ਪਾਕਿਸਤਾਨ 'ਚ ਸਿੱਖ ਕਤਲ ਮਾਮਲੇ 'ਚ ਸਰਨਾ ਨੇ ਪਾਕਿ ਹਾਈ ਕਮਿਸ਼ਨ ਨੂੰ ਦਿੱਤਾ ਮੰਗ ਪੱਤਰ

By  Pardeep Singh May 16th 2022 05:14 PM

ਨਵੀਂ ਦਿੱਲੀ: ਪਾਕਿਸਤਾਨ ਵਿੱਚ 2 ਸਿੱਖ ਨੌਜਵਾਨਾਂ ਦੇ ਕਤਲ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਪਾਕਿਸਤਾਨ ਹਾਈ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਪਰਮਜੀਤ ਸਿੰਘ ਸਰਨਾ ਦਾ ਕਹਿਣਾ ਹੈ ਕਿ ਪਾਕਿਸਤਾਨ 'ਚ ਰਹਿੰਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਘੱਟ ਗਿਣਤੀ ਉੱਤੇ ਹੋ ਰਹੇ ਹਮਲਿਆਂ ਦੀ ਨਿਖੇਧੀ ਕਰਦੇ ਹਾਂ ਅਤੇ ਪਾਕਿਸਤਾਨ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਸਿੱਖਾਂ ਦੇ ਕਾਤਲਾਂ ਨੂੰ ਸਖਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਪਾਕਿਸਤਾਨ ਸਰਕਾਰ ਇਸ ਮੁੱਦੇ ਨੂੰ ਬੜੀ ਗੰਭੀਰਤਾ ਨਾਲ ਲਵੇਗੀ।

ਸਰਨਾ ਨੇ ਕਿਹਾ ਹੈ ਕਿ ਅਸੀਂ ਫੈਡਰਲ ਅਤੇ ਸੂਬਾਈ ਪੱਧਰਾਂ ‘ਤੇ ਪਾਕਿਸਤਾਨ ਦੇ ਅਧਿਕਾਰੀਆਂ ਨੂੰ ਅਪੀਲ ਕਰਦੇ ਹਾਂ ਕਿ ਉਹ ਸਿੱਖਾਂ ਵਰਗੀਆਂ ਘੱਟ ਗਿਣਤੀਆਂ ਦੀ ਸੁਰੱਖਿਆ ਅਤੇ ਸੁਰੱਖਿਆ ਲਈ ਸਖ਼ਤ ਕਦਮ ਚੁੱਕਣ ਅਤੇ ਪੇਸ਼ਾਵਰ ਦੇ ਦੋ ਸਿੱਖ ਦੁਕਾਨਦਾਰਾਂ ਦੇ ਕਾਤਲਾਂ ਨੂੰ ਕਾਨੂੰਨ ਦੇ ਕਟਹਿਰੇ ‘ਚ ਲਿਆਉਣ।

ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨ ਪਾਕਿਸਤਾਨ ਦੇ ਪੇਸ਼ਾਵਰ ਵਿੱਚ ਅਣਪਛਾਤਿਆਂ ਨੇ ਦੋ ਸਿੱਖਾਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਘਟਨਾ ਨਾਲ ਦੁਨੀਆ ਭਰ ਦੇ ਸਿੱਖਾਂ ਵਿੱਚ ਰੋਸ ਦੀ ਲਹਿਰ ਹੈ। ਕਤਲ ਕੀਤੇ ਗਏ ਦੋਵੇਂ ਸਿੱਖਾਂ ਦੀ ਪਛਾਣ ਕੰਵਲਜੀਤ ਸਿੰਘ ਅਤੇ ਰਣਜੀਤ ਸਿੰਘ ਵੱਜੋਂ ਹੋਈ ਹੈ, ਜੋ ਕਿ ਪੇਸ਼ਾਵਰ ਦੇ ਰਹਿਣ ਵਾਲੇ ਸਨ। ਉਹ ਇਥੇ ਕਈ ਸਾਲਾਂ ਤੋਂ ਦੁਕਾਨ 'ਤੇ ਮਸਾਲਾ ਵੇਚ ਰਹੇ ਸਨ। ਵਿਅਕਤੀਆਂ ਵੱਲੋਂ ਤਾਬਾਤੋੜ ਫਾਇਰਿੰਗ ਕੀਤੀ ਗਈ।

 ਇਸ ਬਾਰੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੇਸ਼ਾਵਰ ਦੇ ਸਰਬੰਦ ਇਲਾਕੇ ਵਿੱਚ ਅਣਪਛਾਤੇ ਬੰਦੂਕਾਰੀਆਂ ਨੇ 2 ਸਿੱਖਾਂ ਦੇ ਕਤਲ ਕੀਤਾ ਹੈ। ਹਮਲਾਵਰ ਇੱਕ ਵਾਹਨ 'ਤੇ ਆਏ ਸਨ ਅਤੇ ਦੁਕਾਨ 'ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ।ਪੁਲਿਸ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।ਪੁਲਿਸ ਕਾਤਲਾਂ ਦੀ ਭਾਲ 'ਚ ਪਿਸ਼ਾਵਰ 'ਚ ਪੁਲਿਸ ਦਾ ਸਰਚ ਆਪਰੇਸ਼ਨ ਜਾਰੀ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਪੇਸ਼ਾਵਰ ’ਚ ਦੋ ਸਿੱਖ ਦੁਕਾਨਦਾਰਾਂ ਰਣਜੀਤ ਸਿੰਘ ਅਤੇ ਕੁਲਜੀਤ ਸਿੰਘ ਨੂੰ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਾਕਿਸਤਾਨ ਅੰਦਰ ਪਿਛਲੇ ਸਮੇਂ ਦੌਰਾਨ ਸਿੱਖਾਂ ’ਤੇ ਕਈ ਵਾਰ ਹਮਲੇ ਹੋ ਚੁੱਕੇ ਹਨ।

ਇਹ ਵੀ ਪੜ੍ਹੋ;PM ਮੋਦੀ ਅਤੇ ਸ਼ੇਰ ਬਹਾਦੁਰ ਦੇਉਬਾ ਵਿਚਾਲੇ ਅਹਿਮ ਗੱਲਬਾਤ, ਕਈ ਸਮਝੌਤਿਆਂ 'ਤੇ ਦਸਤਖ਼ਤ

-PTC News

Related Post