ਬਰਨਾਲਾ : ਸੰਗਰੂਰ ਤੋਂ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਭਦੌੜ ਹਲਕੇ 'ਚ ਚੋਣ ਪ੍ਰਚਾਰ
Shanker Badra
April 19th 2019 05:05 PM
ਬਰਨਾਲਾ : ਸੰਗਰੂਰ ਤੋਂ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਭਦੌੜ ਹਲਕੇ 'ਚ ਚੋਣ ਪ੍ਰਚਾਰ:ਬਰਨਾਲਾ : ਲੋਕ ਸਭਾ ਚੋਣਾਂ ਨੂੰ ਲੈ ਕੇ ਜਿਥੇ ਸਾਰੀਆਂ ਹੀ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।ਓਥੇ ਹੀ ਸੰਗਰੂਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਜ਼ਿਲ੍ਹਾ ਬਰਨਾਲਾ ਹਲਕਾ ਭਦੌੜ ਦੇ ਵੱਖ -ਵੱਖ ਪਿੰਡਾਂ ਵਿੱਚ ਅੱਜ ਚੋਣ ਪ੍ਰਚਾਰ ਕੀਤਾ ਗਿਆ।ਇਸ ਮੌਕੇ ਉਹਨਾਂ ਵੱਲੋਂ ਲੋਕਾਂ ਨਾਲ ਨੁਕੜ ਮੀਟਿੰਗਾਂ ਵੀ ਕੀਤੀਆਂ ਗਈਆਂ ਹਨ ਅਤੇ ਆਮ ਲੋਕਾਂ ਨੂੰ ਸੰਬੋਧਨ ਵੀ ਕੀਤਾ ਹੈ।