ਲੌਂਗੋਵਾਲ : ਰਾਜਧਾਨੀ ਅਤੇ ਪਾਣੀ ਦੇ ਮਾਮਲੇ ਨੂੰ ਲੈ ਕੇ ਪੰਜਾਬ ਨਾਲ ਹੋਈ ਧੱਕੇਸ਼ਾਹੀ : ਸੁਖਬੀਰ ਸਿੰਘ ਬਾਦਲ

By  Shanker Badra August 20th 2019 03:11 PM

ਲੌਂਗੋਵਾਲ : ਰਾਜਧਾਨੀ ਅਤੇ ਪਾਣੀ ਦੇ ਮਾਮਲੇ ਨੂੰ ਲੈ ਕੇ ਪੰਜਾਬ ਨਾਲ ਹੋਈ ਧੱਕੇਸ਼ਾਹੀ : ਸੁਖਬੀਰ ਸਿੰਘ ਬਾਦਲ:ਲੌਂਗੋਵਾਲ : ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਸੰਗਰੂਰ ਜ਼ਿਲ੍ਹੇ ਦੇ ਕਸਬਾ ਲੌਂਗੋਵਾਲ ਵਿਖੇ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ 34 ਵੀਂ ਸਾਲਾਨਾ ਬਰਸੀ ਮਨਾਈ ਜਾ ਰਹੀ ਹੈ। ਇਸ ਬਰਸੀ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਮਾਗਮ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ ,ਜਿਥੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਨੇ ਵੀ ਹਾਜ਼ਰੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਸਮਾਗਮ 'ਚ ਸ਼ਿਰਕਤ ਕੀਤੀ ਹੈ।

 Sant Harchand Singh Longowal 34th Anniversary At Sukhbir Singh Badal ਲੌਂਗੋਵਾਲ : ਰਾਜਧਾਨੀ ਅਤੇ ਪਾਣੀ ਦੇ ਮਾਮਲੇ ਨੂੰ ਲੈ ਕੇ ਪੰਜਾਬ ਨਾਲ ਹੋਈ ਧੱਕੇਸ਼ਾਹੀ : ਸੁਖਬੀਰ ਸਿੰਘ ਬਾਦਲ

ਇਸ ਮੌਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਹਨ। ਇਸ ਮੌਕੇ ਜੁੜੇ ਇੱਕਠ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼ਹੀਦਾਂ ਦੀ ਜਥੇਬੰਦੀ ਹੈ ਅਤੇ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਸਿੱਖਾਂ ਦੀ ਸਿਰਮੌਰ ਜਥੇਬੰਦੀ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਕਮਜ਼ੋਰ ਕਰਨ ਲਈ ਬਾਹਰੀ ਤਾਕਤਾਂ ਨੇ ਬਹੁਤ ਜ਼ੋਰ ਲਾਇਆ ਕਿ ਪੰਥ ਦੀ ਨੁਮਾਇੰਦਾ ਜਥੇਬੰਦੀ ਨੂੰ ਤੋੜਿਆ ਜਾਵੇਂ। ਉਨ੍ਹਾਂ ਕਿਹਾ ਕਿ ਬਰਗਾੜੀ ਮੋਰਚੇ ਦੇ ਨਾਂਅ 'ਤੇ ਕਾਂਗਰਸ ਨੇ ਅਕਾਲੀ ਦਲ ਨੂੰ ਬਦਨਾਮ ਕੀਤਾ ਹੈ।

 Sant Harchand Singh Longowal 34th Anniversary At Sukhbir Singh Badal ਲੌਂਗੋਵਾਲ : ਰਾਜਧਾਨੀ ਅਤੇ ਪਾਣੀ ਦੇ ਮਾਮਲੇ ਨੂੰ ਲੈ ਕੇ ਪੰਜਾਬ ਨਾਲ ਹੋਈ ਧੱਕੇਸ਼ਾਹੀ : ਸੁਖਬੀਰ ਸਿੰਘ ਬਾਦਲ

ਉਨ੍ਹਾਂ ਕਿਹਾ ਕਿ ਬਰਗਾੜੀ ਮੋਰਚਾ ਲਾਉਣ ਵਾਲੇ ਸਾਰੇ ਆਗੂ ਕਾਂਗਰਸ ਦੇ ਏਜੰਟ ਹਨ। ਰਾਜਧਾਨੀ ਅਤੇ ਪਾਣੀ ਦੇ ਮਾਮਲਾ ਨੂੰ ਲੈ ਕੇ ਪੰਜਾਬ ਨਾਲ ਧੱਕੇਸ਼ਾਹੀ ਹੋਈ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਅੰਦਰ ਅਕਾਲੀ -ਭਾਜਪਾ ਸਰਕਾਰ ਦੀ ਸਰਕਾਰ ਸਮੇਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਰਿਕਾਰਡ ਤੋੜ ਕੰਮ ਕੀਤੇ ਹਨ ,ਪੰਜਾਬ ਦੀ ਤਰੱਕੀ ਹੋਈ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਗਰੀਬਾਂ ਨੂੰ ਆਟਾ -ਦਾਲ ਅਤੇ ਸ਼ਗਨ ਸਕੀਮ ਵਰਗੀਆਂ ਕਈ ਸਹੂਲਤਾਂ ਦਿੱਤੀਆਂ ਪਾਰ ਕਾਂਗਰਸ ਨੇ ਸਭ ਬੰਦ ਕਰ ਦਿੱਤੀਆਂ। ਉਨ੍ਹਾਂ ਕਿਹਾ ਕਿ ਕੈਪਟਨ ਨੇ ਕੇਂਦਰ ਵੱਲੋਂ ਮਿਲਦੀਆਂ ਸਹੂਲਤਾਂ ਨੂੰ ਬੰਦ ਕੀਤਾ ਹੈ। ਉਨ੍ਹਾਂ ਨੇ ਪੰਜਾਬ ਅੰਦਰ ਵੱਡੀਆਂ -ਵੱਡੀਆਂ ਸੜਕਾਂ ਬਣਾਈਆਂ ਹਨ।

Sant Harchand Singh Longowal 34th Anniversary At Sukhbir Singh Badal ਲੌਂਗੋਵਾਲ : ਰਾਜਧਾਨੀ ਅਤੇ ਪਾਣੀ ਦੇ ਮਾਮਲੇ ਨੂੰ ਲੈ ਕੇ ਪੰਜਾਬ ਨਾਲ ਹੋਈ ਧੱਕੇਸ਼ਾਹੀ : ਸੁਖਬੀਰ ਸਿੰਘ ਬਾਦਲ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸ਼੍ਰੋਮਣੀ ਅਕਾਲੀ ਦਲ ਨੇ ਲੌਂਗੋਵਾਲ ਵਿਖੇ ਮਨਾਈ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 34 ਵੀਂ ਬਰਸੀ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਇਤਿਹਾਸਕ ਅਤੇ ਕੌਮਾਂਤਰੀ ਨਗਰ ਕੀਰਤਨ ਜਦ ਪੰਜਾਬ 'ਚ ਆਇਆ ਸੀ ਤਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਮੱਥਾ ਨਹੀਂ ਟੇਕਿਆ ਪਰ ਜਿਥੇ -ਜਿਥੇ ਵੀ ਨਗਰ ਕੀਰਤਨ ਗਿਆ ਓਥੇ ਦੇ ਮੁੱਖ ਮੰਤਰੀਆਂ ਨੇ ਮੱਥਾ ਟੇਕਿਆ ਹੈ। ਉਨ੍ਹਾਂ ਕਿਹਾ ਕਿ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਕੈਪਟਨ ਨੇ ਸਭ ਤੋਂ ਵੱਡੀ ਬੇਅਦਬੀ ਕੀਤੀ ਹੈ।

-PTCNews

Related Post