ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਵਾਨੀਗੜ੍ਹ ਵਿਖੇ ਇੱਕ ਦਿਨਾਂ ਭੁੱਖ ਹੜਤਾਲ

By  Shanker Badra December 23rd 2020 04:05 PM -- Updated: December 23rd 2020 06:37 PM

ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਵਾਨੀਗੜ੍ਹ ਵਿਖੇ ਇੱਕ ਦਿਨਾਂ ਭੁੱਖ ਹੜਤਾਲ:ਸੰਗਰੂਰ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦੇਸ਼ ਭਰ ਦੇ ਕਿਸਾਨਾਂ ਵੱਲੋਂ ਪਿਛਲੇ ਕਰੀਬ ਇਕ ਮਹੀਨੇ ਤੋਂ ਦਿੱਲੀ ਵਿਚ ਸੰਘਰਸ਼ ਕੀਤਾ ਜਾ ਰਿਹਾ ਹੈ। ਕਿਸਾਨਾਂ ਦੇ ਇਸ ਅੰਦੋਲਨ ਨੂੰ ਜਿੱਥੇ ਦੇਸ਼ ਦੇ ਸਾਰੇ ਵਰਗਾਂ ਵਲੋਂ ਸਮਰਥਨ ਦਿੱਤਾ ਜਾ ਰਿਹਾ ਹੈ ,ਓਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਇਕ ਦਿਨਾਂ ਭੁੱਖ ਹੜਤਾਲ ਕੀਤੀ ਗਈ ਹੈ।

Sangrur: SAD hunger strike in Bhavanigarh against Agriculture laws 2020 ਸੰਗਰੂਰ : ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਵਾਨੀਗੜ੍ਹ ਵਿਖੇ ਇੱਕ ਦਿਨਾਂ ਭੁੱਖ ਹੜਤਾਲ

ਕੇਂਦਰ ਸਰਕਾਰ ਦੀ ਚਿੱਠੀ ਦਾ ਜਵਾਬ ਚਿੱਠੀ ਨਾਲ ਦੇਣਗੇ ਕਿਸਾਨ , ਮੀਟਿੰਗ 'ਚ ਲਿਆ ਇਹ ਫ਼ੈਸਲਾ

ਅੱਜ ਕਿਸਾਨ ਦਿਵਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਬਾਬੂ ਪ੍ਰਕਾਸ਼ ਚੰਦ ਗਰਗ ਦੀ ਅਗਵਾਈ ਹੇਠ ਅਕਾਲੀ ਆਗੂਆਂ ਨੇ ਅਨਾਜ ਮੰਡੀ ਭਵਾਨੀਗੜ੍ਹ ਵਿਖੇ ਦਿੱਲੀ 'ਚ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ 'ਚ ਇਕ ਰੋਜ਼ਾ ਭੁੱਖ ਹੜਤਾਲ ਕੀਤੀ ਹੈ।ਦਿੱਲੀ 'ਚ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਭੁੱਖ ਹੜਤਾਲ ਦੀ ਸ਼੍ਰੋਮਣੀ ਅਕਾਲੀ ਦਲ ਦੇ ਨਾਲ -ਨਾਲ ਆੜਤੀਆਂ ਭਾਈਚਾਰਾ, ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਵੱਲੋਂ ਵੀ ਹਮਾਇਤ ਕੀਤੀ ਗਈ ਹੈ।

Sangrur: SAD hunger strike in Bhavanigarh against Agriculture laws 2020 ਸੰਗਰੂਰ : ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਵਾਨੀਗੜ੍ਹ ਵਿਖੇ ਇੱਕ ਦਿਨਾਂ ਭੁੱਖ ਹੜਤਾਲ

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਬਾਬੂ ਪ੍ਰਕਾਸ਼ ਚੰਦ ਗਰਗ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਕਿਸਾਨਾਂ ਦੇ ਖ਼ਿਲਾਫ਼ ਕਾਲੇ ਕਾਨੂੰਨ ਬਣਾਏ ਗਏ ਹਨ, ਉਹ ਬਹੁਤ ਹੀ ਮਾੜੇ ਕਾਨੂੰਨ ਹਨ, ਇਸ ਨਾਲ ਪੰਜਾਬ ਅਤੇ ਹੋਰ ਸੂਬਿਆਂ ਦੇ ਕਿਸਾਨ ਬਿਲਕੁੱਲ ਬਰਬਾਦ ਹੋ ਜਾਣਗੇ।

Sangrur: SAD hunger strike in Bhavanigarh against Agriculture laws 2020 ਸੰਗਰੂਰ : ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਵਾਨੀਗੜ੍ਹ ਵਿਖੇ ਇੱਕ ਦਿਨਾਂ ਭੁੱਖ ਹੜਤਾਲ

ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਇਸ ਲਈ ਕਾਲੇ ਕਾਨੂੰਨਾਂ ਦਾ ਸਭ ਤੋਂ ਵੱਧ ਨੁਕਸਾਨ ਪੰਜਾਬ ਅਤੇ ਹਰਿਆਣਾ ਵਿੱਚ ਹੋਵੇਗਾ। ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਵਿਚ ਅਨਾਜ ਦੀ ਘਾਟ ਸੀ ਤਾਂ ਉਸ ਵੇਲੇ ਪੰਜਾਬ ਨੂੰ ਹਰੀ ਕ੍ਰਾਂਤੀ ਲਿਆਉਣ ਲਈ ਮੋਹਰੀ ਸੂਬਾ ਬਣਾਇਆ ਗਿਆ।

-PTCNews

Related Post