ਸੰਗਰੂਰ ਵਿਚ 22 ਹੋਰ ਲੋਕਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਪੀੜਤ ਮਰੀਜ਼ਾਂ ਦੀ ਗਿਣਤੀ ਹੋਈ 85

By  Shanker Badra May 5th 2020 03:14 PM

ਸੰਗਰੂਰ ਵਿਚ 22 ਹੋਰ ਲੋਕਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਪੀੜਤ ਮਰੀਜ਼ਾਂ ਦੀ ਗਿਣਤੀ ਹੋਈ 85:ਸੰਗਰੂਰ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ਵਿਚ ਕੋਰੋਨਾ ਵਾਇਰਸ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਰੋਜ਼ਾਨਾ ਕਈ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ। ਕੋਰੋਨਾ ਪੀੜਤਾਂ ਦੀ ਗਿਣਤੀ ਵਿਚ ਨਿਰੰਤਰ ਹੋ ਰਹੇ ਵਾਧੇ ਨੇ ਸਮੁੱਚੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ।

ਅੱਜ ਜ਼ਿਲਾ ਸੰਗਰੂਰ ਵਿਚ ਕੋਰੋਨਾ ਵਾਇਰਸ ਨਾਲ ਸੰਬੰਧਤ 22 ਮਰੀਜ਼ਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ ਤੋਂ ਬਾਅਦ ਸਿਹਤ ਵਿਭਾਗ ਵਲੋਂ ਇਨ੍ਹਾਂ ਮਰੀਜ਼ਾਂ ਨੂੰ ਆਈਸੋਲੇਸ਼ਨ ਵਾਰਡ ਵਿਚ ਦਾਖਲ ਕੀਤਾ ਜਾ ਰਿਹਾ ਹੈ। ਜਿਸ ਨਾਲ ਹੁਣ ਜ਼ਿਲੇ ਵਿਚ ਕੋਰੋਨਾ ਪੀੜਤਾ ਦੀ ਗਿਣਤੀ 85 ਹੋ ਗਈ ਹੈ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੋਮਵਾਰ ਨੂੰ ਸੰਗਰੂਰ ਵਿਚ ਇੱਕਠੇ ਹੀ 52 ਮਾਮਲੇ ਸਾਹਮਣੇ ਆਏ ਸਨ, ਜਿਸ ਪਿੱਛੋਂ ਅੱਜ ਦੂਜੇ ਦਿਨ ਵੀ 22 ਮਾਮਲੇ ਸਾਹਮਣੇ ਆਉਣ ਨਾਲ ਇਲਾਕੇ ਦੇ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਜਿਹੜੇ ਸ਼ਰਧਾਲੂ ਸ੍ਰੀ ਹਜੂਰ ਸਾਹਿਬ ਤੋਂ ਆਏ ਹਨ,ਉਨ੍ਹਾਂ 'ਚੋਂ ਵੱਡੀ ਗਿਣਤੀ ਵਿਚ ਕੋਰੋਨਾ ਪਾਜ਼ੀਟਿਵ ਪਾਏ ਜਾ ਰਹੇ ਹਨ, ਜਿਸ ਕਾਰਨ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿਚ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਗਿਣਤੀ ਵਧ ਰਹੀ ਹੈ।

-PTCNews

Related Post