ਸਤਲੁਜ-ਬਿਆਸ ਦਰਿਆ 'ਚ ਲਗਾਤਾਰ ਵਧਦੇ ਪ੍ਰਦੂਸ਼ਣ ਕਾਰਨ ਲੋਕ ਪ੍ਰੇਸ਼ਾਨ, ਹਸਪਤਾਲਾਂ 'ਚ ਮਰੀਜ਼ਾਂ ਦੀ ਵਧੀ ਗਿਣਤੀ

By  Joshi October 31st 2018 02:59 PM

ਸਤਲੁਜ-ਬਿਆਸ ਦਰਿਆ 'ਚ ਲਗਾਤਾਰ ਵਧਦੇ ਪ੍ਰਦੂਸ਼ਣ ਕਾਰਨ ਲੋਕ ਪ੍ਰੇਸ਼ਾਨ, ਹਸਪਤਾਲਾਂ 'ਚ ਮਰੀਜ਼ਾਂ ਦੀ ਵਧੀ ਗਿਣਤੀ,ਚੰਡੀਗੜ੍ਹ: ਪੰਜਾਬ ਵਿੱਚ ਦਿਨ ਬ ਦਿਨ ਪ੍ਰਦੂਸ਼ਣ ਵਧਦਾ ਜਾ ਰਿਹਾ ਹੈ, ਜਿਸ ਕਾਰਨ ਲੋਕ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਉਧਰ ਹੀ ਸਤਲੁਜ-ਬਿਆਸ 'ਚ ਪ੍ਰਦੂਸ਼ਣ ਵੱਧ ਰਿਹਾ ਹੈ, ਜਿਸ ਦੌਰਾਨ ਆਸਪਾਸ ਰਹਿਣ ਵਾਲੇ ਲੋਕਾਂ ਨੂੰ ਭਿਆਨਕ ਬਿਮਾਰੀਆਂ ਲੱਗ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਲੋਕ ਚਮੜੀ ਰੋਗ, ਪੇਟ, ਸਾਹ, ਫੇਫੜੇ ਅਤੇ ਹਾਈ ਬਲੱਡ ਪ੍ਰੈਸ਼ਰ ਦਾ ਸ਼ਿਕਾਰ ਹੋ ਰਹੇ ਹਨ, ਜਿਸ ਕਾਰਨ ਇਲਾਕੇ ਦੇ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਨਾਲ ਹੀ ਰੋਪੜ, ਫਾਜ਼ਿਲਕਾ ਜ਼ਿਲਿਆਂ 'ਚ ਚਮੜੀ ਰੋਗ ਅਤੇ ਪੇਟ ਖ਼ਰਾਬ ਹੋਣ ਦੀਆਂ ਸ਼ਿਕਾਇਤਾਂ 'ਚ ਵਾਧਾ ਦਰਜ ਕੀਤਾ ਗਿਆ ਹੈ। ਹੋਰ ਪੜ੍ਹੋ: ਆਸਟ੍ਰੇਲੀਆ ਤੋਂ ਆਈ ਦੁਖਦਾਈ ਖਬਰ, ਇਲਾਕੇ ‘ਚ ਸੋਗ ਸੂਤਰਾਂ ਅਨੁਸਾਰ ਸਿਹਤ ਵਿਭਾਗ ਨੇ ਇਨ੍ਹਾਂ ਮਾਮਲਿਆਂ 'ਤੇ ਇਕ ਵਿਸਥਾਰਿਤ ਰਿਪੋਰਟ ਤਿਆਰ ਕੀਤੀ ਹੈ, ਜਿਸ ਨੂੰ ਹਾਲ ਹੀ 'ਚ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਨਿਰਦੇਸ਼ 'ਤੇ ਗਠਿਤ ਸਤਲੁਜ-ਬਿਆਸ ਦਰਿਆ ਦੀ ਮਾਨੀਟਰਿੰਗ ਕਮੇਟੀ ਸਾਹਮਣੇ ਪੇਸ਼ ਕੀਤਾ ਗਿਆ, ਜਿਸ 'ਤੇ ਮਾਨੀਟਰਿੰਗ ਕਮੇਟੀ ਨੇ ਕਾਫੀ ਗੰਭੀਰ ਨੋਟਿਸ ਲਿਆ ਹੈ। ਇਸ ਦੇ ਨਾਲ ਹੀ ਬੀਮਾਰੀਆਂ ਦੇ ਵਧਦੇ ਕਹਿਰ ਨੂੰ ਦੇਖਦੇ ਹੋਏ ਮਾਨੀਟਰਿੰਗ ਕਮੇਟੀ ਨੇ ਪ੍ਰਭਾਵਿਤ ਇਲਾਕਿਆਂ 'ਚ ਹੈਲਥ ਕੈਂਪ ਲਾਉਣ ਦੇ ਨਿਰਦੇਸ਼ ਦਿੱਤੇ ਹਨ। ਤਾਂ ਜੋ ਵੱਡੀ ਮਾਤਰਾ ਵਿੱਚ ਰੋਗੀਆਂ ਨੂੰ ਬਚਾਇਆ ਜਾ ਸਕੇ। —PTC News

Related Post