ਪੰਜਾਬ 'ਚ ਸਵਾਈਨ ਫਲੂ ਦਾ ਵਧਦਾ ਕਹਿਰ ,ਸੰਗਰੂਰ 'ਚ ਇੱਕ ਵਿਅਕਤੀ ਦੀ ਹੋਈ ਮੌਤ

By  Shanker Badra January 23rd 2019 04:26 PM

ਪੰਜਾਬ 'ਚ ਸਵਾਈਨ ਫਲੂ ਦਾ ਵਧਦਾ ਕਹਿਰ ,ਸੰਗਰੂਰ 'ਚ ਇੱਕ ਵਿਅਕਤੀ ਦੀ ਹੋਈ ਮੌਤ:ਸੰਗਰੂਰ : ਪੰਜਾਬ ਸਮੇਤ ਦੇਸ਼ ਭਰ ‘ਚ ਸਵਾਈਨ ਫਲੂ ਨੇ ਦਸਤਕ ਦੇ ਦਿੱਤੀ ਹੈ, ਜਿਸ ਦੌਰਾਨ ਕਈ ਕੇਸ ਸਾਹਮਣੇ ਆ ਚੁੱਕੇ ਹਨ।ਦੇਸ਼ ਵਿੱਚ ਸਵਾਈਨ ਫਲੂ ਨਾਲ ਲਗਾਤਰ ਹੋ ਰਹੀਆਂ ਮੌਤਾਂ ਨੇ ਲੋਕਾਂ ਲਈ ਫ਼ਿਕਰ ਪੈਦਾ ਕਰ ਦਿੱਤਾ ਹੈ।ਹੁਣ ਸੰਗਰੂਰ ਦੇ ਪਿੰਡ ਮਰਦਖੇੜਾ 'ਚ ਇੱਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

Sangrur Mard Khera Swine flu Mohinder Singh Death ਪੰਜਾਬ 'ਚ ਸਵਾਈਨ ਫਲੂ ਦਾ ਵਧਦਾ ਕਹਿਰ , ਸੰਗਰੂਰ 'ਚ ਇੱਕ ਵਿਅਕਤੀ ਦੀ ਹੋਈ ਮੌਤ

ਇਸ ਸਬੰਧੀ ਜ਼ਿਲ੍ਹਾ ਨੋਡਲ ਅਫ਼ਸਰ ਡਾ. ਉਪਾਸਨਾ ਬਿੰਦਰਾ ਨੇ ਦੱਸਿਆ ਹੈ ਕਿ ਅੱਜ ਇੱਕ ਹੋਰ ਸਵਾਈਨ ਫਲੂ 68 ਸਾਲਾ ਮਹਿੰਦਰ ਸਿੰਘ ,ਵਾਸੀ ਮਰਦਖੇੜਾ ਦੀ ਮੌਤ ਹੋ ਗਈ ਹੈ।ਇਸ ਤੋਂ ਪਹਿਲਾਂ ਭਵਾਨੀਗੜ੍ਹ ਨੇੜਲੇ ਪਿੰਡ ਦੀ ਇੱਕ ਔਰਤ ਦੀ ਵੀ ਸਵਾਈਨ ਫਲੂ ਕਾਰਨ ਮੌਤ ਹੋ ਚੁੱਕੀ ਹੈ।ਇਸ ਤੋਂ ਪਹਿਲਾਂ ਅੱਜ ਸਵੇਰੇ ਲੁਧਿਆਣਾ ਦੇ ਕਸਬਾ ਖੰਨਾ ‘ਚ ਸਵਾਈਨ ਫਲੂ ਨਾਲ ਇੱਕ ਮਹਿਲਾ ਦੀ ਮੌਤ ਹੋਈ ਹੈ।

Sangrur Mard Khera Swine flu Mohinder Singh Death ਪੰਜਾਬ 'ਚ ਸਵਾਈਨ ਫਲੂ ਦਾ ਵਧਦਾ ਕਹਿਰ , ਸੰਗਰੂਰ 'ਚ ਇੱਕ ਵਿਅਕਤੀ ਦੀ ਹੋਈ ਮੌਤ

ਦੱਸ ਦੇਈਏ ਕਿ ਸਵਾਈਨ ਫਲੂ ਨਾਂਅ ਦੀ ਬੀਮਾਰੀ ਨੇ ਲੋਕਾਂ ਨੂੰ ਖੌਫ ਦੀ ਦਲਦਲ ‘ਚ ਧਕੇਲਿਆ ਹੈ।ਪਿਛਲੇ ਕਈ ਸਾਲਾਂ ਤੋਂ ਇਸ ਬੀਮਾਰੀ ਨੇ ਸੰਸਾਰ ਵਿੱਚ ਲੋਕਾਂ ਨੂੰ ਆਪਣੀ ਜਕੜ ‘ਚ ਲੈ ਕੇ ਮੌਤ ਦੀ ਨੀਂਦ ਸੌਣ ਲਈ ਮਜਬੂਰ ਕੀਤਾ ਹੈ।ਸਵਾਈਨ ਫਲੂ ਇੱਕ ਛੂਤ ਦੀ ਬਿਮਾਰੀ ਹੈ ਜੋ ਆਮ ਮੌਸਮੀ ਫਲੂ ਵਾਂਗ ਇੱਕ ਤੋਂ ਦੂਜੇ ਵਿਅਕਤੀ ਤਕ ਫੈਲਦੀ ਹੈ।

Sangrur Mard Khera Swine flu Mohinder Singh Death ਪੰਜਾਬ 'ਚ ਸਵਾਈਨ ਫਲੂ ਦਾ ਵਧਦਾ ਕਹਿਰ , ਸੰਗਰੂਰ 'ਚ ਇੱਕ ਵਿਅਕਤੀ ਦੀ ਹੋਈ ਮੌਤ

ਇਸ ਦਾ ਵਾਇਰਸ ਖੰਘ ਜਾਂ ਨਜ਼ਲੇ ਵਾਲੇ ਮਰੀਜ਼ਾਂ ਦੇ ਖੰਘਣ ਜਾਂ ਨਜ਼ਲੇ ਦੇ ਤਰਲ-ਕਣਾਂ ਨਾਲ ਹਵਾ ਵਿੱਚ ਰਲ ਕੇ ਤੰਦਰੁਸਤ ਵਿਅਕਤੀ ਤਕ ਪੁੱਜਦਾ ਹੈ।ਦੇਸ਼ ਭਰ ਵਿੱਚ ਕਈ ਸੂਬਿਆਂ ਦੇ ਨਾਲ ਪੰਜਾਬ ‘ਚ ਵੀ ਇਸਦਾ ਕਹਿਰ ਜਾਰੀ ਹੈ।

-PTCNews

Related Post