ਫਤਿਹਵੀਰ ਦੀ ਮੌਤ ਦਾ ਮਾਮਲਾ : ਸੰਗਰੂਰ ਦੇ DC ਖਿਲਾਫ਼ ਕੇਸ ਦਰਜ ਕਰਨ ਨੂੰ ਲੈ ਕੇ ਜਨਤਕ ਜਥੇਬੰਦੀਆਂ ਨੇ ਦਿੱਤਾ ਧਰਨਾ

By  Shanker Badra June 12th 2019 03:31 PM

ਫਤਿਹਵੀਰ ਦੀ ਮੌਤ ਦਾ ਮਾਮਲਾ : ਸੰਗਰੂਰ ਦੇ DC ਖਿਲਾਫ਼ ਕੇਸ ਦਰਜ ਕਰਨ ਨੂੰ ਲੈ ਕੇ ਜਨਤਕ ਜਥੇਬੰਦੀਆਂ ਨੇ ਦਿੱਤਾ ਧਰਨਾ:ਸੰਗਰੂਰ : ਸੁਨਾਮ ਦੇ ਨੇੜਲੇ ਪਿੰਡ ਭਗਵਾਨਪੁਰਾ 'ਚ ਬੋਰਵੈੱਲ ਵਿਚ ਡਿੱਗੇ 2 ਸਾਲਾ ਮਾਸੂਮ ਫਤਹਿਵੀਰ ਸਿੰਘ ਨੂੰ ਜਿਊਂਦਾ ਬਾਹਰ ਕੱਢਣ 'ਚ ਅਸਫਲ ਰਹੀ ਸੂਬਾ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਲੋਕਾਂ ਵੱਲੋਂ ਭਾਰੀ ਰੋਸ ਜ਼ਾਹਿਰ ਕੀਤਾ ਜਾ ਰਿਹਾ ਹੈ।ਮਾਸੂਮ ਫਤਿਹਵੀਰ ਸਿੰਘ ਨੂੰ ਮ੍ਰਿਤਕ ਹਾਲਤ ਵਿਚ ਜਿਸ ਤਰੀਕੇ ਨਾਲ ਬੋਰਵੈੱਲ ਵਿਚੋਂ ਸਵੇਰ ਸਮੇਂ ਕੱਢਿਆ ਗਿਆ ਸੀ , ਉਸ ਨਾਲ ਜਿੱਥੇ ਲੋਕਾਂ ਦੇ ਮਨਾਂ 'ਚ ਭਾਰੀ ਗ਼ੁੱਸਾ ਹੈ, ਉੱਥੇ ਫਤਿਹਵੀਰ ਦੇ ਵਿਛੋੜੇ ਦਾ ਹਰ ਪੰਜਾਬੀ ਦੇ ਮਨ ਵਿਚ ਦਰਦ ਹੈ।

Sangrur : fatehveer singh Death Case Public organizations DC office Protest
ਫਤਿਹਵੀਰ ਦੀ ਮੌਤ ਦਾ ਮਾਮਲਾ : ਸੰਗਰੂਰ ਦੇ DC ਖਿਲਾਫ਼ ਕੇਸ ਦਰਜ ਕਰਨ ਨੂੰ ਲੈ ਕੇ ਜਨਤਕ ਜਥੇਬੰਦੀਆਂ ਨੇ ਦਿੱਤਾ ਧਰਨਾ

ਫਤਿਹਵੀਰ ਨੂੰ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਬੋਰਵੈੱਲ 'ਚੋਂ ਬਾਹਰ ਕੱਢਣ ਵਿਚ ਕੀਤੀ ਗਈ ਨਾਕਾਮੀ ਨੂੰ ਲੈ ਕੇ ਸੰਗਰੂਰ ਦੀਆਂ ਵੱਖ -ਵੱਖ ਜਨਤਕ, ਜਮਹੂਰੀ ਅਤੇ ਵਪਾਰਕ ਜਥੇਬੰਦੀਆਂ ਨੇ ਅੱਜ ਸੰਗਰੂਰ ਨੂੰ ਬੰਦ ਕਰਨ ਦਾ ਸੱਦਾ ਦਿੱਤਾ ਸੀ।ਇਸ ਸੱਦੇ ਉਤੇ ਅੱਜ ਸੰਗਰੂਰ ਸ਼ਹਿਰ ਪੂਰੀ ਤਰ੍ਹਾਂ ਬੰਦ ਰਿਹਾ ਅਤੇ ਲੋਕਾਂ ਵੱਲੋਂ ਸਰਕਾਰ ਤੇ ਪ੍ਰਸ਼ਾਸਨ ਖਿਲਾਫ ਸ਼ਹਿਰ ਵਿਚ ਰੋਸ ਮਾਰਚ ਵੀ ਕੱਢਿਆ ਗਿਆ ਹੈ।ਇਸ ਮੌਕੇ ਜਨਤਕ, ਜਮਹੂਰੀ ਅਤੇ ਵਪਾਰਕ ਜਥੇਬੰਦੀਆਂ ਨੇ ਪਹਿਲਾਂ ਸਵੇਰੇ ਸੰਗਰੂਰ ਦੇ ਬਾਜ਼ਾਰ ਬੰਦ ਕਰਵਾਏ ਅਤੇ ਬਾਅਦ ਵਿੱਚ ਸੰਗਰੂਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਧਰਨਾ ਲਗਾ ਕੇ ਡਿਪਟੀ ਕਮਿਸ਼ਨਰ ਸੰਗਰੂਰ ਵਿਰੁੱਧ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ।

Sangrur : fatehveer singh Death Case Public organizations DC office Protest
ਫਤਿਹਵੀਰ ਦੀ ਮੌਤ ਦਾ ਮਾਮਲਾ : ਸੰਗਰੂਰ ਦੇ DC ਖਿਲਾਫ਼ ਕੇਸ ਦਰਜ ਕਰਨ ਨੂੰ ਲੈ ਕੇ ਜਨਤਕ ਜਥੇਬੰਦੀਆਂ ਨੇ ਦਿੱਤਾ ਧਰਨਾ

ਮਾਸੂਮ ਫਤਿਹਵੀਰ ਸਿੰਘ ਦੀ ਮੌਤ ਦੇ ਮਾਮਲੇ 'ਚ ਇਨਸਾਫ਼ ਦੀ ਮੰਗ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ਕਾਰਕੁੰਨਾਂ ਨੇ ਸੰਗਰੂਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ।ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਫਤਿਹਵੀਰ ਦੀ ਮੌਤ ਲਈ ਸਿਧੇ ਤੌਰ 'ਤੇ ਡੀ.ਸੀ. ਸੰਗਰੂਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਉਸ ਨੂੰ ਫੌਰੀ ਤੌਰ 'ਤੇ ਮੁਅੱਤਲ ਕਰਕੇ ਕਤਲ ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ।

Sangrur : fatehveer singh Death Case Public organizations DC office Protest
ਫਤਿਹਵੀਰ ਦੀ ਮੌਤ ਦਾ ਮਾਮਲਾ : ਸੰਗਰੂਰ ਦੇ DC ਖਿਲਾਫ਼ ਕੇਸ ਦਰਜ ਕਰਨ ਨੂੰ ਲੈ ਕੇ ਜਨਤਕ ਜਥੇਬੰਦੀਆਂ ਨੇ ਦਿੱਤਾ ਧਰਨਾ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਜੇਕਰ ਤੁਸੀਂ ਵੀ ਵਰਤਦੇ ਹੋ ਵੇਰਕਾ ਦਾ ਦੁੱਧ ਤਾਂ ਪੜ੍ਹੋ ਇਹ ਵੱਡੀ ਖ਼ਬਰ

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸੰਗਰੂਰ ਦੇ ਪਿੰਡ ਭਗਵਾਨਪੁਰਾ ’ਚ ਬੀਤੀ 6 ਜੂਨ ਦਿਨ ਵੀਰਵਾਰ ਨੂੰ ਸ਼ਾਮ ਚਾਰ ਵਜੇ ਦੋ ਸਾਲਾਂ ਫ਼ਤਿਹਵੀਰ ਖੇਡਦੇ ਸਮੇਂ 150 ਫ਼ੁੱਟ ਡੂੰਘੇ ਬੋਰਵੈੱਲ ’ਚ ਡਿੱਗ ਗਿਆ ਸੀ।ਫਤਿਹਵੀਰ ਨੂੰ ਬਚਾਉਣ ਲਈ ਵੀਰਵਾਰ ਤੋਂ ਹੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਪਰ ਪ੍ਰਸ਼ਾਸਨ ਅਤੇ ਸਰਕਾਰ ਦੀ ਸੁਸਤ ਰਫ਼ਤਾਰ ਕਾਰਨ 5 ਦਿਨ ਦਾ ਸਮਾਂ ਲੱਗ ਗਿਆ ਹੈ।ਜਿਸ ਨੂੰ ਅਖ਼ੀਰ 6 ਦਿਨਾਂ ਬਾਅਦ ਮੰਗਲਵਾਰ ਨੂੰ ਬੋਰਵੈਲ ਵਿਚੋਂ ਮ੍ਰਿਤਕ ਬਾਹਰ ਕੱਢਿਆ ਗਿਆ।ਜਿਸ ਤੋਂ ਬਾਅਦ ਲੋਕਾਂ ਵੱਲੋਂ ਸਥਾਨਕ ਪ੍ਰਸ਼ਾਸਨ ਤੇ ਸਰਕਾਰ ਉਤੇ ਦੋਸ਼ ਲਗਾਏ ਜਾ ਰਹੇ ਹਨ, ਉਨ੍ਹਾਂ ਗੰਭੀਰਤਾ ਨਾਲ ਨਹੀਂ ਲਿਆ।ਲੋਕਾਂ ਦਾ ਦੋਸ਼ ਹੈ ਕਿ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਹੀ ਫਤਿਹਵੀਰ ਨੂੰ ਸਮੇਂ ਸਿਰ ਬਾਹਰ ਨਹੀਂ ਕੱਢਿਆ ਜਾ ਸਕਿਆ, ਜਿਸ ਕਾਰਨ ਉਸਦੀ ਮੌਤ ਹੋਈ ਹੈ।

-PTCNews

Related Post