ਸੰਗਰੂਰ 'ਚ ਕੋਰੋਨਾ ਦਾ ਕਹਿਰ ਜਾਰੀ , 2 ਹੋਰ ਕੋਰੋਨਾ ਮਰੀਜ਼ਾਂ ਦੀ ਹੋਈ ਮੌਤ

By  Shanker Badra August 6th 2020 01:25 PM

ਸੰਗਰੂਰ 'ਚ ਕੋਰੋਨਾ ਦਾ ਕਹਿਰ ਜਾਰੀ , 2 ਹੋਰ ਕੋਰੋਨਾ ਮਰੀਜ਼ਾਂ ਦੀ ਹੋਈ ਮੌਤ:ਸੰਗਰੂਰ : ਪੰਜਾਬ 'ਚ ਇਸ ਸਮੇਂ ਕੋਰੋਨਾ ਨੇ ਭਿਆਨਕ ਰੂਪ ਧਾਰਿਆ ਹੋਇਆ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ 'ਚ ਕੋਰੋਨਾ ਦੇ ਕੇਸ ਸਾਹਮਣੇ ਆਉਣ ਦੇ ਨਾਲ ਕਈ ਲੋਕ ਮੌਤ ਦੇ ਮੂੰਹ 'ਚ ਜਾ ਰਹੇ ਹਨ। ਜ਼ਿਲ੍ਹਾ ਸੰਗਰੂਰ ਵਿਚ ਵੀ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਸੰਗਰੂਰ 'ਚ ਅੱਜ ਕੋਰੋਨਾ ਪੀੜਤ ਦੋ ਮਰੀਜ਼ਾਂ ਦੀ ਮੌਤ ਹੋਈ ਹੈ।

ਸੰਗਰੂਰ 'ਚ ਕੋਰੋਨਾ ਦਾ ਕਹਿਰ ਜਾਰੀ , 2 ਹੋਰ ਕੋਰੋਨਾ ਮਰੀਜ਼ਾਂ ਦੀ ਹੋਈ ਮੌਤ

ਮਿਲੀ ਜਾਣਕਾਰੀ ਮੁਤਾਬਕ ਅੱਜ ਸੰਗਰੂਰ 'ਚ ਕੋਰੋਨਾ ਨਾਲ 2 ਮੌਤਾਂ ਹੋਣ ਦੀ ਖ਼ਬਰ ਮਿਲੀ ਹੈ। ਧੂਰੀ ਦੀ ਕੋਰੋਨਾ ਪੀੜਤ 44 ਸਾਲਾ ਮਹਿਲਾ ਹਰਪ੍ਰੀਤ ਸ਼ਰਮਾ ਜੋ ਸੀ.ਐਮ.ਸੀ ਲੁਧਿਆਣਾ ਵਿਖੇ ਦਾਖਲ ਸੀ ਅਤੇ ਮਲੇਰਕੋਟਲਾ ਦਾ 60 ਸਾਲਾ ਅਜਦਰ ਹੁਸੈਨ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖ਼ਲ ਸੀ, ਦੋਨਾਂ ਦੀ ਮੌਤ ਹੋ ਗਈ ਹੈ।

ਦੱਸਣਯੋਗ ਹੈ ਕਿ ਹੁਣ ਤੱਕ ਸੰਗਰੂਰ 'ਚ ਕੋਰੋਨਾ ਕਾਰਨ 33 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਐਕਟਿਵ ਕੇਸ 219 ਹਨ। ਦੱਸ ਦੇਈਏ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ ਅਤੇ ਲੋਕਾਂ 'ਚ ਲਗਾਤਾਰ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ।

-PTCNews

Related Post