ਮੁੱਖ ਮੰਤਰੀ ਵੱਲੋਂ ਸੰਗਰੂਰ ’ਚ ਹੋਏ ਪਟਾਕਿਆਂ ਦੇ ਧਮਾਕੇ ਦੀ ਜਾਂਚ ਦੇ ਹੁਕਮ

By  Joshi September 20th 2017 08:14 PM

ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ sangrur pataka factory dhamaka

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਗਰੂਰ ਦੇ ਇਕ ਗੁਦਾਮ ਵਿੱਚ ਪਟਾਕਿਆਂ ਦੇ ਮੰਗਲਵਾਰ ਨੂੰ ਹੋਏ ਧਮਾਕੇ ਦੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਇਸਦੇ ਨਾਲ ਹੀ ਉਨਾਂ ਨੇ ਇਸ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਵੀ ਐਲਾਨ ਕੀਤਾ ਹੈ। sangrur pataka factory dhamaka

sangrur pataka factory dhamaka: ਮੁੱਖ ਮੰਤਰੀ ਵੱਲੋਂ ਸੰਗਰੂਰ ’ਚ ਹੋਏ ਪਟਾਕਿਆਂ ਦੇ ਧਮਾਕੇ ਦੀ ਜਾਂਚ ਦੇ ਹੁਕਮਪੰਜ ਵਿਅਕਤੀਆਂ ਦੇ ਮਾਰੇ ਜਾਣ ਅਤੇ ਕੁਝ ਹੋਰਨਾਂ ਦੇ ਜ਼ਖਮੀ ਹੋਣ ’ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਨੇ ਜ਼ਿਲਾ ਪ੍ਰਸ਼ਾਸਨ ਨੂੰ ਇਸ ਦੁਖਦਾਈ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਅਤੇ ਇਸ ਤਰਾਂ ਦੀ ਭਵਿੱਖ ਵਿੱਚ ਕੋਈ ਹੋਰ ਘਟਨਾ ਨਾ ਹੋਣ ਤੋਂ ਰੋਕਣ ਲਈ ਕਦਮ ਚੁੱਕੇ ਜਾਣ ਦੇ ਨਿਰਦੇਸ਼ ਦਿੱਤੇ ਹਨ। ਉਨਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੰਗਰੂਰ ਜ਼ਿਲੇ ਦੀ ਦਿੜਬਾ ਸਬ ਡਵਿਜ਼ਨ ਦੇ ਪਿੰਡ ਸੁਲਰ ਘਰਾਟ ਦੇ ਗੁਦਾਮ ਵਿੱਚ ਹੋਏ ਇਸ ਧਮਾਕੇ ਦੀ ਜ਼ਿੰਮੇਵਾਰੀ ਤੈਅ ਕਰਨ।

sangrur pataka factory dhamaka: ਮੁੱਖ ਮੰਤਰੀ ਵੱਲੋਂ ਸੰਗਰੂਰ ’ਚ ਹੋਏ ਪਟਾਕਿਆਂ ਦੇ ਧਮਾਕੇ ਦੀ ਜਾਂਚ ਦੇ ਹੁਕਮਮੁੱਖ ਮੰਤਰੀ ਨੇ ਅਤਿ ਬਲਣਯੋਗ ਅਤੇ ਧਮਾਕਖੇਜ਼ ਸਮਗਰੀ ਵਰਤਣ ਵਾਲੇ ਸਾਰੇ ਵਪਾਰਕ ਅਦਾਰਿਆਂ ਅਤੇ ਉਦਯੋਗਾਂ ਵਿੱਚ ਸੁਰੱਖਿਆ ਨਿਯਮ/ਦਿਸ਼ਾ ਨਿਰਦੇਸ਼ ਸਖਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਹੁਕਮ ਵੀ ਜਾਰੀ ਕੀਤੇ ਹਨ। ਉਨਾਂ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਇਸ ਸਬੰਧੀ ਵਿੱਚ ਕੋਈ ਵੀ ਢਿੱਲ ਸਹਿਣ ਨਹੀਂ ਕੀਤੀ ਜਾਵੇਗੀ।

—PTC News

Related Post