ਡਾ.ਓਬਰਾਏ ਵੱਲੋਂ ਸ਼ਰਨਾਰਥੀਆਂ ਨੂੰ ਭੇਜਿਆ ਰਾਸ਼ਨ, ਭਵਿੱਖ 'ਚ ਹਰ ਮਦਦ ਦੇਣ ਦਾ ਦਿੱਤਾ ਭਰੋਸਾ

By  Jagroop Kaur May 12th 2021 07:50 PM -- Updated: May 12th 2021 07:59 PM

ਅਕਸਰ ਹੀ ਲੋੜਵੰਦਾਂ ਲਈ ਸਹਾਰਾ ਬਣਨ ਵਾਲੇ ਬਿਨਾਂ ਕਿਸੇ ਸਵਾਰਥ ਤੋਂ ਆਪਣੇ ਪੱਲਿਓਂ ਕਰੋੜਾਂ ਰੁਪਏ ਖਰਚ ਕਰ ਕੇ ਦਿਨ-ਰਾਤ ਦੀਨ ਦੁਖੀਆਂ ਦੀ ਸੇਵਾ 'ਚ ਜੁਟੇ ਰਹਿਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਅੱਜ ਅਫ਼ਗਾਨਿਸਤਾਨ ਅੰਬੈਸੀ ਨੂੰ ਅੰਬੈਸਡਰ ਫ਼ਰੀਦ ਮਾਮੰਦਜ਼ਈ ਦੀ ਮੌਜੂਦਗੀ 'ਚ ਅਫਗਾਨਿਸਤਾਨ ਤੋਂ ਉੱਜੜ ਕੇ ਭਾਰਤ ਆਏ 20 ਹਜ਼ਾਰ ਦੇ ਕਰੀਬ ਸ਼ਰਨਾਰਥੀਆਂ ਲਈ ਸੁੱਕੇ ਰਾਸ਼ਨ ਦੀ ਪਹਿਲੀ ਖੇਪ ਸੌਂਪ ਦਿੱਤੀ ਹੈ।

Raed More : ਪੰਜਾਬ ‘ਚ ਕੋਰੋਨਾ ਤੋਂ ਰਾਹਤ ਦੀ ਖ਼ਬਰ, 7 ਹਜ਼ਾਰ ਤੋਂ ਵੱਧ ਮਰੀਜ਼ਾਂ ਨੇ…

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਟਰੱਸਟ ਦੇ ਮੁਖੀ ਡਾ.ਐਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਅਫ਼ਗਾਨਿਸਤਾਨ ਅੰਬੈਸੀ ਦੇ ਅੰਬੈਸਡਰ ਫ਼ਰੀਦ ਮਾਮੰਦਜ਼ਈਦੀ ਨੇ ਉਨ੍ਹਾਂ ਨਾਲ ਇੰਟਰਨੈੱਟ ਜ਼ਰੀਏ ਮੀਟਿੰਗ ਕਰ ਕੇ ਉਨ੍ਹਾਂ ਨੂੰ ਜਾਣੂ ਕਰਵਾਇਆ ਸੀ ਕਿ ਅਫ਼ਗ਼ਾਨਿਸਤਾਨ ਤੋਂ ਉੱਜੜ ਕੇ ਭਾਰਤ ਆਏ ਕਰੀਬ 20 ਹਜ਼ਾਰ ਸ਼ਰਨਾਰਥੀਆਂ ਦੀ ਕੋਰੋਨਾ ਮਹਾਂਮਾਰੀ ਕਾਰਨ ਪੈਦਾ ਹੋਏ ਹਾਲਾਤਾਂ 'ਚ ਤਰਸਯੋਗ ਹਾਲਤ ਬਣੀ ਹੋਈ ਹੈ ਅਤੇ ਕੋਈ ਕੰਮਕਾਰ ਨਾ ਹੋਣ ਕਾਰਨ ਉਨ੍ਹਾਂ ਨੂੰ ਇਸ ਵੇਲੇ ਰਾਸ਼ਨ ਅਤੇ ਮੈਡੀਕਲ ਨਾਲ ਸਬੰਧਤ ਸਾਮਾਨ ਦੀ ਸਖ਼ਤ ਜ਼ਰੂਰਤ ਹੈ।

READ MORE : ਕੋਰੋਨਾ ਨੇ ਲਈ ‘ਟਪੂ’ ਦੇ ਪਾਪਾ ਦੀ ਜਾਨ, ਵੈਂਟੀਲੇਟਰ ‘ਤੇ ਸਨ ਅਦਾਕਾਰ ਦੇ ਪਿਤਾ

ਉਨ੍ਹਾਂ ਦੱਸਿਆ ਕਿ ਅੰਬੈਸੀ ਦੀ ਇਸ ਮੰਗ ਨੂੰ ਤੁਰੰਤ ਪੂਰਿਆਂ ਕਰਦਿਆਂ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਅਫ਼ਗਾਨਿਸਤਾਨ ਅੰਬੈਸੀ ਨੂੰ ਜਿੱਥੇ ਉਨ੍ਹਾਂ ਵੱਲੋਂ ਸਥਾਪਤ ਕੀਤੇ ਗਏ ਕੋਵਿਡ ਸੈਂਟਰਾਂ ਲਈ ਲੋੜੀਂਦਾ ਮੈਡੀਕਲ ਨਾਲ ਸਬੰਧਤ ਸਾਮਾਨ ਭੇਜ ਦਿੱਤਾ ਸੀ ਉਥੇ ਹੀ ਅੱਜ ਟਰੱਸਟ ਦੇ ਪ੍ਰਮੁੱਖ ਮੈਂਬਰ ਰਵਿੰਦਰ ਸਿੰਘ ਰੌਬਿਨ, ਸੁਖਜਿੰਦਰ ਸਿੰਘ ਹੇਰ, ਸ਼ਿਸ਼ਪਾਲ ਸਿੰਘ ਲਾਡੀ ਤੇ ਨਵਜੀਤ ਸਿੰਘ ਘਈ ਰਾਹੀਂ ਉਕਤ ਸਾਰੇ ਸ਼ਰਨਾਰਥੀਆਂ ਨੂੰ ਟਰੱਸਟ ਵੱਲੋਂ ਤਿੰਨ ਮਹੀਨੇ ਤੱਕ ਦਿੱਤੇ ਜਾਣ ਵਾਲੇ ਸੁੱਕੇ ਰਾਸ਼ਨ ਦੀ ਪਹਿਲੀ ਖੇਪ ਤਹਿਤ ਸੁੱਕੇ ਰਾਸ਼ਨ ਨਾਲ ਭਰੇ 11 ਟਰੱਕਾਂ 'ਚ 120 ਟਨ ਰਾਸ਼ਨ ਵੀ ਅੰਬੈਸੀ ਨੂੰ ਸੌਂਪ ਦਿੱਤਾ ਗਿਆ ਹੈ। ਇਸ ਮੌਕੇ ਡਾਕਟਰ ਓਬਰਾਏ ਨੇ ਕਿਹਾ ਕਿ ਜੇਕਰ ਭਵਿੱਖ 'ਚ ਵੀ ਕੋਈ ਅਜਿਹੀ ਜ਼ਰੂਡਾ.ਓਬਰਾਏਰਤ ਪੈਂਦੀ ਹੈ ਤਾਂ ਟਰੱਸਟ ਉਨ੍ਹਾਂ ਦਾ ਸਾਥ ਦੇਵੇਗਾ।

Click here to follow PTC News on Twitter

Related Post