ਫਤਿਹਵੀਰ ਸਿੰਘ ਨੂੰ 125 ਘੰਟਿਆਂ ਮਗਰੋਂ ਬੋਰਵੈੱਲ ਵਿੱਚੋਂ ਕੱਢਿਆ ਬਾਹਰ , ਐਂਬੂਲੈਂਸ ਰਾਹੀਂ ਭੇਜਿਆ ਹਸਪਤਾਲ

By  Shanker Badra June 11th 2019 06:44 AM -- Updated: June 11th 2019 07:15 AM

ਫਤਿਹਵੀਰ ਸਿੰਘ ਨੂੰ 125 ਘੰਟਿਆਂ ਮਗਰੋਂ ਬੋਰਵੈੱਲ ਵਿੱਚੋਂ ਕੱਢਿਆ ਬਾਹਰ , ਐਂਬੂਲੈਂਸ ਰਾਹੀਂ ਭੇਜਿਆ ਹਸਪਤਾਲ :ਸੰਗਰੂਰ : ਸੁਨਾਮ ਦੇ ਨੇੜਲੇ ਪਿੰਡ ਭਗਵਾਨਪੁਰਾ 'ਚ 140 ਫੁੱਟ ਡੂੰਘੇ ਬੋਰਵੈੱਲ 'ਚ 5 ਦਿਨਾਂ ਤੋ ਫਸੇ ਦੋ ਸਾਲਾ ਬੱਚੇ ਫ਼ਤਿਹਵੀਰ ਸਿੰਘ ਨੂੰ ਅਖੀਰ 125 ਘੰਟਿਆਂ ਮਗਰੋਂ ਅੱਜ ਸਵੇਰੇ 5:15 ਵਜੇ ਦੇ ਆਸ ਪਾਸ ਬੋਰਵੈੱਲ ਵਿਚੋਂ ਬਾਹਰ ਕੱਢ ਲਿਆ ਹੈ। [caption id="attachment_305289" align="aligncenter" width="300"]Sangrur : fatehveer singh Excluded from borewell ,Hospital ਫਤਿਹਵੀਰ ਸਿੰਘ ਨੂੰ 125 ਘੰਟਿਆਂ ਮਗਰੋਂ ਬੋਰਵੈੱਲ ਵਿੱਚੋਂ ਕੱਢਿਆ ਬਾਹਰ , ਐਂਬੂਲੈਂਸ ਰਾਹੀਂ ਭੇਜਿਆ ਹਸਪਤਾਲ[/caption] ਜਿਸ ਬੋਰਵੈੱਲ 'ਚ ਫ਼ਤਹਿ ਡਿੱਗਿਆ ਸੀ ਉਸੇ ਵਿੱਚੋਂ ਕੁੰਡੀ ਆਦਿ ਰਾਹੀੰ ਖਿੱਚ ਕੇ ਬਾਹਰ ਕੱਢਿਆ ਗਿਆ ਹੈ। ਇਸ ਦੌਰਾਨ ਬੋਰ ਵਿੱਚੋਂ ਕੱਢਣ ਸਾਰ ਹੀ ਬੱਚੇ ਨੂੰ ਹਸਪਤਾਲ ਲਿਜਾਇਆ ਗਿਆ ਹੈ ਪਰ ਹਾਲੇ ਬੱਚੇ ਦੀ ਸਿਹਤ ਬਾਰੇ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। [caption id="attachment_305288" align="aligncenter" width="300"]Sangrur : fatehveer singh Excluded from borewell ,Hospital ਫਤਿਹਵੀਰ ਸਿੰਘ ਨੂੰ 125 ਘੰਟਿਆਂ ਮਗਰੋਂ ਬੋਰਵੈੱਲ ਵਿੱਚੋਂ ਕੱਢਿਆ ਬਾਹਰ , ਐਂਬੂਲੈਂਸ ਰਾਹੀਂ ਭੇਜਿਆ ਹਸਪਤਾਲ[/caption]
ਜਾਣਕਾਰੀ ਮੁਤਾਬਕ ਅੱਜ ਸਵੇਰੇ 5:10 ਮਿੰਟ 'ਤੇ ਫ਼ਤਹਿਵੀਰ ਨੂੰ ਬੋਰ 'ਚੋਂ ਬਾਹਰ ਕੱਢਿਆ ਗਿਆ ਹੈ।ਦੱਸਿਆ ਜਾਂਦਾ ਹੈ ਕਿ ਬੋਰਵੈੱਲ 'ਚ ਫਸੇ ਦੋ ਸਾਲਾ ਫ਼ਤਿਹਵੀਰ ਸਿੰਘ ਨੂੰ ਮੰਗਵਾਲ ਦੇ ਗੁਰਿੰਦਰ ਸਿੰਘ ਨੇ ਬਾਹਰ ਕੱਢਿਆ ਹੈ। ਗੁਰਿੰਦਰ ਸਿੰਘ ਨੇ ਨਵੇਂ ਪੁੱਟੇ ਬੋਰਵੈੱਲ ਵਿੱਚ ਜਾ ਕੇ ਫਸੇ ਹੋਏ ਬੱਚੇ ਨੂੰ ਆਜ਼ਾਦ ਕੀਤਾ ਤੇ ਫਿਰ ਐਨਡੀਆਰਐਫ ਦੀਆਂ ਟੀਮਾਂ ਨੇ ਉਸ ਨੂੰ ਉੱਪਰ ਖਿੱਚ ਲਿਆ।ਜਿਸ ਤੋਂ ਤੁਰੰਤ ਬਾਅਦ ਉਸਨੂੰ ਹਸਪਤਾਲ ਲਿਜਾਇਆ ਗਿਆ। [caption id="attachment_305287" align="aligncenter" width="300"]Sangrur : fatehveer singh Excluded from borewell ,Hospital ਫਤਿਹਵੀਰ ਸਿੰਘ ਨੂੰ 125 ਘੰਟਿਆਂ ਮਗਰੋਂ ਬੋਰਵੈੱਲ ਵਿੱਚੋਂ ਕੱਢਿਆ ਬਾਹਰ , ਐਂਬੂਲੈਂਸ ਰਾਹੀਂ ਭੇਜਿਆ ਹਸਪਤਾਲ[/caption]
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸੰਗਰੂਰ ਦੇ ਪਿੰਡ ਭਗਵਾਨਪੁਰਾ ’ਚ ਬੀਤੀ 6 ਜੂਨ ਦਿਨ ਵੀਰਵਾਰ ਨੂੰ ਸ਼ਾਮ ਚਾਰ ਵਜੇ ਦੋ ਸਾਲਾਂ ਫ਼ਤਿਹਵੀਰ ਖੇਡਦੇ ਸਮੇਂ 150 ਫ਼ੁੱਟ ਡੂੰਘੇ ਬੋਰਵੈੱਲ ’ਚ ਡਿੱਗ ਗਿਆ ਸੀ।ਜਿਸ ਨੂੰ ਓਦੋਂ ਤੋਂ ਲੈ ਕੇ ਹੁਣ ਤੱਕ ਬਚਾਉਣ ਦੇ ਕੰਮ ਜਾਰੀ ਸਨ ਪਰ ਪ੍ਰਸ਼ਾਸਨ ਅਤੇ ਸਰਕਾਰ ਦੀ ਸੁਸਤ ਰਫ਼ਤਾਰ ਕਾਰਨ 5 ਦਿਨ ਦਾ ਸਮਾਂ ਲੱਗ ਗਿਆ ਹੈ।ਫਤਿਹਵੀਰ ਨੂੰ ਬਚਾਉਣ ਲਈ ਵੀਰਵਾਰ ਤੋਂ ਹੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ।ਇਸ ਦੌਰਾਨ ਰੇਸਕਿਊ ਆਪਰੇਸ਼ਨ 'ਚ ਲੱਗੀ ਐੱਨ.ਡੀ.ਆਰ.ਐੱਫ. ਦੀ ਟੀਮ ਨੂੰ ਸਫ਼ਲਤਾ ਨਾ ਮਿਲਣ ਮੌਕੇ 'ਤੇ ਫ਼ੌਜ ਨੂੰ ਸੱਦਿਆ ਗਿਆ ਸੀ।
-PTCNews

Related Post