ਸੰਗਰੂਰ ਦਾ 22 ਸਾਲਾ ਫੌਜੀ ਜਵਾਨ ਜੰਮੂ-ਕਸ਼ਮੀਰ 'ਚ ਹੋਇਆ ਸ਼ਹੀਦ, ਪਿੰਡ 'ਚ ਸੋਗ ਦਾ ਮਾਹੌਲ

By  Jashan A November 27th 2019 10:17 AM

ਸੰਗਰੂਰ ਦਾ 22 ਸਾਲਾ ਫੌਜੀ ਜਵਾਨ ਜੰਮੂ-ਕਸ਼ਮੀਰ 'ਚ ਹੋਇਆ ਸ਼ਹੀਦ, ਪਿੰਡ 'ਚ ਸੋਗ ਦਾ ਮਾਹੌਲ,ਸੰਗਰੂਰ: ਸੰਗਰੂਰ ਦੇ ਪਿੰਡ ਲੌਂਗੋਵਾਲ 'ਚ ਉਸ ਸਮੇਂ ਮਾਤਮ ਪਸਰ ਗਿਆ, ਜਦੋਂ ਇਸ ਪਿੰਡ ਦਾ ਫੌਜੀ ਜਵਾਨ ਜੰਮੂ ਕਸ਼ਮੀਰ 'ਚ ਸ਼ਹੀਦ ਹੋ ਗਿਆ। 22 ਸਾਲਾ ਮਨਪ੍ਰੀਤ ਸਿੰਘ ਦੀ ਜੰਮੂ ਕਸ਼ਮੀਰ ਦੀਆਂ ਉੱਚੀਆਂ ਪਹਾੜੀਆਂ ਤੋਂ ਬਰਫ਼ ਖਿਸਕਣ ਕਾਰਨ ਮੌਤ ਹੋ ਗਈ।

Sangrurਇਸ ਘਟਨਾ ਦੀ ਖਬਰ ਮਿਲਦਿਆਂ ਹੀ ਪਰਿਵਾਰ ਅਤੇ ਪਿੰਡ ਸੋਗ ਦੀ ਲਹਿਰ ਦੌੜ ਗਈ। ਦੱਸਿਆ ਜਾ ਰਿਹਾ ਹੈ ਕਿ ਅੱਜ ਸ਼ਾਮ ਨੂੰ ਮਨਪ੍ਰੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਜਾਵੇਗਾ।

ਹੋਰ ਪੜ੍ਹੋ: ਮੁੰਡੇ ਨੇ ਮਹਿਲਾ ਕਾਂਸਟੇਬਲ ਦੀ ਤੁੜਵਾ ਦਿੱਤੀ ਮੰਗਣੀ , ਮਹਿਲਾ ਨੇ ਦੁਖੀ ਹੋ ਕੇ ਕੀਤੀ ਆਤਮ ਹੱਤਿਆ

Sangrurਮਿਲੀ ਜਾਣਕਾਰੀ ਮੁਤਾਬਕ ਮਨਪ੍ਰੀਤ 2 ਸਾਲ ਪਹਿਲਾਂ ਫੌਜ 'ਚ ਭਰਤੀ ਹੋਇਆ ਸੀ ਤੇ ਇਮਾਨਦਾਰੀ ਨਾਲ ਆਪਣੀ ਨੌਕਰੀ ਕਰ ਰਿਹਾ ਸੀ ਤੇ ਮਹਿਜ਼ 22 ਸਾਲ ਦੀ ਉਮਰ ਉਸ ਨੇ ਸ਼ਹਾਦਤ ਦਾ ਜਾਮ ਪੀ ਲਿਆ।

-PTC News

Related Post