ਸੰਤ ਬਾਬਾ ਹਜਾਰਾ ਸਿੰਘ ਜੀ ਦੀ ਬਰਸੀ 'ਤੇ ਪੁੱਜੇ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ, ਗੁਰਬਾਣੀ ਕੀਰਤਨ ਕੀਤਾ ਸਰਵਣ

By  Shanker Badra October 15th 2018 10:19 AM

ਸੰਤ ਬਾਬਾ ਹਜਾਰਾ ਸਿੰਘ ਜੀ ਦੀ ਬਰਸੀ 'ਤੇ ਪੁੱਜੇ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ, ਗੁਰਬਾਣੀ ਕੀਰਤਨ ਕੀਤਾ ਸਰਵਣ:ਗੁਰਦਾਸਪੁਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਅੱਜ ਗੁਰਦਾਸਪੁਰ ਦੇ ਪਿੰਡ ਨਿੱਕੇ ਘੁੰਮਣ ਵਿਖੇ ਸੰਤ ਬਾਬਾ ਹਜਾਰਾ ਸਿੰਘ ਜੀ ਦੀ ਬਰਸੀ 'ਤੇ ਗੁਰਦੁਆਰਾ ਸਾਹਿਬ ਸ਼੍ਰੀ ਅੰਗੀਠਾ ਸਾਹਿਬ ਵਿਖੇ ਨਤਮਸਤਕ ਹੋਏ ਹਨ।Sant Baba Hazara Singh  Sukhbir Singh Badal and Bikram Singh Majithia ਇਸ ਦੌਰਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੇ ਸੰਸਾਰ ਪ੍ਰਸਿੱਧ ਤਪ ਅਸਥਾਨ ਸ੍ਰੀ ਅੰਗੀਠਾ ਸਾਹਿਬ ਵਿਖੇ ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੁੰਮਣਾਂ ਵਾਲਿਆਂ ਦੀ ਮਿੱਠੀ ਯਾਦ ਨੂੰ ਸਮਰਪਿਤ ਬਰਸੀ ਸਮਾਗਮ ਵਿੱਚ ਹਾਜ਼ਰੀ ਭਰੀ ਹੈ।Sant Baba Hazara Singh Sukhbir Singh Badal and Bikram Singh Majithiaਇਸ ਦੌਰਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੇ ਇਸ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਬੈਠ ਕੇ ਗੁਰਬਾਣੀ ਸਰਵਣ ਕੀਤੀ ਹੈ।Sant Baba Hazara Singh  Sukhbir Singh Badal and Bikram Singh Majithia ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਇਸ ਸਮਾਗਮ ਵਿੱਚ ਗੁਰੂ ਜਸ ਗੁਰਬਾਣੀ ਸਰਵਣ ਕਰਕੇ ਆਤਮਿਕ ਆਨੰਦ ਅਤੇ ਸ਼ਾਂਤੀ ਦਾ ਅਨੁਭਵ ਪ੍ਰਾਪਤ ਹੋਇਆ ਹੈ।ਉਨ੍ਹਾਂ ਨੇ ਕਿਹਾ ਕਿ ਸ੍ਰੀ ਅਕਾਲ ਪੁਰਖ ਜੀ ,ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੁੰਮਣਾਂ ਵਾਲਿਆਂ ਦੇ ਬਰਸੀ ਸਮਾਗਮ ਵਿੱਚ ਆਈ ਸਾਰੀ ਸੰਗਤ ਦੇ ਸਿਰ 'ਤੇ ਮਿਹਰ ਭਰਿਆ ਹੱਥ ਰੱਖਣ।

-PTCNews

Related Post