ਸਰਬੱਤ ਦਾ ਭਲਾ ਟਰੱਸਟ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ ਨੂੰ ਵੱਡੀ ਮਾਤਰਾ 'ਚ ਦਵਾਈਆਂ ਤੇ ਫਰੀਜ਼ਰ ਭੇਟ

By  Shanker Badra May 11th 2021 07:07 PM

ਅੰਮ੍ਰਿਤਸਰ : ਹਰ ਔਖੀ ਘੜੀ ਵੇਲੇ ਸਮਾਜ ਸੇਵਾ ਦੇ ਵੱਖ-ਵੱਖ ਖੇਤਰਾਂ 'ਚ ਸਭ ਤੋਂ ਅੱਗੇ ਹੋ ਕੇ ਮਸਾਲੀ ਸੇਵਾ ਕਾਰਜ ਨਿਭਾਉਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ.ਐੱਸ.ਪੀ. ਸਿੰਘ ਓਬਰਾਏ ਵੱਲੋਂ ਅੱਜ ਸਥਾਨਕ ਗੁਰੂ ਨਾਨਕ ਦੇਵ ਹਪਸਤਾਲ ਦੇ ਪ੍ਰਬੰਧਕਾਂ ਦੀ ਮੰਗ ਤੇ ਉਨ੍ਹਾਂ ਨੂੰ ਕੋਰੋਨਾ ਨਾਲ ਜੂਝ ਰਹੇ ਮਰੀਜ਼ਾਂ ਦੇ ਇਲਾਜ 'ਚ ਸਹਾਈ ਹੋਣ ਵਾਲੀਆਂ ਵੱਡੀ ਮਾਤਰਾ 'ਚ ਮਹਿੰਗੇ ਭਾਅ ਦੀਆਂ ਦਵਾਈਆਂ ਅਤੇ ਇੱਕ ਡੀਪ ਫਰੀਜ਼ਰ ਦਿੱੱਤਾ ਗਿਆ।

Sarbat Da Bhala Trust donates large quantity of medicines and freezers to Guru Nanak Dev Hospital Amritsar ਸਰਬੱਤ ਦਾ ਭਲਾ ਟਰੱਸਟ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ ਨੂੰ ਵੱਡੀ ਮਾਤਰਾ 'ਚ ਦਵਾਈਆਂ ਤੇ ਫਰੀਜ਼ਰ ਭੇਟ

ਪੜ੍ਹੋ ਹੋਰ ਖ਼ਬਰਾਂ : ਕੋਰੋਨਾ ਦੇ ਕੇਸਾਂ 'ਚ ਆਈ ਕਮੀ, ਪਿਛਲੇ 24 ਘੰਟਿਆਂ ਦੌਰਾਨ 3 .56 ਲੱਖ ਮਰੀਜ਼ ਹੋਏ ਸਿਹਤਯਾਬ

ਗੁਰੂ ਨਾਨਕ ਦੇਵ ਹਸਪਤਾਲ ਵਿਖੇ ਉਪਰੋਕਤ ਸਮਾਨ ਦੇਣ ਲਈ ਪਹੁੰਚੇ ਟਰੱਸਟ ਦੇ ਮਾਝਾ ਜ਼ੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਨੇ ਦੱਸਿਆ ਕਿ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਦੇ ਪ੍ਰਬੰਧਕਾਂ ਵੱਲੋਂ ਡਾ.ਐੱਸ.ਪੀ. ਸਿੰਘ ਓਬਰਾਏ ਨੂੰ ਇੱਕ ਪੱਤਰ ਭੇਜ ਕੇ ਮੰਗ ਕੀਤੀ ਗਈ ਸੀ ਕਿ ਉਨ੍ਹਾਂ ਨੂੰ ਕੋਰੋਨਾ ਨਾਲ ਜੂਝ ਰਹੇ ਮਰੀਜ਼ਾਂ ਦੇ ਇਲਾਜ ਦੌਰਾਨ ਵਰਤੋਂ 'ਚ ਆਉਣ ਵਾਲੀਆਂ ਕੁਝ ਜ਼ਰੂਰੀ ਦਵਾਈਆਂ ਅਤੇ ਟੀਕਿਆਂ ਤੋਂ ਇਲਾਵਾ ਇਨ੍ਹਾਂ ਨੂੰ ਸਾਂਭਣ ਲਈ ਇੱਕ ਵੱਡੇ ਫਰੀਜ਼ਰ ਦੀ ਜ਼ਰੂਰਤ ਹੈ,ਜਿਸ ਤੇ ਤੁਰੰਤ ਕਾਰਵਾਈ ਕਰਦਿਆਂ ਡਾ. ਓਬਰਾਏ ਵੱਲੋਂ ਭੇਜੀਆਂ ਗਈਆਂ ਦਵਾਈਆਂ ਅਤੇ 500 ਲੀਟਰ ਦੀ ਕਪੈਸਿਟੀ ਵਾਲਾ ਡੀਪ ਫਰੀਜ਼ਰ ਅੱਜ ਹਸਪਤਾਲ ਦੇ ਪ੍ਰਬੰਧਕਾਂ ਨੂੰ ਸੌਂਪ ਦਿੱਤਾ ਗਿਆ ਹੈ,ਜਿਸ ਤੇ ਟਰੱਸਟ ਦਾ ਕਰੀਬ 5 ਲੱਖ ਰੁਪਏ ਖਰਚ ਆਇਆ ਹੈ।

ਸਰਬੱਤ ਦਾ ਭਲਾ ਟਰੱਸਟ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ ਨੂੰ ਵੱਡੀ ਮਾਤਰਾ 'ਚ ਦਵਾਈਆਂ ਤੇ ਫਰੀਜ਼ਰ ਭੇਟ

ਉਨ੍ਹਾਂ ਇਹ ਵੀ ਦੱਸਿਆ ਕਿ ਸੂਬੇ ਅੰਦਰ ਮੌਜੂਦਾ ਹਾਲਾਤਾਂ ਨੂੰ ਮੱਦੇਨਜ਼ਰ ਰੱਖਦਿਆਂ ਹੋਇਆਂ ਡਾ.ਓਬਰਾਏ ਵੱਲੋਂ ਆਕਸੀਜਨ ਪਲਾਂਟ ਲਾਉਣ ਲਈ ਵੱਡੇ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ। ਟਰੱਸਟ ਆਗੂਆਂ ਦੱਸਿਆ ਕਿ ਓਬਰਾਏ ਦੀ ਪੂਰੀ ਕੋਸ਼ਿਸ਼ ਹੁੰਦੀ ਹੈ ਕਿ ਜਦ ਵੀ ਕਿਸੇ ਥਾਂ ਤੋਂ ਮੈਡੀਕਲ ਨਾਲ ਸਬੰਧਤ ਕਿਸੇ ਸਾਮਾਨ ਦੀ ਡਿਮਾਂਡ ਟਰੱਸਟ ਕੋਲ ਆਉਂਦੀ ਹੈ ਤਾਂ ਉਸ ਨੂੰ ਤੁਰੰਤ ਪੂਰਿਆਂ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਸ ਮੁਸ਼ਕਲ ਦੌਰ 'ਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਜਿੱਥੇ ਵੱਖ-ਵੱਖ ਸਰਕਾਰੀ ਮੈਡੀਕਲ ਕਾਲਜਾਂ ਤੇ ਹਸਪਤਾਲਾਂ ਆਦਿ ਨੂੰ ਲੋੜੀਂਦਾ ਸਾਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ ,ਉਥੇ ਹੀ ਦਿੱਲੀ ਵਿਖੇ ਆਪਣੇ ਹੱਕਾਂ ਲਈ ਲੜ ਰਹੇ ਕਿਸਾਨਾਂ ਲਈ ਹੋਰਨਾਂ ਵੱਡੀਆਂ ਸਹੂਲਤਾਂ ਤੋਂ ਇਲਾਵਾ ਹੁਣ ਵੱਡੀ ਮਾਤਰਾ 'ਚ ਦਵਾਈ ਦੀਆਂ ਕਿੱਟਾਂ ਅਤੇ ਅਫ਼ਗ਼ਾਨਿਸਤਾਨ ਤੋਂ ਉੱਜੜ ਕੇ ਆਏ ਹਜ਼ਾਰਾਂ ਸ਼ਰਨਾਰਥੀਆਂ ਲਈ ਵੀ ਮੈਡੀਕਲ ਦ‍ਾ ਸਾਮਾਨ ਅਤੇ ਰਾਸ਼ਨ ਵੀ ਭੇਜਿਆ ਜਾ ਰਿਹਾ ਹੈ।

Sarbat Da Bhala Trust donates large quantity of medicines and freezers to Guru Nanak Dev Hospital Amritsar ਸਰਬੱਤ ਦਾ ਭਲਾ ਟਰੱਸਟ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ ਨੂੰ ਵੱਡੀ ਮਾਤਰਾ 'ਚ ਦਵਾਈਆਂ ਤੇ ਫਰੀਜ਼ਰ ਭੇਟ

ਪੜ੍ਹੋ ਹੋਰ ਖ਼ਬਰਾਂ : ਕੀ ਮਾਸਕ ਦੀ ਜ਼ਿਆਦਾ ਵਰਤੋਂ ਆਕਸੀਜਨ ਦੀ ਕਮੀ ਦਾ ਕਾਰਨ ਬਣਦੀ ਹੈ ? ਜਾਣੋਂ ਸੱਚ 

ਇਸ ਦੌਰਾਨ ਮੈਡੀਕਲ ਕਾਲਜ ਦੇ ਮੈਡੀਕਲ ਸੁਪਰਡੈਂਟ ਡਾ.ਕੇ.ਡੀ.ਸਿੰਘ,ਵਾਈਸ ਪ੍ਰਿੰਸੀਪਲ ਡਾ.ਜੇ.ਐਸ. ਕੁਲਾਰ ਅਤੇ ਡਾ.ਨਰਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ ਨੇ ਡਾ. ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਹਰ ਔਖੀ ਘੜੀ ਵੇਲੇ ਨਿਭਾਈਆਂ ਜਾਂਦੀਆਂ ਨਿਰਸਵਾਰਥ ਸੇਵਾਵਾਂ ਸਦਕਾ ਜਿੱਥੇ ਪੂਰੀ ਦੁਨੀਆਂ ਅੰਦਰ ਪੰਜਾਬੀਆਂ ਦਾ ਮਾਣ ਵੱਧ ਰਿਹਾ ਹੈ ਉੱਥੇ ਹੀ ਅੰਮ੍ਰਿਤਸਰ ਮੈਡੀਕਲ ਕਾਲਜ ਸਮੇਤ ਸਮੁੱਚਾ ਸਿਹਤ ਵਿਭਾਗ ਵੀ ਉਨ੍ਹਾਂ ਦੀ ਇਸ ਵੱਡੀ ਸੇਵਾ ਤੇ ਹਮੇਸ਼ਾਂ ਫ਼ਖ਼ਰ ਮਹਿਸੂਸ ਕਰਦਾ ਹੈ।

-PTCNews

Related Post