ਜਲਾਲਾਬਾਦ ਵਿਖੇ SBI ਦਾ ਚੀਫ਼ ਮੈਨੇਜਰ ਨਿਕਲਿਆ ਕੋਰੋਨਾ ਪਾਜ਼ੀਟਿਵ , ਹੁਣ ਬੈਂਕ ਰਹੇਗਾ ਬੰਦ

By  Shanker Badra September 1st 2020 02:04 PM

ਜਲਾਲਾਬਾਦ ਵਿਖੇ SBI ਦਾ ਚੀਫ਼ ਮੈਨੇਜਰ ਨਿਕਲਿਆ ਕੋਰੋਨਾ ਪਾਜ਼ੀਟਿਵ , ਹੁਣ ਬੈਂਕ ਰਹੇਗਾ ਬੰਦ:ਜਲਾਲਾਬਾਦ : ਪੰਜਾਬ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਇਸ ਦੌਰਾਨ ਜਲਾਲਾਬਾਦ ਵਿਖੇ ਸਟੇਟ ਬੈਂਕ ਆਫ਼ ਇੰਡੀਆ ਦਾ ਚੀਫ਼ ਮੈਨੇਜਰ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ। ਬੈਂਕ ਚੀਫ਼ ਮੈਨੇਜਰ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ 'ਤੇ ਬੈਂਕ ਨੂੰ ਬੰਦ ਕਰ ਦਿੱਤਾ ਗਿਆ ਹੈ।

ਜਲਾਲਾਬਾਦ ਵਿਖੇ SBI ਦਾ ਚੀਫ਼ ਮੈਨੇਜਰ ਨਿਕਲਿਆ ਕੋਰੋਨਾ ਪਾਜ਼ੀਟਿਵ , ਹੁਣ ਬੈਂਕ ਰਹੇਗਾ ਬੰਦ

ਇਸ ਸੰਬੰਧੀ ਜਦੋਂ ਡਿਪਟੀ ਮੈਨੇਜਰ ਸੰਜੀਵ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਸਾਡੇ ਬੈਂਕ ਦੇ ਚੀਫ਼ ਮੈਨੇਜਰ ਰਾਜੀਵ ਕੁਮਾਰ ਨੇ ਆਪਣਾ ਕੋਰੋਨਾ ਵਾਇਰਸ ਜਾਂਚ ਲਈ ਟੈਸਟ ਕਰਵਾਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ ਅਤੇ ਬੈਂਕ ਨੂੰ ਬੰਦ ਕਰ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਐੱਸ.ਡੀ.ਐੱਮ. ਜਲਾਲਾਬਾਦ ਨੂੰ ਬੈਂਕ ਨੂੰ ਸੈਨੇਟਾਈਜ਼ ਕਰਵਾਉਣ ਲਈ ਲਿਖ ਕੇ ਦਿੱਤਾ ਹੋਇਆ ਹੈ ਅਤੇ ਨਾਲ ਹੀ ਸਿਹਤ ਵਿਭਾਗ ਨੂੰ ਵੀ ਬੈਂਕ ਦੇ ਸਟਾਫ਼ ਮੈਂਬਰਾਂ ਦੇ ਸੈਂਪਲ ਲੈਣ ਸੰਬੰਧੀ ਲਿਖਤ ਜਾਣਕਾਰੀ ਦਿੱਤੀ ਗਈ ਹੈ। ਜਦੋਂ ਤੱਕ ਰਿਪੋਰਟ ਨਹੀਂ ਆਏਗੀ, ਬੈਂਕ ਬੰਦ ਰਹੇਗਾ।

-PTCNews

Related Post