ਸੰਗਰੂਰ : ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਮੂਹਰੇ ਪੱਕੇ ਧਰਨੇ ਦਾ ਐਲਾਨ

By  Shanker Badra June 18th 2019 05:02 PM

ਸੰਗਰੂਰ : ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਮੂਹਰੇ ਪੱਕੇ ਧਰਨੇ ਦਾ ਐਲਾਨ:ਸੰਗਰੂਰ : ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਪਾਰਕ 'ਚ ਸੰਗਰੂਰ ਵਿਖੇ ਹੋਈ ਹੈ। ਇਸ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ 22 ਜੂਨ ਤੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਮੂਹਰੇ ਪੱਕਾ ਧਰਨਾ ਸ਼ੁਰੂ ਕੀਤਾ ਜਾਵੇਗਾ, ਜੋ ਅਸਾਮੀਆਂ ਨਿਕਲਣ ਦੇ ਐਲਾਨ ਤੱਕ ਜਾਰੀ ਰਹੇਗਾ।ਯੂਨੀਅਨ ਦੇ ਸੂਬਾ ਪ੍ਰਧਾਨ ਸੁੱਖਵਿੰਦਰ ਢਿੱਲਵਾਂ ਨੇ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੇ ਵਿਭਾਗ ਦਾ ਮੰਤਰੀ ਬਦਲ ਦਿੱਤਾ ਹੈ ਪ੍ਰੰਤੂ ਸਿੱਖਿਆ ਖੇਤਰ ਦੀਆਂ ਸਮੱਸਿਆਵਾਂ ਦਾ ਹੱਲ ਉਦੋਂ ਤੱਕ ਨੀਂ ਹੁੰਦਾ, ਜਦੋਂ ਤੱਕ ਬੁਨਿਆਦੀ ਢਾਂਚਾ ਪੂਰਾ ਨਹੀਂ ਹੁੰਦਾ।

Sangrur: unemployed BED teachers Vijay Inder Singla Home permanent protest Declaration ਸੰਗਰੂਰ : ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਮੂਹਰੇ ਪੱਕੇ ਧਰਨੇ ਦਾ ਐਲਾਨ

ਉਹਨਾਂ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਦੇ ਸਰਕਾਰੀ ਸਕੂਲ ਅਧਿਆਪਕਾਂ ਦੀ ਘਾਟ ਨਾਲ ਜੂਝ ਰਹੇ ਹਨ ਅਤੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾ ਦੀਆਂ ਹਜ਼ਾਰਾਂ ਅਸਾਮੀਆਂ ਖਾਲੀ ਪਈਆਂ ਹਨ।ਦੂਜੇ ਪਾਸੇ 50,000 ਬੀ.ਐਡ .ਟੈਟ ਪਾਸ ਅਧਿਆਪਕ ਰੁਜ਼ਗਾਰ ਲਈ ਤਰਸ ਰਹੇ ਹਨ।

Sangrur: unemployed BED teachers Vijay Inder Singla Home permanent protest Declaration ਸੰਗਰੂਰ : ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਮੂਹਰੇ ਪੱਕੇ ਧਰਨੇ ਦਾ ਐਲਾਨ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਬਿਹਾਰ ਦੇ ਮੁਜ਼ੱਫਰਪੁਰ ‘ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 108 ਬੱਚਿਆਂ ਦੀ ਮੌਤ

ਸੁਖਵਿੰਦਰ ਲਹਿਲ ਨੇ ਕਿਹਾ ਕਿ ਕੈਪਟਨ ਹਕੂਮਤ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੇ ਨੌਜਵਾਨਾਂ ਨੂੰ ਘਰ -ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਪ੍ਰੰਤੂ ਦੋ ਸਾਲ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਖਾਲੀ ਪਈਆਂ ਅਸਾਮੀਆਂ ਭਰਨ ਲਈ ਕੋਈ ਯਤਨ ਨਹੀਂ ਕਰ ਰਹੀ।ਇਸ ਦੌਰਾਨ ਗੋਰਖਾ ਸਿੰਘ ਕੋਟੜਾ ,ਰਣਜੀਤ ਸਿੰਘ ,ਨਵਜੀਵਨ ਸਿੰਘ, ਯੁੱਧਜੀਤ ਸਿੰਘ ,ਅਮਨਦੀਪ ਸਿੰਘ , ਸੁਖਪਾਲ ਖਾਨ, ਅਵਤਾਰ ਸਿੰਘ ,ਗੁਰਵੀਰ ਲਹਿਲ , ਬੀਰਬਲ ਸਿੰਘ ,ਦਿਲਬਾਗ ਸਿੰਘ, ਅਮਨ ਸੇਖ਼ਾ ਅਤੇ ਅਮਨਦੀਪ ਸਿੰਘ ਹਾਜ਼ਰ ਸਨ

-PTCNews

Related Post