Sangrur Lok Sabha By-Election Results 2022: ਸਿਆਸਤ ਦੇ ਹਰ ਦਿੱਗਜ਼ ਨੇ ਸਿਮਰਨਜੀਤ ਸਿੰਘ ਮਾਨ ਨੂੰ ਦਿੱਤੀ ਵਧਾਈ

By  Riya Bawa June 26th 2022 03:04 PM -- Updated: June 26th 2022 05:39 PM

Sangrur Lok Sabha By-Election Results 2022: ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ 7 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤ ਹਾਸਿਲ ਕੀਤੀ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਪੰਚ ਗੁਰਮੇਲ ਸਿੰਘ ਘਰਾਚੋਂ ਨੂੰ ਕਰੀਬ 8100 ਵੋਟਾਂ ਨਾਲ ਹਰਾਇਆ ਹੈ। ਹਾਲਾਂਕਿ ਇਸ ਦਾ ਰਸਮੀ ਐਲਾਨ ਹੋਣਾ ਬਾਕੀ ਹੈ। ਸਿਮਰਨਜੀਤ ਮਾਨ ਦੀ ਜਿੱਤ ਨਾਲ ਸੰਗਰੂਰ ਵਿੱਚ ਜਿੱਤ ਦਾ ਮਾਹੌਲ ਹੈ। ਸਿਮਰਨਜੀਤ ਸਿੰਘ ਮਾਨ ਦੇ ਸਮਰਥਕਾਂ 'ਚ ਜਸ਼ਨ ਦਾ ਮਾਹੌਲ ਹੈ। ਇਸ ਹਾਰ ਨਾਲ ਹੁਣ ਆਮ ਆਦਮੀ ਪਾਰਟੀ ਦਾ ਲੋਕ ਸਭਾ ਵਿੱਚ ਕੋਈ ਵੀ ਸੰਸਦ ਮੈਂਬਰ ਨਹੀਂ ਰਹਿ ਗਿਆ ਹੈ।

Sangrur Lok Sabha By-Election Results 2022: ਸਿਆਸਤ ਦੇ ਹਰ ਦਿੱਗਜ਼ ਨੇ ਸਿਮਰਨਜੀਤ ਸਿੰਘ ਮਾਨ ਨੂੰ ਦਿੱਤੀ ਵਧਾਈ, ਪੜ੍ਹੋ ਕਿਸਨੇ ਕੀ ਲਿਖਿਆ

ਤੀਜੇ ਨੰਬਰ 'ਤੇ ਕਾਂਗਰਸ ਦੇ ਦਲਵੀਰ ਗੋਲਡੀ ਹਨ, ਜਿਨ੍ਹਾਂ ਨੂੰ ਕਰੀਬ 75 ਹਜ਼ਾਰ ਵੋਟਾਂ ਮਿਲੀਆਂ ਹਨ। ਜਦਕਿ ਭਾਜਪਾ ਦੇ ਕੇਵਲ ਢਿੱਲੋਂ ਚੌਥੇ ਨੰਬਰ 'ਤੇ ਅਤੇ ਅਕਾਲੀ ਦਲ ਦੀ ਕਮਲਦੀਪ ਕੌਰ ਰਾਜੋਆਣਾ ਪੰਜਵੇਂ ਨੰਬਰ 'ਤੇ ਹਨ। ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੇ ਉਮੀਦਵਾਰਾਂ ਦੀ ਜ਼ਮਾਨਤ ਨਹੀਂ ਬਚ ਸਕੀ। ਇੱਥੇ 23 ਜੂਨ ਨੂੰ ਵੋਟਾਂ ਪਈਆਂ ਸਨ। ਸੰਗਰੂਰ ਸੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਰਹੀ ਹੈ। ਉਸ ਨੇ ਇੱਥੋਂ ਲਗਾਤਾਰ 2 ਵਾਰ ਰਿਕਾਰਡ ਫਰਕ ਨਾਲ ਚੋਣ ਜਿੱਤੀ।

Sangrur Results 2022: ਸਿਮਰਨਜੀਤ ਸਿੰਘ ਮਾਨ ਦੀ ਜਿੱਤ

ਵੱਖ ਵੱਖ ਸਿਆਸੀ ਲੀਡਰਾਂ ਨੇ ਸਿਮਰਨਜੀਤ ਸਿੰਘ ਮਾਨ ਦਿੱਤੀ ਵਧਾਈ-- ਸਿਮਰਨਜੀਤ ਮਾਨ ਦੀ ਜਿੱਤ ਨਾਲ ਸੰਗਰੂਰ ਵਿੱਚ ਜਿੱਤ ਦਾ ਮਾਹੌਲ ਹੈ। ਇਸ ਦੌਰਾਨ ਹੁਣ ਵੱਖ ਵੱਖ ਸਿਆਸੀ ਲੀਡਰ ਵੀ ਸਿਮਰਨਜੀਤ ਸਿੰਘ ਮਾਨ ਨੂੰ ਜਿੱਤ ਦੀ ਵਧਾਈ ਦੇ ਰਹੇ ਹਨ। ਪਰਮਿੰਦਰ ਸਿੰਘ ਢੀਡਸਾ ਨੇ ਸਿਮਰਨਜੀਤ ਸਿੰਘ ਮਾਨ ਨੂੰ ਵਧਾਈ ਦਿੱਤੀ  ਹੈ।

Simranjit Singh Mann, Sangrur by-election,

ਇਸ ਮਗਰੋਂ ਜੇਤੂ ਐਲਾਨੇ ਜਾਣ ਮਗਰੋਂ ਉਨ੍ਹਾਂ ਟਵੀਟ ਕਰਕੇ ਕਿਹਾ, “ਮੈਂ ਸੰਗਰੂਰ ਦੇ ਵੋਟਰਾਂ ਦਾ ਧੰਨਵਾਦੀ ਹਾਂ ਜਿਨ੍ਹਾਂ ਨੇ ਮੈਨੂੰ ਪਾਰਲੀਮੈਂਟ ਵਿੱਚ ਆਪਣੇ ਨੁਮਾਇੰਦੇ ਵਜੋਂ ਚੁਣਿਆ। ਮੈਂ ਆਪਣੇ ਹਲਕੇ ਦੇ ਕਿਸਾਨਾਂ, ਖੇਤ ਮਜ਼ਦੂਰਾਂ, ਵਪਾਰੀਆਂ ਅਤੇ ਹਰ ਕਿਸੇ ਦੇ ਦੁੱਖਾਂ ਨੂੰ ਦੂਰ ਕਰਨ ਲਈ ਸਖ਼ਤ ਮਿਹਨਤ ਕਰਾਂਗਾ।”

ਇਹ ਵੀ ਪੜ੍ਹੋ: Sangrur Results 2022: ਸਿਮਰਨਜੀਤ ਸਿੰਘ ਮਾਨ ਨੇ ਜਿੱਤਿਆ ਸੰਗਰੂਰ ਜ਼ਿਮਨੀ ਚੋਣ ਮੁਕਾਬਲਾ , 7 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤ ਕੀਤੀ ਹਾਸਿਲ

ਸੰਯੁਕਤ ਸਮਾਜ ਮੋਰਚਾ

ਸਿਮਰਨਜੀਤ ਸਿੰਘ ਮਾਨ ਨੂੰ ਪੰਜਾਬ ਤੇ ਪੰਜਾਬੀਅਤ ਦੀ ਲੜਾਈ ਵਿੱਚ ਜਿੱਤ ਪ੍ਰਾਪਤ ਕਰਨ ਲਈ ਬਹੁਤ-ਬਹੁਤ ਵਧਾਈ।

ਸੁਭਾਸ਼ ਸ਼ਰਮਾ

@DrSubhash78ਸੰਗਰੂਰ ਲੋਕ ਸਭਾ ਉਪ ਚੋਣ @AamAadmiParty ਦੀ ਹਾਰ @ਭਗਵੰਤ ਮਾਨ ਇੱਕ ਨਿੱਜੀ ਨੁਕਸਾਨ ਹੈ। @ਅਰਵਿੰਦਕੇਜਰੀਵਾਲ ਕਠਪੁਤਲੀ ਬਣ ਕੇ ਕੰਮ ਕਰਨ ਵਾਲੇ ਭਗਵੰਤ ਮਾਨ ਨੂੰ ਹੁਣ ਮੁੱਖ ਮੰਤਰੀ ਬਣਨ ਦਾ ਕੋਈ ਨੈਤਿਕ ਅਧਿਕਾਰ ਨਹੀਂ, ਤੁਰੰਤ ਅਸਤੀਫਾ ਦੇ ਦਿਓ। ਪੰਜਾਬ 'ਆਪ' ਦੇ ਕੁਸ਼ਾਸਨ ਤੋਂ ਆਜ਼ਾਦੀ ਚਾਹੁੰਦਾ ਹੈ। #ਸੰਗਰੂਰ

ਸੰਗਰੂਰ ਡਿਪਟੀ ਕਮਿਸ਼ਨਰ--

ਸੰਗਰੂਰ ਡਿਪਟੀ ਕਮਿਸ਼ਨਰ ਵੱਲੋਂ ਫੋਨ ਕਰਕੇ ਸਿਮਰਨਜੀਤ ਮਾਨ ਨੂੰ ਵਧਾਈ ਦਿੱਤੀ ਗਈ ਹੈ। ਇਸ ਦੇ ਨਾਲ ਹੀ ਜੇਤੂ ਸਰਟੀਫਿਕੇਟ ਲੈਣ ਆਉਣ ਦਾ ਸਮਾਂ ਪੁੱਛਿਆ ਹੈ।

Who is Sangrur's new MP Simranjit Singh Mann? Know his electoral profile

ਅਸ਼ਵਨੀ ਸ਼ਰਮਾ

ਮੈਂ ਸਰਦਾਰ ਸਿਮਰਨਜੀਤ ਸਿੰਘ ਮਾਨ ਨੂੰ ਸੰਗਰੂਰ ਜ਼ਿਮਨੀ ਚੋਣਾਂ 'ਚ ਜਿੱਤ ਲਈ ਤਹਿ ਦਿਲੋਂ ਵਧਾਈ ਦਿੰਦਾ ਹਾਂ। ਪੰਜਾਬ 'ਚ ਲਗਾਤਾਰ ਹੋ ਰਹੇ ਭਿਆਨਕ ਕਤਲੇਆਮ, ਫੇਲ ਕਾਨੂੰਨ ਵਿਵਸਥਾ 'ਤੇ ਲੋਕਾਂ ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ। ਭਗਵੰਤ ਮਾਨ ਆਪਣੀ ਲੋਕ ਸਭਾ ਸੀਟ ਤੇ ਹੀ ਆਮ ਆਦਮੀ ਪਾਰਟੀ ਨੂੰ ਜਿਤਾਉਣ 'ਚ ਅਸਫਲ ਰਹੇ।

-PTC News

Related Post