ਫ਼ਤਿਹਵੀਰ ਨੂੰ ਬੋਰਵੈੱਲ ਵਿੱਚੋਂ ਬਾਹਰ ਕੱਢਣ ਲਈ ਅਸਫਲ ਰਹੀ NDRF ਟੀਮ , ਆਰਮੀ ਨੇ ਸੰਭਾਲਿਆ ਮੋਰਚਾ

By  Shanker Badra June 10th 2019 05:14 PM

ਫ਼ਤਿਹਵੀਰ ਨੂੰ ਬੋਰਵੈੱਲ ਵਿੱਚੋਂ ਬਾਹਰ ਕੱਢਣ ਲਈ ਅਸਫਲ ਰਹੀ NDRF ਟੀਮ , ਆਰਮੀ ਨੇ ਸੰਭਾਲਿਆ ਮੋਰਚਾ:ਸੰਗਰੂਰ : ਸੁਨਾਮ ਦੇ ਨੇੜਲੇ ਪਿੰਡ ਭਗਵਾਨਪੁਰਾ 'ਚ 140 ਫੁੱਟ ਡੂੰਘੇ ਤੇ ਦਸ ਸਾਲ ਪੁਰਾਣੇ ਬੋਰਵੈੱਲ 'ਚ 65 ਘੰਟਿਆਂ ਤੋਂ ਫਸੇ ਦੋ ਸਾਲਾ ਬੱਚੇ ਫ਼ਤਿਹਵੀਰ ਸਿੰਘ ਨੂੰ ਬੋਰਵੈੱਲ ਵਿਚੋਂ ਬਾਹਰ ਕੱਢਣ ਲਈ ਰੈਸਕਿਊ ਆਪ੍ਰੇਸ਼ਨ ਅੱਜ 5ਵੇਂ ਦਿਨ ਵਿਚ ਦਾਖਲ ਹੋ ਗਿਆ ਹੈ।ਫ਼ਤਿਹਵੀਰ ਸਿੰਘ ਅੱਜ ਆਪਣੇ ਜਨਮ ਦਿਨ ਵਾਲੇ ਦਿਨ ਵੀ 120 ਫੁੱਟ ਡੂੰਘੇ ਬੋਰਵੈੱਲ 'ਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ ਰਿਹਾ ਹੈ।ਫ਼ਤਿਹਵੀਰ ਸਿੰਘ ਵੀਰਵਾਰ ਸ਼ਾਮ ਨੂੰ ਬੋਰਵੈੱਲ ਵਿਚ ਡਿੱਗਿਆ ਸੀ, ਉਸ ਦਿਨ ਤੋਂ ਹੀ ਉਸ ਨੂੰ ਬਾਹਰ ਕੱਢਣ ਦੀਆਂ ਕੋਸ਼ੀਸ਼ਾਂ ਲਗਾਤਾਰ ਜਾਰੀ ਹਨ।

Sangrur : fatehveer singh borewell Rescue Army was called
ਫ਼ਤਿਹਵੀਰ ਨੂੰ ਬੋਰਵੈੱਲ ਵਿੱਚੋਂ ਬਾਹਰ ਕੱਢਣ ਲਈ ਅਸਫਲ ਰਹੀ NDRF ਟੀਮ , ਆਰਮੀ ਨੇ ਸੰਭਾਲਿਆ ਮੋਰਚਾ

ਓਥੇ ਪਿਛਲੇ 96 ਘੰਟਿਆਂ ਤੋਂ ਬੋਰਵੈੱਲ 'ਚ ਡਿੱਗੇ ਫਤਿਹਵੀਰ ਸਿੰਘ ਨੂੰ ਤੱਕ ਬਾਹਰ ਨਹੀਂ ਕੱਢਿਆ ਗਿਆ।ਇਸ ਦੌਰਾਨ ਬੱਚੇ ਨੂੰ ਬੋਰਵੈੱਲ ਵਿੱਚੋਂ ਬਾਹਰ ਕੱਢਣ ਲਈ ਅਸਫਲ ਰਹੀ NDRF ਟੀਮ ਨੇ ਵੀ ਆਪਣੇ ਹੱਥ ਖੜ੍ਹੇ ਕਰ ਲਏ ਹਨ।ਇਸ ਲਈ ਹੁਣ ਫੌਜ ਨੂੰ ਬੁਲਾਇਆ ਗਿਆ ਹੈ ਤੇ ਫੌਜ ਨੇ ਮੋਰਚਾ ਸਾਂਭ ਲਿਆ ਹੈ।ਉੱਧਰ ਕੈਪਟਨ ਅਮਰਿੰਦਰ ਸਿੰਘ ਨੇ 5 ਦਿਨਾਂ ਬਾਅਦ ਇੱਕ ਤੋਂ ਬਾਅਦ ਇੱਕ ਟਵੀਟ ਕੀਤੇ ਹਨ।ਕੈਪਟਨ ਨੇ ਇਸ ਮਾਮਲੇ ਸਬੰਧੀ ਟਵੀਟ ਕੀਤਾ ਹੈ ਕਿ ਉਹ ਐਨਡੀਆਰਐਫ, ਸਥਾਨਕ ਪ੍ਰਸ਼ਾਸਨ ਤੇ ਬਾਹਰਲੇ ਮਾਹਰਾਂ ਵੱਲੋਂ ਲਗਾਤਾਰ ਬਚਾਅ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮੰਤਰੀ ਵਿਜੇਇੰਦਰ ਸਿੰਗਲਾ ਤੇ ਡਿਪਟੀ ਕਮਿਸ਼ਨਰ ਵੀ ਬਚਾਅ ਕਾਰਜ 'ਤੇ ਨਜ਼ਰ ਰੱਖ ਰਹੇ ਹਨ।ਉਹ ਫ਼ਤਹਿਵੀਰ ਦੇ ਪਰਿਵਾਰ ਦੇ ਨਾਲ ਖੜ੍ਹੇ ਹਨ ਤੇ ਬੱਚੇ ਦੀ ਭਲਾਈ ਲਈ ਦੁਆ ਕਰਦੇ ਹਨ।

Sangrur : fatehveer singh borewell Rescue Army was called
ਫ਼ਤਿਹਵੀਰ ਨੂੰ ਬੋਰਵੈੱਲ ਵਿੱਚੋਂ ਬਾਹਰ ਕੱਢਣ ਲਈ ਅਸਫਲ ਰਹੀ NDRF ਟੀਮ , ਆਰਮੀ ਨੇ ਸੰਭਾਲਿਆ ਮੋਰਚਾ

ਦੱਸ ਦੇਈਏ ਕਿ ਪ੍ਰਸ਼ਾਸਨ ਵੱਲੋਂ ਬੀਤੇ ਦਿਨਾਂ ਤੋਂ ਹਰ ਇੱਕ ਘੰਟੇ ਬਾਅਦ ਫ਼ਤਿਹ ਨੂੰ ਸੁਰੱਖਿਅਤ ਬਾਹਰ ਕੱਢਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਇਨ੍ਹਾਂ ਸਾਰੇ ਦਾਅਵਿਆਂ ਨੂੰ ਅਜੇ ਤੱਕ ਬੂਰ ਨਹੀਂ ਪਿਆ।ਇਸ ਦੌਰਾਨ ਬਚਾਅ ਕਾਰਜਾਂ 'ਚ ਹੋ ਰਹੀ ਦੇਰੀ ਮਾਪਿਆਂ ਦੀ ਜਿੰਦ 'ਤੇ ਬਣੀ ਹੋਈ ਹੈ ਅਤੇ ਜਾਣਕਾਰੀ ਅਨੁਸਾਰ ਬੱਚੇ ਦੀ ਮਾਂ ਦੀ ਸਿਹਤ ਵੀ ਵਿਗੜਨ ਲੱਗੀ ਹੈ।ਇਸ ਮੌਕੇ ਉਤੇ ਮੌਜੂਦ ਵੱਡੀ ਗਿਣਤੀ ਵਿਚ ਲੋਕ ਲਗਾਤਾਰ ਫ਼ਤਿਹਵੀਰ ਲਈ ਅਰਦਾਸ ਕਰ ਰਹੇ ਹਨ।ਫ਼ਤਿਹਵੀਰ ਸਿੰਘ ਦੇ ਸਹੀ ਸਲਾਮਤ ਬਾਹਰ ਕੱਢੇ ਜਾਣ ਲਈ ਲੋਕ ਸਿਰਫ਼ ਪੰਜਾਬ ਵਿੱਚ ਹੀ ਨਹੀਂ ਬਲਕਿ ਦੇਸ਼ ਵਿਦੇਸ਼ ਵਿੱਚ ਅਰਦਾਸਾਂ ਕਰ ਰਹੇ ਹਨ।

Sangrur : fatehveer singh borewell Rescue Army was called
ਫ਼ਤਿਹਵੀਰ ਨੂੰ ਬੋਰਵੈੱਲ ਵਿੱਚੋਂ ਬਾਹਰ ਕੱਢਣ ਲਈ ਅਸਫਲ ਰਹੀ NDRF ਟੀਮ , ਆਰਮੀ ਨੇ ਸੰਭਾਲਿਆ ਮੋਰਚਾ

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸੰਗਰੂਰ ਦੇ ਪਿੰਡ ਭਗਵਾਨਪੁਰਾ ’ਚ ਬੀਤੀ 6 ਜੂਨ ਦਿਨ ਵੀਰਵਾਰ ਨੂੰ ਸ਼ਾਮ ਚਾਰ ਵਜੇ ਦੋ ਸਾਲਾਂ ਫ਼ਤਿਹਵੀਰ ਖੇਡਦੇ ਸਮੇਂ 150 ਫ਼ੁੱਟ ਡੂੰਘੇ ਬੋਰਵੈੱਲ ’ਚ ਡਿੱਗ ਗਿਆ ਸੀ।ਜਿਸ ਨੂੰ ਸੁਰੱਖਿਅਤ ਬਾਹਰ ਕੱਢਣ ਦਾ ਕੰਮ ਹਾਲੇ ਵੀ ਜਾਰੀ ਹੈ।ਇਸ ਤੋਂ ਬਾਅਦ ਐੱਨ.ਡੀ.ਆਰ.ਐੱਫ ਦੀ ਟੀਮ ਲਗਾਤਾਰ ਸਥਾਨਕ ਲੋਕਾਂ ਤੇ ਡੇਰਾ ਪ੍ਰੇਮੀਆਂ ਦੀ ਮਦਦ ਨਾਲ ਰੈਸਕਿਊ ਆਪ੍ਰੇਸ਼ਨ ਚਲਾ ਰਹੀਆਂ ਹਨ।

Sangrur : fatehveer singh borewell Rescue Army was called
ਫ਼ਤਿਹਵੀਰ ਨੂੰ ਬੋਰਵੈੱਲ ਵਿੱਚੋਂ ਬਾਹਰ ਕੱਢਣ ਲਈ ਅਸਫਲ ਰਹੀ NDRF ਟੀਮ , ਆਰਮੀ ਨੇ ਸੰਭਾਲਿਆ ਮੋਰਚਾ

ਦੱਸਿਆ ਜਾਂਦਾ ਹੈ ਕਿ ਫਤਹਿਵੀਰ ਨੂੰ ਬੋਰਵੈੱਲ 'ਚੋਂ ਬਾਹਰ ਕੱਢਣ ਤੋਂ ਬਾਅਦ ਸਿੱਧਾ ਹਸਪਤਾਲ ਲਿਜਾਇਆ ਜਾਵੇਗਾ, ਜਿਸ ਲਈ ਪਹਿਲਾਂ ਹੀ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ।ਬੱਚੇ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਐੱਨਡੀਆਰਐੱਫ, ਫੌਜ ਦੀ ਅਸਾਲਟ ਇੰਜੀਨਿਅਰਿੰਗ ਰੈਜੀਮੈਂਟ ਦੀ ਟੁੱਕੜੀ ਜੁਟੀ ਹੋਈ ਹੈ।ਪੂਰਾ ਆਪਰੇਸ਼ਨ ਕੁਝ ਮੁਸ਼ਕਲਾਂ ਦੇ ਬਾਵਜੂਦ ਜਾਰੀ ਹੈ ਤੇ ਹੁਣ ਥੋੜ੍ਹੀ ਦੇਰ ਦਾ ਇੰਤਜ਼ਾਰ ਰਹਿ ਗਿਆ ਹੈ।ਇਸ ਮੌਕੇ 'ਤੇ ਮੈਡੀਕਲ ਟੀਮਾਂ ਵੀ ਤਾਇਨਾਤ ਹੈ।ਹੁਣ ਖੁਦਾਈ ਦਾ ਕੰਮ ਹੱਥ ਨਾਲ ਕੀਤਾ ਜਾ ਰਿਹਾ ਹੈ।

-PTCNews

Related Post