ਫਤਿਹਵੀਰ ਦੀ ਮੌਤ ਤੋਂ ਬਾਅਦ ਸੜਕਾਂ 'ਤੇ ਉਤਰੇ ਲੋਕ , ਜਨਤਕ ਜਥੇਬੰਦੀਆਂ ਵੱਲੋਂ ਕੱਲ ਨੂੰ ਸੰਗਰੂਰ ਬੰਦ ਦਾ ਸੱਦਾ

By  Shanker Badra June 11th 2019 01:27 PM

ਫਤਿਹਵੀਰ ਦੀ ਮੌਤ ਤੋਂ ਬਾਅਦ ਸੜਕਾਂ 'ਤੇ ਉਤਰੇ ਲੋਕ , ਜਨਤਕ ਜਥੇਬੰਦੀਆਂ ਵੱਲੋਂ ਕੱਲ ਨੂੰ ਸੰਗਰੂਰ ਬੰਦ ਦਾ ਸੱਦਾ:ਸੰਗਰੂਰ : ਸੁਨਾਮ ਦੇ ਨੇੜਲੇ ਪਿੰਡ ਭਗਵਾਨਪੁਰਾ 'ਚ 140 ਫੁੱਟ ਡੂੰਘੇ ਬੋਰਵੈੱਲ 'ਚ 5 ਦਿਨਾਂ ਤੋ ਫਸੇ ਦੋ ਸਾਲਾ ਬੱਚੇ ਫ਼ਤਿਹਵੀਰ ਸਿੰਘ ਨੂੰ ਅਖੀਰ 125 ਘੰਟਿਆਂ ਮਗਰੋਂ ਅੱਜ ਸਵੇਰੇ 5:15 ਵਜੇ ਦੇ ਆਸ ਪਾਸ ਬੋਰਵੈੱਲ ਵਿਚੋਂ ਬਾਹਰ ਕੱਢ ਲਿਆ ਹੈ।ਜਿਸ ਬੋਰਵੈੱਲ 'ਚ ਫ਼ਤਹਿ ਡਿੱਗਿਆ ਸੀ ਉਸੇ ਵਿੱਚੋਂ ਕੁੰਡੀ ਆਦਿ ਰਾਹੀ ਖਿੱਚ ਕੇ ਬਾਹਰ ਕੱਢਿਆ ਗਿਆ ਹੈ।ਇਸ ਦੌਰਾਨ ਬੋਰ ਵਿੱਚੋਂ ਕੱਢਣ ਸਾਰ ਹੀ ਬੱਚੇ ਨੂੰ ਚੰਡੀਗੜ੍ਹ ਦੇ ਪੀ.ਜੀ.ਆਈ. ਲਿਜਾਇਆ ਗਿਆ ,ਜਿਥੇ PGI ਦੇ ਡਾਕਟਰਾਂ ਨੇ ਫਤਿਹਵੀਰ ਨੂੰ ਮ੍ਰਿਤਕ ਐਲਾਨ ਦਿੱਤਾ ਹੈ। [caption id="attachment_305401" align="aligncenter" width="300"]Sangrur : fatehveer singh Dead After public organizations 12 June Sangrur Close
ਫਤਿਹਵੀਰ ਦੀ ਮੌਤ ਤੋਂ ਬਾਅਦ ਸੜਕਾਂ 'ਤੇ ਉਤਰੇ ਲੋਕ , ਜਨਤਕ ਜਥੇਬੰਦੀਆਂ ਵੱਲੋਂ ਕੱਲ ਨੂੰ ਸੰਗਰੂਰ ਬੰਦ ਦਾ ਸੱਦਾ[/caption] ਦੋ ਸਾਲਾ ਫਤਿਹਵੀਰ ਸਿੰਘ ਦੀ ਮੌਤ ਤੋਂ ਬਾਅਦ ਲੋਕ ਸੜਕਾਂ 'ਤੇ ਉਤਰ ਆਏ ਹਨ। ਫਤਿਹਵੀਰ ਦੀ ਮੌਤ ਦੀ ਖ਼ਬਰ ਆਉਣ ਤੋਂ ਬਾਅਦ ਪੰਜਾਬ ਭਰ ਵਿਚ ਲੋਕਾਂ 'ਚ ਰੋਸ ਪਾਇਆ ਜਾ ਰਿਹਾ ਹੈ।ਜਿਉਂ ਹੀ ਲੋਕਾਂ ਨੂੰ ਫਤਿਹਵੀਰ ਦੀ ਮੌਤ ਦਾ ਪਤਾ ਲੱਗਿਆ ਤਾਂ ਲੋਕਾਂ ਵੱਲੋਂ ਵੱਖ -ਵੱਖ ਥਾਵਾਂ ਉਤੇ ਇਕੱਠੇ ਹੋ ਕੇ ਸਰਕਾਰ, ਪ੍ਰਸ਼ਾਸਨ ਦੀ ਨਾਕਾਮੀ ਕਾਰਨ ਫੇਲ੍ਹ ਹੋਏ ਸਾਰੇ ਸਰਕਾਰੀ ਤੰਤਰ ਵਿਰੁੱਧ ਜਾਮ ਲਗਾਏ ਗਏ ਹਨ। [caption id="attachment_305399" align="aligncenter" width="300"]Sangrur : fatehveer singh Dead After public organizations 12 June Sangrur Close
ਫਤਿਹਵੀਰ ਦੀ ਮੌਤ ਤੋਂ ਬਾਅਦ ਸੜਕਾਂ 'ਤੇ ਉਤਰੇ ਲੋਕ , ਜਨਤਕ ਜਥੇਬੰਦੀਆਂ ਵੱਲੋਂ ਕੱਲ ਨੂੰ ਸੰਗਰੂਰ ਬੰਦ ਦਾ ਸੱਦਾ[/caption] ਇਸ ਦੌਰਾਨ ਸੰਗਰੂਰ ਦੀਆਂ ਵੱਖ -ਵੱਖ ਜਨਤਕ, ਜਮਹੂਰੀ ਅਤੇ ਵਪਾਰਕ ਜਥੇਬੰਦੀਆਂ ਵੱਲੋਂ ਕੱਲ੍ਹ 12 ਜੂਨ ਨੂੰ ਸੰਗਰੂਰ ਦੇ ਬਾਜ਼ਾਰ ਬੰਦ ਰੱਖਣ ਦਾ ਐਲਾਨ ਕੀਤਾ ਹੈ।ਜਿਸ ਦੇ ਲਈ ਅੱਜ ਵੱਖ -ਵੱਖ ਜਥੇਬੰਦੀਆਂ ਦੀ ਮੀਟਿੰਗ ਹੋਈ, ਜਿਸ ਵਿਚ ਫਤਿਹਵੀਰ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਗਈ।ਇਸ ਮੌਕੇ ਉਨ੍ਹਾਂ ਫੈਸਲਾ ਕੀਤਾ ਕਿ ਪ੍ਰਸ਼ਾਸਨ ਅਤੇ ਸਰਕਾਰ ਵਿਰੁੱਧ 12 ਜੂਨ ਨੂੰ ਦਿਨ ਬੁੱਧਵਾਰ ਨੂੰ ਸੰਗਰੂਰ ਨੂੰ ਬੰਦ ਰੱਖਿਆ ਜਾਵੇਗਾ।ਇਸ ਮੌਕੇ ਜਨਤਕ, ਜਮਹੂਰੀ ਅਤੇ ਵਪਾਰਕ ਜਥੇਬੰਦੀਆਂ ਨੇ ਮੰਗ ਕੀਤੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਸਤੀਫਾ ਦੇਣ , ਅਣਗਹਿਲੀ ਲਈ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ ਕੇਸ ਦਰਜ ਕੀਤਾ ਜਾਵੇ ਅਤੇ ਇਸ ਅਪਰੇਸ਼ਨ ਦੇ ਸਾਰੇ ਘਟਨਾਕ੍ਰਮ ਦੀ ਅਦਾਲਤੀ ਜਾਂਚ ਕਰਵਾਈ ਜਾਵੇ। [caption id="attachment_305397" align="aligncenter" width="300"]Sangrur : fatehveer singh Dead After public organizations 12 June Sangrur Close
ਫਤਿਹਵੀਰ ਦੀ ਮੌਤ ਤੋਂ ਬਾਅਦ ਸੜਕਾਂ 'ਤੇ ਉਤਰੇ ਲੋਕ , ਜਨਤਕ ਜਥੇਬੰਦੀਆਂ ਵੱਲੋਂ ਕੱਲ ਨੂੰ ਸੰਗਰੂਰ ਬੰਦ ਦਾ ਸੱਦਾ[/caption] ਮਾਸੂਮ ਫ਼ਤਹਿਵੀਰ ਸਿੰਘ ਦੀ ਮੌਤ ਤੋਂ ਬਾਅਦ ਸ਼ਹਿਰ ਸੁਨਾਮ 'ਚ ਮਾਹੌਲ ਤਣਾਅਪੂਰਨ ਹੋ ਗਿਆ ਹੈ।ਫਤਿਹਵੀਰ ਦੀ ਮੌਤ ਤੋਂ ਬਾਅਦ ਭੜਕੇ ਲੋਕਾਂ ਵੱਲੋਂ ਵੱਖ -ਵੱਖ ਥਾਵਾਂ 'ਤੇ ਰੋਡ ਬੰਦ ਕਰਕੇ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।ਇਸ ਦੌਰਾਨ ਲੋਕਾਂ ਨੇ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਪ੍ਰਸ਼ਾਸ਼ਨ ਦੀ ਅਣਗਹਿਲੀ ਕਾਰਨ ਹੀ ਫਤਿਹਵੀਰ ਦੀ ਮੌਤ ਹੋਈ ਹੈ।ਜਿਸ ਕਰਕੇ ਲੋਕ ਸੜਕਾਂ 'ਤੇ ਆ ਗਏ ਹਨ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਹੇ ਹਨ ਅਤੇ ਭੜਕੇ ਲੋਕਾਂ ਨੇ ਬਾਜ਼ਾਰ ਤੱਕ ਬੰਦ ਕਰਵਾ ਦਿੱਤੇ ਹਨ। [caption id="attachment_305416" align="aligncenter" width="300"] Sangrur : fatehveer singh Dead After public organizations 12 June Sangrur Close
ਫਤਿਹਵੀਰ ਦੀ ਮੌਤ ਤੋਂ ਬਾਅਦ ਸੜਕਾਂ 'ਤੇ ਉਤਰੇ ਲੋਕ , ਜਨਤਕ ਜਥੇਬੰਦੀਆਂ ਵੱਲੋਂ ਕੱਲ ਨੂੰ ਸੰਗਰੂਰ ਬੰਦ ਦਾ ਸੱਦਾ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਹੈਲੀਕਾਪਟਰ ਰਾਹੀਂ ਪਿੰਡ ਭਗਵਾਨਪੁਰਾ ਪਹੁੰਚੀ ਫਤਿਹਵੀਰ ਦੀ ਮ੍ਰਿਤਕ ਦੇਹ ,ਕੁੱਝ ਸਮੇਂ ਬਾਅਦ ਕੀਤਾ ਜਾਵੇਗਾ ਅੰਤਿਮ ਸਸਕਾਰ ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸੰਗਰੂਰ ਦੇ ਪਿੰਡ ਭਗਵਾਨਪੁਰਾ ’ਚ ਬੀਤੀ 6 ਜੂਨ ਦਿਨ ਵੀਰਵਾਰ ਨੂੰ ਸ਼ਾਮ ਚਾਰ ਵਜੇ ਦੋ ਸਾਲਾਂ ਫ਼ਤਿਹਵੀਰ ਖੇਡਦੇ ਸਮੇਂ 150 ਫ਼ੁੱਟ ਡੂੰਘੇ ਬੋਰਵੈੱਲ ’ਚ ਡਿੱਗ ਗਿਆ ਸੀ।ਫਤਿਹਵੀਰ ਨੂੰ ਬਚਾਉਣ ਲਈ ਵੀਰਵਾਰ ਤੋਂ ਹੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਪਰ ਪ੍ਰਸ਼ਾਸਨ ਅਤੇ ਸਰਕਾਰ ਦੀ ਸੁਸਤ ਰਫ਼ਤਾਰ ਕਾਰਨ 5 ਦਿਨ ਦਾ ਸਮਾਂ ਲੱਗ ਗਿਆ ਹੈ।ਇਸ ਦੌਰਾਨ ਰੇਸਕਿਊ ਆਪਰੇਸ਼ਨ 'ਚ ਲੱਗੀ ਐੱਨ.ਡੀ.ਆਰ.ਐੱਫ. ਦੀ ਟੀਮ ਨੂੰ ਸਫ਼ਲਤਾ ਨਾ ਮਿਲਣ ਮੌਕੇ 'ਤੇ ਫ਼ੌਜ ਨੂੰ ਸੱਦਿਆ ਗਿਆ ਸੀ। -PTCNews

Related Post