ਮੋਹਾਲੀ 'ਚ ਅੱਜ 828 ਕੋਰੋਨਾ ਪਾਜ਼ੀਟਿਵ ਮਰੀਜ਼ ਆਏ ਸਾਹਮਣੇ , 11 ਮਰੀਜ਼ਾਂ ਦੀ ਮੌਤ

By  Shanker Badra April 27th 2021 10:39 PM

ਮੋਹਾਲੀ : ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁੱਲ ਕੇਸ 43439 ਮਿਲੇ ਹਨ, ਜਿਨ੍ਹਾਂ ਵਿੱਚੋਂ 34637 ਮਰੀਜ਼ ਠੀਕ ਹੋ ਗਏ ਅਤੇ 8235 ਕੇਸ ਐਕਟੀਵ ਹਨ। ਜਦਕਿ 567 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।

ਮੋਹਾਲੀ 'ਚ ਅੱਜ 828 ਕੋਰੋਨਾ ਪਾਜ਼ੀਟਿਵ ਮਰੀਜ਼ ਆਏ ਸਾਹਮਣੇ , 11 ਮਰੀਜ਼ਾਂ ਦੀ ਮੌਤ

ਪੜ੍ਹੋ ਹੋਰ ਖ਼ਬਰਾਂ : ਪੜ੍ਹੋ ਕਿਨ੍ਹਾਂ ਲੋਕਾਂ ਨੂੰ ਨਹੀਂ ਲਗਵਾਉਣੀ ਚਾਹੀਦੀ ਵੈਕਸੀਨ Covaxin ਅਤੇ Covishield

ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 733 ਮਰੀਜ਼ ਠੀਕ ਹੋਏ ਹਨ ਅਤੇ 828 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 11 ਮਰੀਜ਼ਾਂ ਦੀ ਮੌਤ ਹੋਈ ।

ਮੋਹਾਲੀ 'ਚ ਅੱਜ 828 ਕੋਰੋਨਾ ਪਾਜ਼ੀਟਿਵ ਮਰੀਜ਼ ਆਏ ਸਾਹਮਣੇ , 11 ਮਰੀਜ਼ਾਂ ਦੀ ਮੌਤ

ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ  ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 106 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 135 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 15 ਕੇਸ ,ਬੂਥਗੜ੍ਹ ਅਤੇ

ਮੋਹਾਲੀ 'ਚ ਅੱਜ 828 ਕੋਰੋਨਾ ਪਾਜ਼ੀਟਿਵ ਮਰੀਜ਼ ਆਏ ਸਾਹਮਣੇ , 11 ਮਰੀਜ਼ਾਂ ਦੀ ਮੌਤ

ਪੜ੍ਹੋ ਹੋਰ ਖ਼ਬਰਾਂ : ਬਿਮਾਰ ਪਤੀ ਨੂੰ ਬਚਾਉਣ ਲਈ ਮੂੰਹ ਨਾਲ ਸਾਹ ਦਿੰਦੀ ਰਹੀ ਮਹਿਲਾ, ਪਤਨੀ ਦੀ ਗੋਦ 'ਚ ਪਤੀ ਨੇ ਤੋੜਿਆ ਦਮ

ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 29 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 41 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 148 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 17 ਕੇਸ,ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 334 ਕੇਸ ਸ਼ਾਮਲ ਹਨ।

-PTCNews

Related Post