ਸੰਗਰੂਰ 'ਚ ਯੂਥ ਅਕਾਲੀ ਦਲ ਦੀ ਵਿਸ਼ਾਲ ਰੈਲੀ ਅੱਜ, ਕੈਪਟਨ ਸਰਕਾਰ ਦੇ ਵਾਅਦਿਆਂ ਦੀ ਖੋਲ੍ਹੇਗਾ ਪੋਲ

By  Jashan A March 28th 2019 11:44 AM

ਸੰਗਰੂਰ 'ਚ ਯੂਥ ਅਕਾਲੀ ਦਲ ਦੀ ਵਿਸ਼ਾਲ ਰੈਲੀ ਅੱਜ, ਕੈਪਟਨ ਸਰਕਾਰ ਦੇ ਵਾਅਦਿਆਂ ਦੀ ਖੋਲ੍ਹੇਗਾ ਪੋਲ,ਸੰਗਰੂਰ: ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ 'ਚ ਸਿਆਸੀ ਹਲਚਲ ਤੇਜ਼ ਹੋ ਗਈ ਹੈ, ਜਿਸ ਦੌਰਾਨ ਅੱਜ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਯੂਥ ਅਕਾਲੀ ਦਲ ਸੰਗਰੂਰ 'ਚ ਵਿਸ਼ਾਲ ਰੈਲੀ ਕਰਨ ਜਾ ਰਿਹਾ ਹੈ।

ਇਸ ਵਿਸ਼ਾਲ ਰੈਲੀ 'ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਅਤੇ ਪਰਮਿੰਦਰ ਸਿੰਘ ਢੀਂਡਸਾ ਸ਼ਿਰਕਤ ਕਰਨਗੇ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਪੰਜਾਬ ਸਰਕਾਰ ਦੇ ਝੂਠੇ ਵਾਅਦਿਆਂ ਤੋਂ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।

ਹੋਰ ਪੜ੍ਹੋ: ਸ੍ਰੀ ਮੁਕਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਇਸ ਦੌਰਾਨ ਵਰਕਰਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਲੋਕਾਂ ਦੇ ਆਉਣ ਜਾਣ ਲਈ ਵੀ ਵਾਹਨਾਂ ਦਾ ਇੰਤਜ਼ਾਮ ਕੀਤਾ ਗਿਆ ਹੈ।

ਦੱਸ ਦੇਈਏ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਯੂਥ ਅਕਾਲੀ ਦਲ ਵੱਲੋਂ ਪਾਰਟੀ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।

-PTC News

Related Post