ਸੰਤ ਭਿੰਡਰਾਂਵਾਲਿਆਂ ਦੇ ਵੱਡੇ ਭਰਾ ਭਾਈ ਵੀਰ ਸਿੰਘ ਜੀ ਦੇ ਅਕਾਲ ਚਲਾਣੇ 'ਤੇ ਬਾਬਾ ਹਰਨਾਮ ਸਿੰਘ ਖ਼ਾਲਸਾ ਵੱਲੋਂ ਦੁੱਖ ਦਾ ਪ੍ਰਗਟਾਵਾ

By  Jashan A November 29th 2019 06:30 PM

ਸੰਤ ਭਿੰਡਰਾਂਵਾਲਿਆਂ ਦੇ ਵੱਡੇ ਭਰਾ ਭਾਈ ਵੀਰ ਸਿੰਘ ਜੀ ਦੇ ਅਕਾਲ ਚਲਾਣੇ 'ਤੇ ਬਾਬਾ ਹਰਨਾਮ ਸਿੰਘ ਖ਼ਾਲਸਾ ਵੱਲੋਂ ਦੁੱਖ ਦਾ ਪ੍ਰਗਟਾਵਾ

ਭਾਈ ਵੀਰ ਸਿੰਘ ਜੀ ਪੰਥ ਦੇ ਅਜ਼ੀਮ ਸ਼ਖ਼ਸੀਅਤ ਸਨ : ਬਾਬਾ ਹਰਨਾਮ ਸਿੰਘ

ਮਹਿਤਾ / ਅੰਮ੍ਰਿਤਸਰ: ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਅਮਰ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੀ ਵਡੇ ਭਰਾ ਸਤਿਕਾਰਯੋਗ ਭਾਈ ਵੀਰ ਸਿੰਘ ਜੀ ਰੋਡੇ ਦੇ ਬੇਵਕਤ ਅਕਾਲ ਚਲਾਣੇ 'ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਦੁਖ ਸਾਂਝਾ ਕੀਤਾ ਹੈ। ਪ੍ਰੋ: ਸਰਚਾਂਦ ਸਿੰਘ ਵੱਲੋਂ ਜਾਰੀ ਬਿਆਨ 'ਚ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਪੰਥਕ ਸ਼ਖ਼ਸੀਅਤ ਭਾਈ ਵੀਰ ਸਿੰਘ ਦੀ ਬੇਵਕਤੀ ਵਿਛੋੜੇ ਨੂੰ ਪੰਥ ਲਈ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿਤਾ।

Asrਉਨ੍ਹਾਂ ਕਿਹਾ ਕਿ ਸੰਤ ਗਿਆਨੀ ਗੁਰਬਚਨ ਸਿੰਘ ਜੀ ਖ਼ਾਲਸਾ ਮੁਖੀ ਦਮਦਮੀ ਟਕਸਾਲ ਤੋਂ ਅੰਮ੍ਰਿਤਪਾਨ ਕਰਨ ਵਾਲੇ ਭਾਈ ਵੀਰ ਸਿੰਘ ਨੇ ਧਰਮ ਯੁੱਧ ਮੋਰਚੇ 'ਚ ਸ਼ਾਮਿਲ ਹੁੰਦਿਆਂ ਗ੍ਰਿਫ਼ਤਾਰੀਆਂ ਦੇਣੀਆਂ ਅਤੇ ਔਖੇ ਸਮੇਂ ਸਿੱਖ ਪੰਥ ਦੀ ਜੋ ਸੇਵਾ ਕੀਤੀ ਉਹ ਭੁਲਾਇਆ ਨਹੀਂ ਜਾ ਸਕਦਾ ਸਗੋਂ ਹਮੇਸ਼ਾਂ ਯਾਦ ਰਹੇਗਾ।

ਹੋਰ ਪੜ੍ਹੋ: ਸ਼੍ਰੋਮਣੀ ਕਮੇਟੀ ਦੇ ਐਕਸੀਅਨ ਸ. ਮਨਪ੍ਰੀਤ ਸਿੰਘ ਦੇ ਅਕਾਲ ਚਲਾਣੇ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਧਿਕਾਰੀਆਂ ਨੇ ਦੁੱਖ ਪ੍ਰਗਟਾਇਆ

ਉਨ੍ਹਾਂ ਦਸਿਆ ਕਿ ਭਾਈ ਵੀਰ ਸਿੰਘ ਜੀ ਨੇ ਸ੍ਰੀ ਦਰਬਾਰ ਸਾਹਿਬ ਹਮਲੇ ਉਪਰੰਤ ਦ੍ਰਿੜਤਾ 'ਚ ਪਰਪੱਕ ਰਹਿੰਦਿਆਂ ਕਈ ਵਾਰ ਪੁਲੀਸ ਜਬਰ ਅਤੇ ਤਸ਼ੱਦਦ ਦਾ ਸਾਹਮਣਾ ਕੀਤਾ। ਬਾਬਾ ਜੋਗਿੰਦਰ ਸਿੰਘ ਜੀ ਖ਼ਾਲਸਾ ਵੱਲੋਂ ਵਿੱਢੀ ਗਈ ਅੰਮ੍ਰਿਤ ਸੰਚਾਰ ਦੀ ਮੁਹਿੰਮ ਨੂੰ ਸਰ ਕਰਨ ਲਈ ਅਗੇ ਹੋਕੇ ਕਮਾਂਡ ਸੰਭਾਲੀ।

Asrਇਸ ਮੌਕੇ ਭਾਈ ਵੀਰ ਸਿੰਘ ਦੀ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਦੁਖ ਪ੍ਰਗਟ ਕਰਨ ਵਾਲਿਆਂ 'ਚ ਬਾਬਾ ਪ੍ਰਦੀਪ ਸਿੰਘ ਬੋਰੇ ਵਾਲ, ਭਾਈ ਅਜੈਬ ਸਿੰਘ ਅਭਿਆਸੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਜੀਵਾ ਸਿੰਘ, ਗਿਆਨੀ ਪਲਵਿੰਦਰ ਪਾਲ ਸਿੰਘ ਬੁੱਟਰ, ਬਾਬਾ ਗੁਰਭੇਜ ਸਿੰਘ ਖੁਜਾਲਾ, ਬਾਬਾ ਸਜਨ ਸਿੰਘ ਬੇਰ ਸਾਹਿਬ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਸੁਖਵੰਤ ਸਿੰਘ ਚੰਨਣਕੇ ਅਤੇ ਪ੍ਰੋ: ਸਰਚਾਂਦ ਸਿੰਘ ਆਦਿ ਸ਼ਾਮਿਲ ਸਨ।

-PTC News

Related Post