ਛੇੜਛਾੜ ਦੇ ਦੋਸ਼ਾਂ ਹੇਠ ਸੰਗਰੂਰ ਮੈਰੀਟੋਰੀਅਸ ਸਕੂਲ ਦੇ ਪ੍ਰਿੰਸੀਪਲ ਨੂੰ ਅਹੁਦੇ ਤੋਂ ਹਟਾਇਆ

By  Joshi November 20th 2017 05:48 PM

ਚੰਡੀਗੜ: ਸਰਕਾਰੀ ਮੈਰੀਟੋਰੀਅਲ ਸਕੂਲ ਘਾਬਦਾ ਜ਼ਿਲਾ ਸੰਗਰੂਰ ਦੇ ਪਿ੍ਰੰਸੀਪਲ ਨੂੰ ਉਸ ਦੇ ਆਹੁਦੇ ਤੋਂ ਹਟਾ ਦਿੱਤਾ ਹੈ। ਮੁੱਖ ਮੰਤਰੀ ਦਫਤਰ ਵਿਖੇ ਪੇਸ਼ ਕੀਤੀ ਰਿਪੋਰਟ ਵਿੱਚ ਸਰੀਰਕ ਛੇੜਛਾੜ ਦੇ ਦੋਸ਼ਾਂ ਦੇ ਸੰਕੇਤ ਮਿਲਣ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੂੰ ਵਿੰਗ ਕਮਾਂਡਰ ਸੀ. ਦੀਪਕ ਡੋਗਰਾ (ਸੇਵਾ ਮੁਕਤ) ਵਿਰੁੱਧ ਦੋਸ਼ਾਂ ਦੀ ਜਾਂਚ ਕਰਨ ਲਈ ਨਿਰਦੇਸ਼ ਦਿੱਤੇ ਸਨ। ਆਪਣੀ ਰਿਪੋਰਟ ਵਿੱਚ ਡਿਪਟੀ ਕਮਿਸ਼ਨਰ ਨੂੰ ਬਾਰਵੀਂ ਜਮਾਤ ਦੀਆਂ ਦੋ ਲੜਕੀਆਂ ਵੱਲੋਂ ਪਿ੍ਰੰਸੀਪਲ ਦੇ ਖਿਲਾਫ ਲਾਏ ਗਏ ਛੇੜਛਾੜ ਦੇ ਦੋਸ਼ਾਂ ਦੇ ਸਬੰਧ ਵਿੱਚ ਸਬੂਤ ਪ੍ਰਾਪਤ ਹੋਏ ਹਨ।

ਇਹ ਰਿਪੋਰਟ ਪੇਸ਼ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਨੇ ਇਸ ’ਤੇ ਕਾਰਵਾਈ ਕਰਦੇ ਹੋਏ ਸੋਸਾਇਟੀ ਫਾਰ ਪ੍ਰਮੋਸ਼ਨ ਆਫ ਕੁਆਲਟੀ ਐਜੂਕੇਸ਼ਨ ਫਾਰ ਪੁਅਰ ਐਂਡ ਮੈਰੀਟੋਰੀਅਸ ਸਟੂਡੈਂਟ ਆਫ ਪੰਜਾਬ ਨੂੰ ਨਿਰਦੇਸ਼ ਦਿੱਤੇ ਕਿ ਉਹ ਤੁਰੰਤ ਪ੍ਰਭਾਵ ਤੋਂ ਡੋਗਰਾ ਨੂੰ ਪਿ੍ਰੰਸੀਪਲ ਦੇ ਚਾਰਜ ਤੋਂ ਲਾਂਭੇ ਕਰੇ।

ਛੇੜਛਾੜ ਦੇ ਦੋਸ਼ਾਂ ਹੇਠ ਸੰਗਰੂਰ ਮੈਰੀਟੋਰੀਅਸ ਸਕੂਲ ਦੇ ਪ੍ਰਿੰਸੀਪਲ ਨੂੰ ਅਹੁਦੇ ਤੋਂ ਹਟਾਇਆਉਸ ਨੂੰ ਆਪਣਾ ਚਾਰਜ ਵਾਇਸ ਪਿ੍ਰੰਸੀਪਲ ਦੀਪਕਾ ਰਾਣੀ ਹਵਾਲੇ ਕਰਨ ਲਈ ਆਖਿਆ ਗਿਆ ਹੈ ਅਤੇ ਉਸ ਨੂੰ ਪ੍ਰੋਜੈਕਟ ਡਾਇਰੈਕਟਰ, ਸੋਸਾਇਟੀ ਫਾਰ ਪ੍ਰਮੋਸ਼ਨ ਆਫ ਕੁਆਲਟੀ ਐਜੂਕੇਸ਼ਨ ਫਾਰ ਪੁਅਰ ਐਂਡ ਮੈਰੀਟੋਰੀਅਸ ਸਟੂਡੈਂਟ ਦਫਤਰ ਵਿੱਚ ਰਿਪੋਰਟ ਕਰਨ ਲਈ ਕਿਹਾ ਗਿਆ ਹੈ।

ਦੋਸ਼ੀ ਪਿ੍ਰੰਸੀਪਲ ਵਿਰੁੱਧ ਇੰਡੀਅਨ ਪੀਨਲ ਕੋਡ ਦੀ ਧਾਰਾ 354-ਏ (ਸਰੀਰਕ ਛੇੜਛਾੜ) ਅਤੇ ਪੋ੍ਰਟੈਕਸ਼ਨ ਆਫ ਚਿਲਡਰਨ ਫਾਰ ਸੈਕਸੂਅਲ ਓਫੈਂਸ ਐਕਟ (ਪੋਕਸੋ) ਦੇ ਹੇਠ ਕਾਰਵਾਈ ਕੀਤੀ ਗਈ ਹੈ।

—PTC News

 

Related Post