ਸੰਗਰੂਰ ਦੇ ਪੁਲਿਸ ਮੁਲਾਜ਼ਮ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ, ਲੋਕਾਂ 'ਚ ਡਰ ਦਾ ਮਾਹੌਲ

By  Shanker Badra June 25th 2020 12:20 PM

ਸੰਗਰੂਰ ਦੇ ਪੁਲਿਸ ਮੁਲਾਜ਼ਮ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ, ਲੋਕਾਂ 'ਚ ਡਰ ਦਾ ਮਾਹੌਲ:ਭਵਾਨੀਗੜ੍ਹ : ਕੋਰੋਨਾ ਵਾਇਰਸ ਦੇ ਸ਼ੁਰੂਆਤੀ ਪਸਾਰ ਦੌਰਾਨ ਹਰ ਦੇਸ਼ ਨੇ ਲੌਕਡਾਊਨ ਲਾਗੂ ਕਰਕੇ ਇਸ ਦੇ ਤੇਜ਼ੀ ਨਾਲ ਵਧਣ 'ਤੇ ਰੋਕ ਲਾਉਣ ਦੇ ਯਤਨ ਕੀਤੇ ਸਨ ਪਰ ਕੁਝ ਸਮੇਂ ਬਾਅਦ ਹੀ ਦੇਸ਼ਾਂ ਵੱਲੋਂ ਲੌਕਡਾਊਨ 'ਚ ਛੋਟ ਦੇ ਦਿੱਤੀ ਗਈ ,ਜਿਸ ਤੋਂ ਬਾਅਦ ਹਾਲਾਤ ਇਕ ਵਾਰ ਫਿਰ ਕਾਬੂ ਤੋਂ ਬਾਹਰ ਹੋ ਗਏ ਹਨ। ਸੰਗਰੂਰ ਦੀ ਸਬ ਡਵੀਜ਼ਨ ਭਵਾਨੀਗੜ੍ਹ ਅਧੀਨ ਪੈਂਦੇ ਪਿੰਡ ਕਪਿਆਲ ਦੇ ਵਸਨੀਕ ਇੱਕ ਪੁਲਿਸ ਕਰਮਚਾਰੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪਰਵੀਨ ਗਰਗ ਨੇ ਦੱਸਿਆ ਕਿ ਪਿੰਡ ਕਪਿਆਲ ਦਾ ਇਕ ਪੁਲਿਸ ਕਰਮਚਾਰੀ ਸੰਗਰੂਰ ਪੁਲਿਸ ਲਾਈਨ 'ਚ ਤਾਇਨਾਤ ਹੈ,ਉਸਦੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਜਿਸ ਨੂੰ ਘਾਬਦਾਂ ਦੇ ਕੋਵਿਡ-19 ਕੇਂਦਰ ਵਿਖੇ ਭੇਜਿਆ ਗਿਆ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਉਕਤ ਪੁਲਿਸ ਕਰਮਚਾਰੀ ਦੇ ਪਰਿਵਾਰ ਦੇ ਸੈਂਪਲ ਵੀ ਲਏ ਜਾ ਰਹੇ ਹਨ ਅਤੇ ਇਸ ਦੇ ਸੰਪਰਕ 'ਚ ਆਉਣ ਵਾਲੇ ਹੋਰ ਵਿਅਕਤੀਆਂ ਦੀ ਜਾਣਕਾਰੀ ਵੀ ਹਾਸਲ ਕੀਤੀ ਜਾਵੇਗੀ। ਕੋਰੋਨਾ ਪਾਜ਼ੀਟਿਵ ਆਉਣ ਦਾ ਪਤਾ ਲੱਗਦਿਆਂ ਹੀ ਪਿੰਡ ਅਤੇ ਇਲਾਕੇ 'ਚ ਡਰ ਦਾ ਮਾਹੌਲ ਪੈਦਾ ਹੋ ਗਿਆ ਕਿਉਂਕਿ ਉਹ ਵਿਅਕਤੀ ਹਰ ਰੋਜ਼ ਸੰਗਰੂਰ ਆਉਂਣ-ਜਾਣ ਕਰਦਾ ਹੋਣ ਕਾਰਨ ਰੋਜ਼ ਹੀ ਲੋਕ ਉਸ ਦੇ ਸੰਪਰਕ 'ਚ ਵੀ ਆਉਂਦੇ ਸਨ।

-PTCNews

Related Post