍ਹਾਂ ਦੀ ਕਿਸਮਤ ਦਾ ਫੈਸਲਾ ਪੰਜਾਬ ਦੇ 2,07,81,211 ਵੋਟਰ ਕਰਨਗੇ।ਇਨ੍ਹਾਂ ਵੋਟਰਾਂ ਵਿਚ 1,09,50,735 ਪੁਰਸ਼ ਵੋਟਰ ,9,82,916 ਮਹਿਲਾ ਵੋਟਰ ਅਤੇ ਥਰਡ ਜੈਂਡਰ ਦੇ 560 ਵੋਟਰ ਹਨ।ਇਨ੍ਹਾਂ ਵਿਚੋਂ 3,94,780 ਵੋਟਰ ਪਹਿਲੀ ਵਾਰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ।

-PTCNews

Related Post