SC ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

By  Baljit Singh June 20th 2021 02:13 PM

ਅੰਮ੍ਰਿਤਰ: ਅੱਜ ਐਤਵਾਰ ਨੂੰ SC ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਇਸ ਦੌਰਾਨ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਮੁਲਾਕਾਤ ਕੀਤੀ।

ਪੜੋ ਹੋਰ ਖਬਰਾਂ: ਹੁਸ਼ਿਆਰਪੁਰ ਦੇ ਥਾਣਾ ਚੱਬੇਵਾਲ ‘ਚ ਤਾਇਨਾਤ ASI ਦੀ ਗੋਲੀ ਲੱਗਣ ਨਾਲ ਮੌਤ

ਇਸ ਦੌਰਾਨ SC ਕਮਿਸ਼ਨ ਮੁਖੀ ਵਿਜੇ ਸਾਂਪਲਾ ਨੇ ਦੱਸਿਆ ਕਿ ਇਹ ਮੁਲਾਕਾਤ ਗੈਰ ਰਸਮੀ ਸੀ। ਉਨ੍ਹਾਂ ਇਸ ਦੌਰਾਨ ਐੱਸਸੀ ਭਾਈਚਾਰੇ ਦੀਆਂ ਮੁਸ਼ਕਿਲਾਂ ਨੂੰ ਜਥੇਦਾਰ ਸਾਹਿਬ ਦੇ ਧਿਆਨ ਵਿਚ ਲਿਆਂਦਾ ਹੈ। ਇਸ ਦੌਰਾਨ ਉਨ੍ਹਾਂ ਇਕ ਟਵੀਟ ਵੀ ਕੀਤਾ ਜਿਸ ਵਿਚ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨਾਲ ਅੱਜ ਗੈਰ-ਰਸਮੀ ਮੁਲਾਕਾਤ ਕੀਤੀ। ਸਤਿਕਾਰਯੋਗ ਜਥੇਦਾਰ ਜੀ ਨਾਲ ਵਰਤਮਾਨ ਹਾਲਾਤ ਉੱਤੇ ਸਾਕਾਰਾਤਮਕ ਚਰਚਾ ਹੋਈ। ਇਸ ਤੋਂ ਬਅਦ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਚ ਨਤਮਸਕ ਹੋ ਪੰਜਾਬ ਦੀ ਚੜਦੀਕਲਾ ਦੇ ਲਈ ਅਰਦਾਸ ਕੀਤੀ।

ਪੜੋ ਹੋਰ ਖਬਰਾਂ: ਉੱਤਰਾਖੰਡ: ਭਾਰੀ ਮੀਂਹ ਕਾਰਨ ਵਧਿਆ ਹੜ੍ਹ ਦਾ ਖਤਰਾ, ਯੂਪੀ ਸਮੇਤ 12 ਜ਼ਿਲਿਆਂ ‘ਚ ਰੈੱਡ ਅਲਰਟ

ਹਾਲਾਂਕਿ ਇਸ ਦੌਰਾਨ ਜਦੋਂ ਉਨ੍ਹਾਂ ਤੋਂ ਕਿਸਾਨੀ ਸੰਘਰਸ਼ ਬਾਰੇ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਇਸ ਮੁੱਦੇ ਤੋਂ ਸਾਫ ਹੀ ਆਪਣਾ ਪੱਲਾ ਝਾੜ ਲਿਆ। ਉਨ੍ਹਾਂ ਇਸ ਦੌਰਾਨ ਕਿਹਾ ਕਿ ਮੇਰਾ ਕਿਸਾਨ ਸੰਘਰਸ਼ ਨਾਲ ਕੋਈ ਲੈਣਾ ਦੇਣਾ ਨਹੀਂ ਹੈ।

ਪੜੋ ਹੋਰ ਖਬਰਾਂ: ਦਿੱਲੀ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, 2.1 ਰਹੀ ਤੀਬਰਤਾ

-PTC News

Related Post