ਇੱਕ ਵਾਰ ਫਿਰ ਘੱਗਰ 'ਚ ਵਧਿਆ ਪਾਣੀ ਦਾ ਪੱਧਰ, ਲੋਕਾਂ 'ਚ ਡਰ ਦਾ ਮਾਹੌਲ

By  Jashan A August 22nd 2019 11:46 AM

ਇੱਕ ਵਾਰ ਫਿਰ ਘੱਗਰ 'ਚ ਵਧਿਆ ਪਾਣੀ ਦਾ ਪੱਧਰ, ਲੋਕਾਂ 'ਚ ਡਰ ਦਾ ਮਾਹੌਲ,ਸੰਗਰੂਰ: ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਕੁਝ ਇਲਾਕਿਆਂ 'ਚ ਹਾਲਾਤ ਕਾਫੀ ਨਾਜ਼ੁਕ ਬਣੇ ਹੋਏ ਹਨ। ਜਿਸ ਕਾਰਨ ਲੋਕਾਂ ਦੇ ਸਾਹ ਸੁੱਕੇ ਹੋਏ ਹਨ। ਉਧਰ ਸੰਗਰੂਰ 'ਚ ਘੱਗਰ ਦਰਿਆ ਦੇ ਪਾਣੀ ਦਾ ਪੱਧਰ ਇੱਕ ਵਾਰ ਫਿਰ ਵਧ ਗਿਆ ਹੈ।

Ghaggarਜਿਸ ਕਾਰਨ ਲੋਕਾਂ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਫਿਲਹਾਲ ਪਿੰਡ ਵਾਸੀ ਖੁਦ ਇਸ ਮੁਸੀਬਤ ਨਾਲ ਨਜਿੱਠਣ ਲਈ ਜੱਦੋ ਜਹਿਦ ਕਰ ਰਹੇ ਹਨ। ਕਿਸਾਨਾਂ ਦੀ ਬਹੁਤ ਸਾਰੀ ਫਸਲ ਬਰਬਾਦ ਹੋ ਰਹੀ ਹੈ।

ਹੋਰ ਪੜ੍ਹੋ: ਮੁੱਖ ਮੰਤਰੀ ਨੇ ਹੰਗਾਮੀ ਮੀਟਿੰਗ ਕਰਕੇ ਸੂਬੇ ’ਚ ਹੜਾਂ ਵਰਗੀ ਸਥਿਤੀ ਦਾ ਲਿਆ ਜਾਇਜ਼ਾ

Ghaggarਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਬੀਤੇ ਮਹੀਨੇ 'ਚ ਘੱਗਰ 'ਚ ਪਏ ਪਾੜ ਕਾਰਨ ਪਾਣੀ ਕਿਸਾਨਾਂ ਦੇ ਖੇਤਾਂ 'ਚ ਜਾ ਵੜਿਆ ਤੇ ਉਨ੍ਹਾਂ ਦੀ ਹਜ਼ਾਰਾਂ ਏਕੜ ਫਸਲ ਬਰਬਾਦ ਕਰਨ ਦੇ ਨਾਲ-ਨਾਲ ਲੋਕਾਂ ਦੇ ਘਰਾਂ 'ਚ ਵੀ ਦਾਖਲ ਹੋ ਗਿਆ ਸੀ, ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਝੱਲਣੀ ਪਈ ਸੀ।

-PTC News

Related Post